ਜਗਪ੍ਰੀਤ ਸਿੰਘ ਦਾ ਲੱਗਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ, 17 ਨਵੰਬਰ: (ਜਸ਼ਨ)  ਕੌਰ ਇੰਮੀਗ੍ਰੇਸ਼ਨ ਨੇ ਵਾਸੀ ਪਿੰਡ ਤਲਵੰਡੀ ਭੰਗੇਰੀਆਂ , ਜ਼ਿਲ੍ਹਾ ਮੋਗਾ ਦਾ ਰਹਿਣ ਵਾਲਾ ਜਗਪ੍ਰੀਤ ਸਿੰਘ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ 23 ਦਿਨਾਂ ‘ਚ ਲਗਵਾਇਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜਗਪ੍ਰੀਤ ਸਿੰਘ ਦਾ ਫਰੈਸ਼ ਕੇਸ ਸੀ ਤੇ ਉਹ ਕੌਰ ਇੰਮੀਗ੍ਰੇਸ਼ਨ ਵਿੱਚ ਹੀ ਵਰਕ ਕਰ ਰਹੀ ਕਰਮਚਾਰੀ ਕਰਮਜੀਤ ਕੌਰ ਦੇ ਰਿਸ਼ਤੇ ਵਿੱਚ ਭਰਾ ਸਨ ਤੇ ਆਪਣੀ ਫਾਈਲ ਦਾ ਪ੍ਰੋਸੈਸ ਵੀ ਉਸ ਦੇ ਕਹਿਣ ਤੇ ਹੀ ਕੌਰ ਇੰਮੀਗ੍ਰੇਸ਼ਨ ਤੋਂ ਕਰਵਾਇਆ। ਜਗਪ੍ਰੀਤ ਸਿੰਘ ਦਾ ਸਟੱਡੀ ਵਿਚ ਦੋ ਸਾਲ ਦਾ ਗੈਪ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਜਗਪ੍ਰੀਤ ਸਿੰਘ ਦੀ ਪ੍ਰੋਫਾਈਲ ਦੇਖਣ ਦੇ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ ਲਗਾਈ ਤੇ 23 ਦਿਨਾਂ ਵਿਚ ਵੀਜ਼ਾ ਆ ਗਿਆ। ਇਸ ਮੌਕੇ ਜਗਪ੍ਰੀਤ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।