ਭਾਰਤ ਦੇ ਕਰੋੜਾਂ ਲੋਕ ਵਿਕਸਿਤ ਭਾਰਤ ਸੰਕਲਪ ਯਾਤਰਾ ਤੋਂ ਲਾਭ ਉਠਾ ਰਹੇ ਹਨ : ਸੰਸਦ ਇੰਦੂ ਗੌਸਵਾਮੀ
*ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਸਕੀਮਾਂ ਕਾਰਨ ਗਰੀਬ ਅਤੇ ਲੋੜਵੰਦ ਲੋਕਾਂ ਦੀ ਆਰਥਿਕ ਸਥਿਤੀ ਵਿੱਚ ਵਾਧਾ ਹੋਇਆ ਹੈ: ਡਾ ਸੀਮਾਂਤ ਗਰਗ
ਮੋਗਾ, 17 ਜਨਵਰੀ (ਜਸ਼ਨ)- ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਗਰੀਬ ਅਤੇ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਲਈ ਭਾਜਪਾ ਵੱਲੋਂ ਪੂਰੇ ਭਾਰਤ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ ਸ਼ੁਰੂ ਕੀਤੀ ਗਈ ਹੈ, ਜਿਸ ਦਾ ਭਾਰਤ ਦੇ ਕਰੋੜਾਂ ਲੋਕਾਂ ਨੂੰ ਲਾਭ ਹੋਇਆ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਸੰਸਦ ਮੈਂਬਰ ਅਤੇ ਵਿਕਸਿਤ ਭਾਰਤ ਸੰਕਲਪ ਯਾਤਰਾ ਫ਼ਰੀਦਕੋਟ ਲੋਕ ਸਭਾ ਹਲਕੇ ਦੀ ਇੰਚਾਰਜ ਇੰਦੂ ਗੌਸਵਾਮੀ ਨੇ ਜ਼ਿਲ੍ਹਾ ਦਫ਼ਤਰ ਪੁਰਾਣਾ ਦਾਣਾ ਮੰਡੀ ਮੋਗਾ ਵਿਖੇ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ: ਸੀਮਾਂਤ ਗਰਗ ਦੀ ਅਗਵਾਈ ਹੇਠ ਜ਼ਿਲ੍ਹਾ ਕਾਰਜਕਾਰਨੀ ਦੇ ਅੋਹਦੇਦਾਰਾਂ ਤੇ ਵਰਕਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਇਸ ਮੌਕੇ ਸਾਬਕਾ ਵਿਧਾਇਕ ਡਾ: ਹਰਜੋਤ ਕਮਲ, ਜ਼ਿਲ੍ਹਾ ਜਨਰਲ ਸਕੱਤਰ ਤੇ ਸਾਬਕਾ ਐੱਸ.ਪੀ. ਮੁਖਤਿਆਰ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਵਿੱਕੀ ਸਿਤਾਰਾ, ਜ਼ਿਲ੍ਹਾ ਜਨਰਲ ਸਕੱਤਰ ਰਾਹੁਲ ਗਰਗ, ਮੀਤ ਪ੍ਰਧਾਨ ਸੁਮਨ ਮਲਹੋਤਰਾ, ਗੀਤਾ ਆਰੀਆ, ਪ੍ਰੋਮਿਲਾ ਮਨਰਾਏ, ਸੀਨੀਅਰ ਆਗੂ ਰਾਕੇਸ਼ ਭੱਲਾ, ਸੁਰੇਸ਼ ਭੱਲਾ, ਭਜਨ ਸਿਤਾਰਾ, ਮਹਿਲਾ ਮੋਰਚਾ ਜ਼ਿਲ੍ਹਾ ਪ੍ਰਧਾਨ ਨੀਤੂ ਗੁਪਤਾ, ਐੱਸ.ਸੀ. ਮੋਰਚਾ ਪ੍ਰਧਾਨ ਸੂਰਜ ਭਾਨ, ਓਵਰਸੀਜ਼ ਸੈੱਲ ਇੰਚਾਰਜ ਵਿਜੇ ਮਿਸ਼ਰਾ, ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਸੂਦ, ਆਈ.ਟੀ. ਸੈਲ ਦੇ ਇੰਚਾਰਜ ਮੁਕੇਸ਼ ਸ਼ਰਮਾ, ਮੀਤ ਪ੍ਰਧਾਨ ਬਲਦੇਵ ਗਿੱਲ, ਬਲਵੰਤ ਸਿੰਘ, ਧਰਮਕੋਟ ਤੋਂ ਸ਼ਮਸ਼ੇਰ ਸਿੰਘ ਕੈਲਾ, ਭੁਪਿੰਦਰ ਹੈਪੀ, ਦੀਪਕ ਕੁਮਾਰ, ਗੁਰਮਿੰਦਰਜੀਤ ਸਿੰਘ ਬਬਲੂ, ਤੇਜੇਂਦਰ ਸਿੰਘ, ਗੁਰਚਰਨ ਸਿੰਘ, ਮੰਡਲ ਪ੍ਰਧਾਨ ਅਮਿਤ ਗੁਪਤਾ, ਜਨਰਲ ਸਕੱਤਰ ਨਾਨਕ ਚੋਪੜਾ, ਭੁਪਿੰਦਰ, ਜਤਿੰਦਰ ਚੱਢਾ, ਸ. ਹੇਮੰਤ ਸੂਦ, ਉਮਾਕਾਂਤ ਰਾਏ, ਕਮਲ ਘਾਰੂ, ਸੁਰਿੰਦਰ ਸਿੰਘ, ਰਜਿੰਦਰ ਗਾਬਾ ਆਦਿ ਹਾਜ਼ਰ ਸਨ। ਸੰਸਦ ਮੈਂਬਰ ਇੰਦੂ ਗੌਸਵਾਮੀ ਨੇ ਕਿਹਾ ਕਿ ਜਦੋਂ ਤੋਂ ਪ੍ਰਧਾਨ ਮੰਤਰੀ ਨੇ 2014 ਚ ਭਾਰਤ ਦੀ ਸੱਤਾ ਸੰਭਾਲੀ ਹੈ, ਉਦੋਂ ਤੋਂ ਹੀ ਉਹ ਭਾਰਤ ਦੇ ਗਰੀਬ ਅਤੇ ਲੋੜਵੰਦ ਲੋਕਾਂ ਦੀ ਆਰਥਿਕ ਹਾਲਤ ਨੂੰ ਮਜ਼ਬੂਤ ਕਰਨ ਲਈ ਨਵੀਆਂ-ਨਵੀਆਂ ਸਕੀਮਾਂ ਬਣਾ ਰਹੇ ਹਨ, ਤਾਂ ਜੋ ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਲਾਗੂ ਕੀਤਾ ਜਾ ਸਕੇ। ਉਹਨੰ ਕਿਹਾ ਕਿ ਜ਼ਮੀਨੀ ਪੱਧਰ ਤੇ ਲੋਕਾਂ ਨੂੰ ਲਾਭ ਮਿਲ ਰਿਹਾ ਹੈ ਅਤੇ ਉਨ੍ਹਾਂ ਦਾ ਆਰਥਿਕ ਪੱਧਰ ਸੁਧਰਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਉਜਵਲਾ ਸਕੀਮ ਤਹਿਤ ਪਿੰਡਾਂ ਦੀਆਂ ਗਰੀਬ ਤੇ ਲੋੜਵੰਦ ਔਰਤਾਂ ਨੂੰ ਮੁਫ਼ਤ ਗੈਸ ਸਿਲੰਡਰ ਦਿੱਤੇ ਗਏ ਹਨ, ਜਿਸ ਨਾਲ ਪਿੰਡਾਂ ਦੀਆਂ ਔਰਤਾਂ ਵੀ ਸ਼ਹਿਰਾਂ ਵਾਂਗ ਸਹੂਲਤਾਂ ਦਾ ਲਾਭ ਉਠਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਜਨ-ਧਨ ਯੋਜਨਾ ਤਹਿਤ ਗਰੀਬ ਔਰਤਾਂ ਨੂੰ ਜ਼ੀਰੋ ਬੈਲੇਂਸ ਨਾਲ ਬੈਂਕ ਖਾਤੇ ਖੋਲ੍ਹ ਕੇ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਸਟਰੀਟ ਵੈਂਡਰਾਂ ਨੂੰ 10,000 ਰੁਪਏ ਦੇ ਵਿਆਜ ਮੁਕਤ ਅਤੇ ਗਰੰਟੀਸ਼ੁਦਾ ਕਰਜ਼ੇ ਦੇ ਕੇ ਅਤੇ ਉਨ੍ਹਾਂ ਨੂੰ ਕਾਰੋਬਾਰ ਸ਼ੁਰੂ ਕਰਨ ਵਿੱਚ ਮਦਦ ਕਰਕੇ ਉਨ੍ਹਾਂ ਦਾ ਆਰਥਿਕ ਪੱਧਰ ਉੱਚਾ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਲਈ ਪ੍ਰਧਾਨ ਮੰਤਰੀ ਵੱਲੋਂ ਸਹਾਇਤਾ ਦਿੱਤੀ ਜਾ ਰਹੀ ਹੈ। ਵਪਾਰੀਆਂ ਅਤੇ ਦੁਕਾਨਦਾਰਾਂ ਨੂੰ 10 ਲੱਖ ਰੁਪਏ ਤੱਕ ਦੇ ਅਸੁਰੱਖਿਅਤ ਕਰਜ਼ੇ ਦੇ ਕੇ ਆਪਣੇ ਕਾਰੋਬਾਰ ਨੂੰ ਵਧਾਉਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਗੰਦਗੀ ਤੋਂ ਰਾਹਤ ਦੇਣ ਲਈ ਪੂਰੇ ਭਾਰਤ ਵਿੱਚ ਪਖਾਨੇ ਬਣਾਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਹਰ ਪਰਿਵਾਰ ਤੱਕ ਪੀਣ ਵਾਲਾ ਸਾਫ਼ ਪਾਣੀ ਪਹੁੰਚਾਉਣਾ ਯਕੀਨੀ ਬਣਾਉਣ ਲਈ ਇੱਕ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਦਾ ਲਾਭ ਦੇਸ਼ ਦੇ ਲੋਕ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਵਿਕਾਸ ਸੰਕਲਪ ਯਾਤਰਾ ਦਾ ਮੰਤਵ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਅਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵਿਕਸਿਤ ਭਾਰਤ ਸੰਕਲਪ ਯਾਤਰਾ ਫ਼ਰੀਦਕੋਟ ਲੋਕ ਸਭਾ ਹਲਕੇ ਦਾ ਇੰਚਾਰਜ ਬਣਾਇਆ ਗਿਆ ਹੈ, ਜਿਸ ਲਈ ਉਹ ਲੋਕਾਂ ਨਾਲ ਗੱਲਬਾਤ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਵੀ ਜਾਣੂ ਕਰਵਾ ਰਹੇ ਹਨ। ਉਨ੍ਹਾਂ ਭਾਜਪਾ ਅਧਿਕਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਸਕੀਮਾਂ ਤੋਂ ਜਾਣੂ ਕਰਵਾ ਕੇ ਭਾਜਪਾ ਨਾਲ ਜੋੜਿਆ ਜਾਵੇ, ਤਾਂ ਜੋ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਵੀ ਭਾਜਪਾ ਨੂੰ ਮਜ਼ਬੂਤ ਕੀਤਾ ਜਾ ਸਕੇ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ: ਸੀਮਾਂਤ ਗਰਗ ਨੇ ਸੰਸਦ ਮੈਂਬਰ ਇੰਦੂ ਗੌਸਵਾਮੀ ਦਾ ਮੋਗਾ ਪਹੁੰਚਣ ਤੇ ਉਨ੍ਹਾਂ ਨੂੰ ਫੁੱਲਾਂ ਦੇ ਬੁਕੰ ਦੇ ਕੇ ਸਵਾਗਤ ਕਰਦਿਆਂ ਕਿਹਾ ਕਿ ਵਿਕਸਿਤ ਭਾਰਤ ਸੰਕਲਪ ਯਾਤਰਾ ਵੱਲੋਂ ਮੋਗਾ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਵਿੱਚ ਵੈਨਾਂ ਰਾਹੀਂ ਪ੍ਰਚਾਰ ਕੀਤਾ ਗਿਆ ਅਤੇ ਵੱਖ-ਵੱਖ ਪਿੰਡਾਂ ਵਿੱਚ ਕੈਂਪ ਲਗਾਏ ਗਏ। ਲੋਕਾਂ ਨੂੰ ਆਯੂਸ਼ਮਾਨ ਕਾਰਡ, ਆਧਾਰ ਕਾਰਡ ਦਿੱਤੇ ਗਏ ਅਤੇ ਮੈਡੀਕਲ ਕੈਂਪ ਵੀ ਲਗਾਇਆ ਗਿਆ ਅਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਦੇ ਫਾਰਮ ਵੀ ਭਰੇ ਗਏ ਕਿ ਲੋਕ ਇਨ੍ਹਾਂ ਸਕੀਮਾਂ ਦਾ ਲਾਭ ਕਿਵੇਂ ਲੈ ਸਕਦੇ ਹਨ। ਡਾ: ਸੀਮਾਂਤ ਗਰਗ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਪਿੰਡਾਂ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਹੈ ਅਤੇ ਭਾਜਪਾ ਦੇ ਅਧਿਕਾਰੀ ਅਤੇ ਵਰਕਰ ਵੀ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਦੇ ਰਹੇ ਹਨ।