ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਅਰੰਭੇ ਪ੍ਰੀਕਸ਼ਾ ਪੇ ਚਰਚਾ ਪ੍ਰੋਗਰਾਮ 'ਚ ਲਿਆ ਹਿੱਸਾ
ਮੋਗਾ, 29ਜਨਵਰੀ (ਜਸ਼ਨ) - ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚਲਾਏ ਪ੍ਰੀਕਸ਼ਾ ਪੇ ਚਰਚਾ ਲਾਈਵ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਪ੍ਰੋਗਰਾਮ ਵਿੱਚ ਛੇਵੀਂ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ 702 ਵਿਦਿਆਰਥੀਆਂ ਅਤੇ 35 ਅਧਿਆਪਕਾਂ ਨੇ ਹਿੱਸਾ ਲਿਆ। ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਵਿਦਿਆਰਥੀਆਂ ਨੂੰ ਉਹਨਾਂ ਦੀ ਪ੍ਰੀਖਿਆ ਲਈ ਸ਼ੁਭਕਾਮਨਾਵਾਂ ਦਿੱਤੀਆਂ । ਇਸ ਲਾਈਵ ਪ੍ਰੋਗਰਾਮ ਦੁਆਰਾ ਵਿਦਿਆਰਥੀਆਂ ਦੇ ਤਨਾਅ ਨੂੰ ਘੱਟ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਪ੍ਰੀਖਿਆ ਦੀ ਤਿਆਰੀ ਦੇ ਲਈ ਉਤਸਾਹਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ ਨੇ ਦੱਸਿਆ ਕਿ ਹਰ ਸਾਲ ਵਿਦਿਆਰਥੀਆਂ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੁਆਰਾ ਆਰੰਭੇ ਪ੍ਰੀਕਸ਼ਾ ਪੇ ਚਰਚਾ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਇਮਤਿਹਾਨਾਂ ਤੋਂ ਪਹਿਲਾਂ ਮਾਨਸਕ ਤੌਰ ਤੇ ਵੀ ਤਿਆਰ ਕੀਤਾ ਜਾ ਸਕੇ।