ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਖੇਡ ਸਮਾਗਮ ਹਫ਼ਤੇ ਦਾ ਸ਼ੁਭ ਆਗਾਜ਼

ਮੋਗਾ 23 ਨਵੰਬਰ (ਜਸ਼ਨ) :ਮੋਗਾ ਜਿਲੇ ਦੀ ਉੱਘੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰ ਪਾਲ ਸਿੰਘ, ਪ੍ਰੈਜੀਡੈਂਟ ਸਰਦਾਰ ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਪਰਮਜੀਤ ਕੌਰ ਅਤੇ ਪ੍ਰਿੰਸੀਪਲ ਸਤਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਡ ਸਮਾਗਮ ਹਫ਼ਤੇ ਦਾ ਸ਼ੁਭ ਆਗਾਜ਼ ਕੀਤਾ ਗਿਆ। ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰ ਪਾਲ ਸਿੰਘ ਅਤੇ ਪ੍ਰੈਜੀਡੈਂਟ ਸਰਦਾਰ ਕੁਲਦੀਪ ਸਿੰਘ ਸਹਿਗਲ ਤੇ ਆਰਚਰੀ ਦੇ ਨੈਸ਼ਨਲ ਲੈਵਲ ਤੇ ਚੁਣੇ ਗਏ ਵਿਦਿਆਰਥੀ ਸਮਨਦੀਪ ਕੌਰ ਤੇ ਜਪਨਾਜ ਕੰਬੋਜ ਨੇ ਮਸ਼ਾਲ ਜਗਾਈ। ਸਮਨਦੀਪ ਕੌਰ ਅਤੇ ਜਪਨਾਜ ਕੰਬੋਜ ਨੇ ਮਸ਼ਾਲ ਦੇ ਨਾਲ ਸਾਰੇ ਟਰੈਕ ਤੇ ਚੱਕਰ ਲਗਾ ਕੇ ਖੇਡ ਹਫਤੇ ਦਾ ਸ਼ੁਭ ਆਗਾਜ਼ ਕੀਤਾ। ਸਕੂਲ ਦੀ ਹੈੱਡ ਗਰਲ ਕੁਸ਼ਲਦੀਪ ਕੌਰ ਧਾਲੀਵਾਲ ਨੇ ਵਿਦਿਆਰਥੀਆਂ ਨੂੰ ਖੇਡ ਹਫ਼ਤਾ ਸ਼ੁਰੂ ਕਰਨ ਤੋਂ ਪਹਿਲਾਂ ਸੱਚੀ ਖੇਡ ਭਾਵਨਾ ਨਾਲ ਖੇਡਣ ਲਈ ਸਹੁੰ ਚੁੱਕਣ ਦੀ ਰਸਮ ਅਦਾ ਕਰਵਾਈ ਸਭ ਤੋਂ ਪਹਿਲਾਂ ਸਕੂਲ ਦੇ ਵਿਦਿਆਰਥੀਆਂ ਵੱਲੋਂ ਆਪਣੇ ਆਪਣੇ ਹਾਊਸ ਵਿਚ ਮਾਰਚ ਪਾਸਟ ਕੀਤਾ ਗਿਆ। ਸਕੂਲ ਦੇ ਚਾਰ ਹਾਊਸ ਦੇ ਕੈਪਟਨ ਨੇ ਆਪਣੇ -ਆਪਣੇ ਹਾਊਸ ਦੀ ਅਗਵਾਈ ਕੀਤੀ।ਇਸ ਤੋਂ ਬਾਅਦ ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਬਾਈਕ ਸ਼ੋ ਪੇਸ਼ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰ ਪਾਲ ਸਿੰਘ ਦਾ ਜਨਮਦਿਨ ਵੀ ਮਨਾਇਆ ਗਿਆ ਤੇ ਕੇਕ ਕੱਟਣ ਦੀ ਰਸਮ ਅਦਾ ਕੀਤੀ ਗਈ।ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਚੇਅਰਮੈਨ ਸਰਦਾਰ ਦਵਿੰਦਰ ਪਾਲ ਸਿੰਘ ਜੀ ਨੂੰ ਜਨਮਦਿਨ ਦੀ ਮੁਬਾਰਕਬਾਦ ਦਿੱਤੀ।ਇਸ ਤੋਂ ਬਾਅਦ ਤੀਸਰੀ ਤੋਂ ਛੇਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਵੱਖ-ਵੱਖ ਖੇਡਾਂ 200 ਮੀਟਰ ਰੇਸ, ਸੈਕ ਰੇਸ ਆਦਿ ਖੇਡਾਂ ਕਰਵਾਈਆਂ ਗਈਆਂ । ਜੇਤੂ ਰਹੇ ਬੱਚਿਆਂ ਨੂੰ ਸਰਦਾਰ ਦਵਿੰਦਰ ਪਾਲ ਸਿੰਘ ਜੀ, ਸਰਦਾਰ ਕੁਲਦੀਪ ਸਿੰਘ ਸਹਿਗਲ ਅਤੇ ਮੈਡਮ ਹਰਪ੍ਰੀਤ ਕੌਰ ਵੱਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।