ਬਲੂਮਿੰਗ ਬਡਜ਼ ਸਕੂਲ, ਮੋਗਾ ਦੀਆਂ 16ਵੀਆਂ ਬੀ. ਬੀ. ਐਸ. ਖੇਡਾਂ ਆਪਣੀ ਅਮਿੱਟ ਛਾਪ ਛੱਡਦੀਆਂ ਹੋਈਆਂ ਸਮਾਪਤ

*ਭਾਰਤੀ ਕ੍ਰਿਕੇਟ ਦੇ ਹਰਫਨਮੌਲਾ ਖਿਡਾਰੀ ‘ਇਰਫਾਨ ਪਠਾਨ’ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ
ਮੋਗਾ, 22 ਦਸੰਬਰ (ਜਸ਼ਨ) ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗੁਵਾਈ ਹੇਠ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀਆਂ 16ਵੀਆਂ ਬੀ.ਬੀ.ਐਸ. ਸਲਾਨਾ ਖੇਡਾਂ ਆਪਣੀ ਅਮਿੱਟ ਛਾਪ ਛੱਡਦੀਆਂ ਸਮਾਪਤ ਹੋਈਆਂ। ਇਨ੍ਹਾਂ ਸਲਾਨਾ ਖੇਡਾਂ ਵਿੱਚ 38 ਦੇ ਲਗਭਗ ਇੰਨਡੋਰ ਤੇ ਆਊਟਡੋਰ ਖੇਡਾਂ ਅਤੇ 22 ਟਰੈਕ ਤੇ ਫੀਲਡ ਈਵੈਂਟ ਵਿੱਚ ਵਿਦਿਆਰਥੀਆਂ ਵੱਲੋਂ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ। ਇਸ ਸਮਾਰੋਹ ਵਿੱਚ ਖਾਸ ਤੌਰ ਤੇ ਅੰਤਰਰਾਸ਼ਟਰੀ ਕ੍ਰਿਕੇਟਰ ਇਰਫਾਨ ਪਠਾਨ ਅਤੇ ਪਰਮਜੀਤ ਸਿੰਘ ਬੱਸੀ (ਆਸਟ੍ਰੇਲੀਆ) ਵੱਲੋਂ ਸ਼ਿਰਕਤ ਕੀਤੀ ਗਈ। ਉਹਨਾਂ ਦਾ ਸੁਆਗਤ ਬੀ.ਬੀ.ਐੱਸ. ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਸ਼੍ਰੀਮਤੀ ਕਮਲ ਸੈਣੀ, ਸਕੂਲ ਪਿ੍ਰੰਸੀਪਲ ਡਾ. ਹਮੀਲੀਆ ਰਾਣੀ, ਵਾਈਸ ਪਿ੍ਰੰਸੀਪਲ ਸ਼੍ਰੀਮਤੀ ਨਿਧੀ ਬਰਾੜ, ਜੈਸਿਕਾ ਸੈਣੀ, ਨੇਹਾ ਸੈਣੀ ਅਤੇ ਨਤਾਸ਼ਾ ਸੈਣੀ ਵੱਲੋਂ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਕੀਤਾ ਗਿਆ। ਸਮਾਰੋਹ ਦੀ ਸ਼ੁਰੂਆਤ ਬੜੇ ਹੀ ਮਨਮੋਹਕ ਅਤੇ ਸੁੰਦਰ ਢੰਗ ਨਾਲ ਹੋਈ। ਮੁੱਖ ਮਹਿਮਾਨਾਂ ਦੇ ਸੁਆਗਤ ਤੋਂ ਬਾਅਦ ਬੀ.ਬੀ.ਐਸ. ਬੈਂਡ ਦੀ ਅਗਵਾਈ ਹੇਠ ਮਾਰਚ ਪਾਸਟ ਹੋਇਆ ਅਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਮਾਰਚ ਪਾਸਟ ਤੋਂ ਬਾਅਦ ਮੁੱਖ ਮਹਿਮਾਨ ਅੰਤਰਰਾਸ਼ਟਰੀ ਕ੍ਰਿਕੇਟਰ ਇਰਫਾਨ ਪਠਾਨ ਵੱਲੋਂ ਖੇਡਾਂ ਦੀ ਸ਼ੁਰੂਆਤ ਕੀਤੀ ਗਈ। ਸਾਰੀਆਂ ਹਾਊਸ ਟੀਮਾਂ ਨੇ ਖੇਡਾਂ ਨੂੰ ਇਮਾਨਦਾਰੀ ਤੇ ਅਨੁਸ਼ਾਸਨ ਵਿੱਚ ਰਹਿ ਕੇ ਖੇਡਣ ਅਤੇ ਸਕੂਲ ਦਾ ਸਨਮਾਨ ਵਧਾਉਣ ਦਾ ਪ੍ਰਣ ਲਿਆ। ਇਸ ਉਪਰੰਤ ਮੁੱਖ ਮਹਿਮਾਨ ਅਤੇ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਵੱਲੋਂ ਸਾਂਝੇ ਤੌਰ ਤੇ ਸਕੂਲ ਦੀ ਖੇਡ ਮਸ਼ਾਲ ਜਲਾਈ ਗਈ ਅਤੇ ਇਹ ਮਸ਼ਾਲ ਸਕੂਲ ਕੈਪਟਨਜ਼ ਦੇ ਸਪੁਰਦ ਕੀਤੀ ਗਈ। ਇਸ ਉਪਰੰਤ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਵੱਲੋਂ ਖਿਡਾਰੀਆਂ ਨੂੰ ਸੰਬੋਧਿਤ ਕੀਤਾ ਗਿਆ। ਸਮਾਰੋਹ ਦੀ ਸ਼ੁਰੂਆਤ ਵਿੱਚ ਬੀ.ਬੀ.ਐੱਸ. ਬੈਗਪਾਈਪਰ ਬੈਂਡ ਵੱਲੋਂ ਬਹੁਤ ਸੋਹਣੀ ਡਿਸਪਲੇਅ ਕੀਤੀ ਗਈ। ਗਣੇਸ਼ ਵੰਦਨਾ ਉੱਪਰ ਸੁੰਦਰ ਕਲਾਸੀਕਲ ਡਾਂਸ ਰਾਹੀਂ ਸਮਾਰੋਹ ਦਾ ਸ਼ੁੱਭ ਅਰੰਭ ਹੋਇਆ। ਦੇਸ਼ ਭਗਤੀ ਦੀ ਥੀਮ ਉੱਪਰ ਇੰਟਰਮੀਡੀਏਟ ਗਰੁੱਪ ਵੱਲੋਂ ਗਰੁੱਪ ਡਾਂਸ, ਖੇਤਰੀ ਡਾਂਸ ਅਤੇ ਸੀਨੀਅਰ ਲੜਕੀਆਂ ਦੁਆਰਾ ਪੇਸ਼ ਕੀਤਾ ਗਏ ਪੰਜਾਬੀ ਲੋਕ ਨਾਚ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਜਿਮਨਾਸਟਿਕ ਅਤੇ ਯੋਗਾ ਡਿਸਪਲੇਅ ਰਾਹੀਂ ਵਿਦਿਆਰਥੀਆਂ ਨੇ ਆਪਣੀ ਚੁਸਤੀ-ਫੁਰਤੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਚੌਥੀ-ਪੰਜਵੀ ਕਲਾਸ ਦੇ ਵਿਦਿਆਰਥੀਆਂ ਵੱਲੋਂ ਅੰਬਰੇਲਾ ਐਕਸਰਸਾਈਜ਼ ਅਤੇ ਬੈਟ ਡਰਿੱਲ ਪੇਸ਼ ਕੀਤੀ ਗਈ। ਇਸ ਤੋਂ ਬਾਅਦ ‘ਗੱਤਕਾ’ ਦਾ ਬਹੁਤ ਹੀ ਸ਼ਾਨਦਾਰ ਅਤੇ ਦਿਲ ਖਿੱਚਵਾਂ ਪ੍ਰਦਰਸ਼ਨ ਕੀਤਾ ਗਿਆ। ਇਹਨਾਂ ਸਭ ਦੇ ਨਾਲ ਨਾਲ ਮੁੱਖ ਮਹਿਮਾਨ ਅਤੇ ਸਕੂਲ ਮੈਨੇਜਮੈਂਟ ਤੇ ਸਟਾਫ ਵੱਲੋਂ ਖੇਡ ਮੁਕਾਬਲਿਆਂ ਦੀ ਘੋਸ਼ਨਾ ਕੀਤੀ ਗਈ। ਇਹਨਾਂ ਖੇਡਾਂ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਮੁਖ ਮਹਿਮਾਨਾਂ ਵੱਲੋਂ ਮੈਡਲ ਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਇਰਫਾਨ ਪਠਾਨ ਵੱਲੋਂ ਇਸ ਸਾਰੇ ਸਮਾਰੋਹ ਦੀ ਖੁੱਲ ਕੇ ਪ੍ਰਸ਼ੰਸਾ ਕੀਤੀ ਗਈ। ਖਾਸ ਤੌਰ ਤੇ ਉਹਨਾਂ ਨੂੰ ਸੀਨੀਅਰ ਲੜਕੀਆਂ ਦੁਆਰਾ ਪੇਸ਼ ਕੀਤੇ ਗਏ ਪੰਜਾਬੀ ਲੋਕ ਨਾਚ ਗਿੱਧਾ ਬਹੁਤ ਪਸੰਦ ਆਇਆ। ਇਸ ਤੋਂ ਬਾਅਦ ਉਹਨਾਂ ਨੇ ਬੀ.ਬੀ.ਐੱਸ. ਗਰੁੱਪ ਦੇ ਖੇਡਾਂ ਨੂੰ ਪਰਮੋਟ ਕਰਨ ਦੇ ਉਪਰਾਲਿਆਂ ਦੀ ਵਧੇਰੇ ਸ਼ਲਾਘਾ ਕੀਤੀ। ਉਹਨਾਂ ਇਹ ਵੀ ਕਿਹਾ ਕਿ ਇਸ ਵਾਰ ਸਮੇਂ ਦੀ ਘਾਟ ਕਰਕੇ ਉਹ ਪੂਰੇ ਸਮਾਰੋਹ ਦਾ ਅਨੰਦ ਨਹੀਂ ਮਾਣ ਸਕੇ ਪਰ ਭਵਿੱਖ ਵਿੱਚ ਜਲਦੀ ਹੀ ਉਹ ਖੁੱਲ੍ਹਾ ਸਮਾਂ ਕੱਢ ਕੇ ਦੋਬਾਰਾ ਬਲੂਮਿੰਗ ਬਡਜ਼ ਸਕੂਲ ਦਾ ਦੌਰਾ ਕਰਨਗੇ। ਸਮਾਰੋਹ ਦੇ ਅੰਤ ਵਿੱਚ ਸਾਰੇ ਮੁੱਖ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।