ਬਲੂਮਿੰਗ ਬਡਜ਼ ਸਕੂਲ, ਮੋਗਾ ਵਿਖੇ ਮਨਾਇਆ ਗਿਆ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ
ਮੋਗਾ 25 ਨਵੰਬਰ (ਜਸ਼ਨ)ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗੁਵਾਈ ਹੇਠ ਸਿੱਖੀ ਦੇ ਸਰਤਾਜ, ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਵਿੱਚ ਪ੍ਰਾਥਨਾ ਸਭਾ ਮੌਕੇ ਇੱਕ ਵਿਸ਼ੇਸ਼ ਸਭਾ ਕੀਤੀ ਗਈ ਜਿਸ ਦੌਰਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸ਼ਬਦਾਂ ਦਾ ਬਹੁਤ ਸੋਹਣਾ ਉਚਾਰਨ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਮਹੌਲ ਨੂੰ ਇੱਕ ਬੜਾ ਹੀ ਅਲੌਕਿਕ ਭਗਤੀਮਈ ਰੂਪ ਦੇ ਦਿੱਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਬਹੁਤ ਹੀ ਸੋਹਣੇ ਅਤੇ ਸਿੱਖਿਆਦਾਈ ਚਾਰਟ ਅਤੇ ਸ਼੍ਰੀ ਗੁਰੁ ਨਾਨਕ ਦੇਵ ਜੀ ਦੀ ਜੀਵਨੀ ਉੱਪਰ ਆਰਟੀਕਲ ਪੇਸ਼ ਕੀਤੇ ਗਏ। ਆਰੀਕਲ ਪੇਸ਼ ਕਰਦਿਆਂ ਵਿਦਿਆਰਥੀਆਂ ਨੇ ਦੱਸਿਆ ਗਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਹਰ ਸਾਲ ਦੇਸੀ ਮਹੀਨੇ ਕੱਤਕ ਦੀ ਪੁੰਨਿਆ ਤੇ ਮਨਾਇਆ ਜਾਂਦਾ ਹੈ। ਉਹਨਾਂ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਸਿੱਖ ਧਰਮ ਦੇ ਪਹਿਲੇ ਗੁਰੂ ਸਨ ਅਤੇ ਗੁਰੂ ਜੀ ਨੇ ਆਪਣਾ ਸਾਰਾ ਜੀਵਨ ਮਾਨਵਤਾ ਦੀ ਭਲਾਈ ਅਤੇ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਨੂੰ ਦੂਰ ਕਰਨ ਦੇ ਲੇਖੇ ਲਾ ਦਿੱਤਾ। ਗੁਰੂ ਨਾਨਕ ਜੀ ਨੇ ਮਨੁੱਖਤਾ ਨੂੰ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਦਾ ਉਪਦੇਸ਼ ਦਿੱਤਾ। ਇਸ ਮੌਕੇ ਪ੍ਰਿੰਸੀਪਲ ਮੈਡਮ ਸ਼੍ਰੀ ਹਮੀਲੀਆ ਰਾਣੀ ਜੀ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ, ਜੀਵਨ ਕਾਲ ਅਤੇ ਮਨੁੱਖਤਾ ਲਈ ਉਹਨਾਂ ਦੁਆਰਾ ਕੀਤੇ ਗਏ ਉਪਰਾਲਿਆਂ ਤੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀਆਂ ਰਚਨਾਵਾਂ ਅਤੇ ਸਿੱਖਿਆਵਾਂ ਰਾਹੀ ਮਨੁੱਖੀ ਜੀਵਨ ਨੂੰ ਸਾਰਥਕ ਕਰਨ ਦਾ ਸੱਚਾ ਅਤੇ ਸੁੱਚਾ ਰਸਤਾ ਦੱਸਿਆ । ਉਹਨਾਂ ਬਿਨਾਂ ਵਹਿਮਾਂ- ਭਰਮਾਂ ਵਿੱਚ ਪਏ, ਬਿਨਾ ਝੂਠੇ ਰੀਤੀ ਰਿਵਾਜਾਂ ਨੂੰ ਮੰਨੇ, ਸਿਰਫ ਇੱਕ ਪ੍ਰਮਾਤਮਾ ‘ਇੱਕ ਓੰਕਾਰ’ ਵਿੱਚ ਵਿਸ਼ਵਾਸ ਰੱਖਣ, ਔਰਤ ਦੀ ਇੱਜਤ ਕਰਨ, ਕਿਸੇ ਜੀਵ ਨੂੰ ਦੁੱਖ ਨਾ ਦੇਣ, ਪਰਾਏ ਧਨ ਤੇ ਬੁਰੀ ਨਜ਼ਰ ਨਾ ਰੱਖਣ, ਮਿਹਨਤ ਕਰਨ, ਹੋਰਾਂ ਦਾ ਭਲਾ ਕਰਨ ਦਾ ਸੰਦੇਸ਼ ਦਿੱਤਾ । ਉਹਨਾਂ ਇਹ ਵੀ ਕਿਹਾ ਕਿ ਸਭ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਜਰੂਰ ਧਾਰਨ ਕਰਨਾ ਚਾਹਿਦਾ ਹੈ।