ਪਤੀ-ਪਤਨੀ ਇਕੱਠੇ ਜਾਣਗੇ ਕੈਨੇਡਾ
ਮੋਗਾ, 22 ਦਸੰਬਰ (ਜਸ਼ਨ)- ਕੌਰ ਇੰਮੀਗ੍ਰੇਸ਼ਨ ਨੇ ਵੀਜ਼ਿਆ ਦੀ ਲੜੀ ਵਿੱਚ ਵਾਧਾ ਕਰਦਿਆ ਕਿੱਲੀ ਚਾਹਲਾਂ, ਜ਼ਿਲ੍ਹਾ ਬਰਨਾਲਾ ਦੀ ਰਹਿਣ ਵਾਲੇ ਗੁਰਪ੍ਰੀਤ ਕੌਰ ਤੇ ਉਸਦੇ ਪਤੀ ਜਗਸੀਰ ਸਿੰਘ ਚਾਹਲ ਦਾ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ 21 ਦਿਨਾਂ ‘ਚ ਲਗਵਾ ਕੇ ਬਾਹਰ ਜਾਣ ਦਾ ਸੁਪਨਾ ਕੀਤਾ ਸਾਕਾਰ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਗੁਰਪ੍ਰੀਤ ਕੌਰ ਤੇ ਉਸਦਾ ਪਤੀ ਜਗਸੀਰ ਸਿੰਘ ਚਾਹਲ ਇਕੱਠੇ ਕੈਨੇਡਾ ਜਾਣਾ ਚਾਹੁੰਦੇ ਸਨ ਤੇ ਗੁਰਪ੍ਰੀਤ ਕੌਰ ਦੀ ਸਟੱਡੀ ਵਿੱਚ ਤਿੰਨ ਸਾਲਾਂ ਦਾ ਗੈਪ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਗੁਰਪ੍ਰੀਤ ਕੌਰ ਤੇ ਜਗਸੀਰ ਸਿੰਘ ਚਾਹਲ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ 19 ਅਕਤੂਬਰ 2023 ਨੂੰ ਲਗਾਈ ਤੇ ਨੌਂ ਨਵੰਬਰ 2023 ਨੂੰ ਵੀਜ਼ਾ ਆ ਗਿਆ। ਇਸ ਮੌਕੇ ਗੁਰਪ੍ਰੀਤ ਕੌਰ ਤੇ ਜਗਸੀਰ ਸਿੰਘ ਚਾਹਲ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।