ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਤੇ ਚੋਣ ਲੜ ਕੇ ਭਾਜਪਾ ਵੱਡੀ ਤਾਕਤ ਬਣ ਕੇ ਉਭਰੇਗੀ : ਕੇ.ਡੀ ਭੰਡਾਰੀ

*ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਵਰਕਰਾਂ ਚ ਭਾਰੀ ਉਤਸ਼ਾਹ: ਡਾ: ਸੀਮਾਂਤ ਗਰਗ
ਮੋਗਾ, 10 ਜਨਵਰੀ (ਜਸ਼ਨ) -ਭਾਜਪਾ ਪੰਜਾਬ ਵਿਚ ਆਉਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ਵਿਚ ਸਾਰੀਆਂ 13 ਸੀਟਾਂ ਤੇ ਚੋਣ ਲੜ ਕੇ ਵੱਡੀ ਤਾਕਤ ਬਣ ਕੇ ਉਭਰੇਗੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੀਜੀ ਵਾਰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਏਗੀ।  ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਫ਼ਰੀਦਕੋਟ ਲੋਕ ਸਭਾ ਹਲਕਾ ਇੰਚਾਰਜ ਕੇ.ਡੀ.ਭੰਡਾਰੀ ਨੇ ਪੁਰਾਣੀ ਦਾਣਾ ਮੰਡੀ ਸਥਿਤ ਭਾਜਪਾ ਜ਼ਿਲ੍ਹਾ ਦਫ਼ਤਰ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ: ਸੀਮਾਂਤ ਗਰਗ ਦੀ ਅਗਵਾਈ ਹੇਠ ਭਾਜਪਾ ਜ਼ਿਲ੍ਹਾ ਕਾਰਜਕਾਰਨੀ ਅਧਿਕਾਰੀਆਂ ਅਤੇ ਸੀਨੀਅਰ ਆਗੂਆਂ ਨਾਲ ਮੀਟਿੰਗ ਕਰਦਿਆਂ ਕੀਤਾ। ਇਸ ਮੌਕੇ ਭਾਜਪਾ ਦੇ ਸੀਨੀਅਰ ਜ਼ਿਲ੍ਹਾ ਇੰਚਾਰਜ ਕ੍ਰਿਸ਼ਨਾ ਨਾਗਪਾਲ, ਭਾਜਪਾ ਦੇ ਸੂਬਾ ਸਕੱਤਰ ਤੇ ਸਾਬਕਾ ਵਿਧਾਇਕ ਡਾ: ਹਰਜੋਤ ਕਮਲ, ਜਨਰਲ ਸਕੱਤਰ ਤੇ ਸਾਬਕਾ ਐੱਸ.ਪੀ. ਮੁਖਤਿਆਰ ਸਿੰਘ, ਜਨਰਲ ਸਕੱਤਰ ਵਿੱਕੀ ਸਿਤਾਰਾ, ਜਨਰਲ ਸਕੱਤਰ ਰਾਹੁਲ ਗਰਗ, ਸੀਨੀਅਰ ਆਗੂ ਰਾਕੇਸ਼ ਭੱਲਾ, ਭਜਨ ਸਿਤਾਰਾ, ਮੀਤ ਪ੍ਰਧਾਨ ਬਲਦੇਵ ਸਿੰਘ ਗਿੱਲ, ਧਰਮਕੋਟ ਹਲਕਾ ਇੰਚਾਰਜ ਐਡਵੋਕੇਟ ਰਵੀ ਗਰੇਵਾਲ, ਯੁਵਾ ਮੋਰਚਾ ਦੇ ਪ੍ਰਧਾਨ ਰਾਜਨ ਸੂਦ, ਓਵਰਸੀਜ਼ ਸੈੱਲ ਇੰਚਾਰਜ ਵਿਜੇ ਮਿਸ਼ਰਾ, ਮੀਤ ਪ੍ਰਧਾਨ ਸੁਮਨ ਮਲਹੋਤਰਾ, ਐੱਸ.ਸੀ. ਫਰੰਟ ਦੇ ਪ੍ਰਧਾਨ ਸੂਰਜ ਭਾਨ, ਪਵਨ ਬੰਟੀ ਨਿਹਾਲ ਸਿੰਘ ਵਾਲਾ, ਧਰਮਵੀਰ ਭਾਰਤੀ, ਸਤਿੰਦਰ ਸਿੰਘ, ਗੁਰਜੰਟ ਸਿੰਘ, ਹਰਦੇਵ ਸਿੰਘ, ਬਲਜੀਤ ਆਦੀਵਾਲ, ਕੈਸ਼ੀਅਰ ਖੇਮਰਾਜ ਅਗਰਵਾਲ, ਬਲਵੰਤ ਸਿੰਘ, ਰਾਜੂ ਸ਼ਾਂਤ, ਸੰਜੀਵ ਗੁਪਤਾ, ਸੁਰਿੰਦਰ ਸਿੰਘ, ਰਜਿੰਦਰ ਗਾਬਾ, ਸੁਰਿੰਦਰ ਸਿੰਘ, ਭੁਪਿੰਦਰ ਹੈਪੀ. , ਯੁਵਾ ਮੋਰਚਾ ਦੇ ਜਨਰਲ ਸਕੱਤਰ ਕਸ਼ਿਸ਼ ਧਮੀਜਾ, ਊਸ਼ਾ ਕਾਂਤ, ਲੱਕੀ ਸ਼ਰਮਾ, ਵਰਿੰਦਰ ਕੁਮਾਰ, ਹੇਮੰਤ ਸੂਦ, ਜਤਿੰਦਰ ਚੱਢਾ, ਦਵਿੰਦਰ ਸਿੰਘ, ਪ੍ਰਦੀਪ ਤਲਵਾੜ ਬਾਘਾਪੁਰਾਣਾ ਆਦਿ ਵਰਕਰ ਹਾਜ਼ਰ ਸਨ। ਕੇ.ਡੀ ਭੰਡਾਰੀ ਨੇ ਕਿਹਾ ਕਿ ਭਾਜਪਾ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਚੰਗੇ ਅਕਸ ਵਾਲੇ, ਇਮਾਨਦਾਰ ਅਤੇ ਉਤਸ਼ਾਹੀ ਪਾਰਟੀ ਮੈਂਬਰਾਂ ਨੂੰ ਆਪਣੇ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੇ ਅਹੁਦੇਦਾਰਾਂ ਤੇ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਬੂਥ ਪੱਧਰ ਤੋਂ ਲੈ ਕੇ ਉੱਚ ਪੱਧਰ ਤੱਕ ਆਪਣੀਆਂ ਸਰਗਰਮੀਆਂ ਤੇਜ਼ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਗ਼ਰੀਬ ਅਤੇ ਲੋੜਵੰਦ ਲੋਕਾਂ ਲਈ ਜੋ ਸਕੀਮਾਂ ਅਤੇ ਯੋਜਨਾਵਾਂ ਬਣਾਈਆਂ ਹਨ ਅਤੇ ਉਨ੍ਹਾਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਕੇ ਲੋਕਾਂ ਤੱਕ ਪਹੁੰਚਾਇਆ ਹੈ, ਉਸ ਦਾ ਲਾਭ ਕਿਸੇ ਵੀ ਸਰਕਾਰ ਦੇ ਪ੍ਰਧਾਨ ਮੰਤਰੀ ਨੂੰ ਨਹੀਂ ਮਿਲਿਆ।  ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਦੀਆਂ ਸਕੀਮਾਂ ਲੋਕਾਂ ਤੱਕ ਨਹੀਂ ਪਹੁੰਚਦੀਆਂ ਸਨ ਅਤੇ ਜਿਹੜੀਆਂ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਸਨ, ਉਨ੍ਹਾਂ ਦਾ ਸਿਰਫ਼ 15 ਫੀਸਦੀ ਲਾਭ ਲੋਕਾਂ ਨੂੰ ਮਿਲਦਾ ਸੀ। ਜਿਸ ਕਾਰਨ ਅੱਜ ਪੂਰੇ ਦੇਸ਼ ਵਿੱਚ ਗਰੀਬ ਲੋਕਾਂ ਦੀ ਆਰਥਿਕ ਹਾਲਤ ਸੁਧਰ ਨਹੀਂ ਸਕੀ। ਉਨ੍ਹਾਂ ਕਿਹਾ ਕਿ ਭਾਜਪਾ ਦੇ ਅਹੁਦੇਦਾਰ ਅਤੇ ਵਰਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੇਂਦਰ ਸਰਕਾਰ ਵੱਲੋਂ ਬਣਾਈਆਂ ਗਈਆਂ ਸਕੀਮਾਂ ਅਤੇ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਤਾਂ ਜੋ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਨੀਤੀਆਂ ਬਾਰੇ ਜਾਣਕਾਰੀ ਮਿਲ ਸਕੇ। ਜਿਸ ਦਾ ਲਾਭ ਪਾਰਟੀ ਦੇ ਉਮੀਦਵਾਰ ਲੋਕ ਸਭਾ ਚੋਣਾਂ ਵਿੱਚ ਉਠਾ ਸਕਦੇ ਹਨ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ: ਸੀਮਾਂਤ ਗਰਗ, ਲੋਕ ਸਭਾ ਫ਼ਰੀਦਕੋਟ ਹਲਕਾ ਇੰਚਾਰਜ ਕੇ.ਡੀ. ਭੰਡਾਰੀ ਅਤੇ ਜ਼ਿਲ੍ਹਾ ਇੰਚਾਰਜ ਕ੍ਰਿਸ਼ਨਾ ਨਾਗਪਾਲ ਦਾ ਮੋਗਾ ਪਹੁੰਚਣ ਤੇ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਮੋਗਾ ਜ਼ਿਲ੍ਹੇ ਵਿੱਚ ਮੋਰਚਿਆਂ ਅਤੇ ਮੰਡਲਾਂ ਦੀਆਂ ਕਮੇਟੀਆਂ ਬਣਾ ਕੇ ਬੂਥ ਪੱਧਰ ਤੇ ਅੋਹਦੇਦਾਰ ਅਤੇ ਵਰਕਰ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਪ੍ਰਤੀ ਲੋਕਾਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਭਾਜਪਾ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿਤਾਉਣਗੇ। ਇਸ ਮੌਕੇ ਭਾਜਪਾ ਦੇ ਅਹੁਦੇਦਾਰਾਂ ਤੇ ਵਰਕਰਾਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ।