ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਵਿੱਚ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ

ਮੋਗਾ 23 ਨਵੰਬਰ (ਜਸ਼ਨ) ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਵਿੱਚ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਦੀ ਮੈਨੇਜਮੈਂਟ ਕਮੇਟੀ ਦੇ ਪ੍ਰੈਜੀਡੈਂਟ ਦਵਿੰਦਰ ਪਾਲ ਸਿੰਘ ਅਤੇ ਚੇਅਰਮੈਨ ਰਵਿੰਦਰ ਗੋਇਲ ਨੇ ਦੱਸਿਆ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਆਪਣੇ ਸੱਭਿਆਚਾਰ ਅਤੇ ਵਿਰਾਸਤ ਨਾਲ ਜੋੜਦੇ ਹਨ। ਇਸ ਸਮੇਂ ਕਾਲਜ ਦੇ ਪ੍ਰਿੰਸੀਪਲ ਡਾਕਟਰ ਦਲੀਪ ਕੁਮਾਰ ਪੱਤੀ ਨੇ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪ੍ਰੋਗਰਾਮ ਦੀ ਸਫਲਤਾ ਦੀ ਮੁਬਾਰਕਬਾਦ ਦਿੱਤੀ। ਉਹਨਾਂ ਨੇ ਅਜਿਹੀਆਂ ਗਤੀਵਿਧੀਆਂ ਦੀ ਵਿਦਿਆਰਥੀ ਜੀਵਨ ਵਿੱਚ ਮਹੱਤਤਾ ਬਾਰੇ ਦੱਸਿਆ। ਇਸ ਪ੍ਰੋਗਰਾਮ ਦੇ ਅਖੀਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਮਨਜਿੰਦਰ ਕੌਰ, ਸਿਮਰਨਪ੍ਰੀਤ ਕੌਰ, ਗਗਨਦੀਪ ਸਿੰਘ ਅਤੇ ਗੌਤਮ ਨੂੰ ਇਨਾਮ ਦਿੱਤੇ ਗਏ। ਮੰਚ ਸੰਚਾਲਨ ਦੀ ਜਿੰਮੇਵਾਰੀ ਦੀਪਕ ਕੁਮਾਰ ਅਤੇ ਰਜਨੀ ਨੇ ਬਖੂਬੀ ਨਿਭਾਈ। ਇਸ ਮੌਕੇ ਕਾਲਜ ਮੈਨੇਜਮੈਂਟ ਅਤੇ ਪ੍ਰਿੰਸੀਪਲ ਨੇ ਕਾਲਜ ਦੇ ਪ੍ਰੋਫੈਸਰ ਬਰਜਿੰਦਰ ਭੂਸ਼ਣ ਨੂੰ ਡਾਕਟਰੇਟ ਦੀ ਡਿਗਰੀ ਮਿਲਣ ਦੀ ਵਧਾਈ ਦਿੱਤੀ ਅਤੇ ਇਸ ਪ੍ਰੋਗਰਾਮ ਦੀ ਅਗਵਾਈ ਕਾਰਨ ਵਾਲੇ ਅਧਿਆਪਕਾਂ ਡਾਕਟਰ ਮਧੂ ਸ਼ਰਮਾ, ਨਿਸ਼ਾ ਸੂਦ, ਰਮਨਦੀਪ ਕੌਰ, ਕਿਰਨਪ੍ਰੀਤ ਕੌਰ, ਜਗਦੀਪ ਸਿੰਘ, ਭਾਵਨਾ ਅਤੇ ਸਮੂਹ ਸਟਾਫ ਦੀ ਸ਼ਲਾਘਾ ਕੀਤੀ।