‘ਪ੍ਰੀਖਿਆ ਤੇ ਚਰਚਾ’ ਤੇ ਹੇਮਕੁੰਟ ਸਕੂਲ ਦੇ ਵਿਦਿਆਰਥੀਆਂ ਨੇ ਸੁਣੇ ਸ਼੍ਰੀ ਨਰਿੰਦਰ ਮੋਦੀ ਦੇ ਵਿਚਾਰ
ਕੋਟ-ਈਸੇ-ਖਾਂ , 29 ਜਨਵਰੀ (ਜਸ਼ਨ) ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੀ ਗਈ ਪ੍ਰੀਖਿਆ ਤੇ ਚਰਚਾ’ ਨੂੰ ਸ੍ਰੀ ਹੇਮਕੁੰਟ ਸੀਨੀ.ਸੈਕੰ .ਸਕੂਲ ਕੋਟ-ਈਸੇ-ਖਾਂ ਦੇ ਵਿਦਿਆਰਥੀਆਂ ਨੂੰ ਲਾਈਵ ਦੇਖਿਆਂ ,ਜਿਸ ਦਾ ਫਾਇਦਾ ਦੇਸ਼ ਦੇ ਵਿਦਿਆਰਥੀਆਂ ਨੂੰ ਹੋਵੇਗਾ। ਮੋਦੀ ਨੇ ਬੱਚਿਆਂ ਨੂੰ ਮੋਬਾਈਲ ਦੇ ਫਾਇਦਿਆਂ ਅਤੇ ਨੁਕਸਾਨਾਂ ਬਾਰੇ ਦੱਸਦੇ ਹੋਏ ਕਿਹਾ ਕਿ ਜਿੱਥੇ ਮੋਬਾਈਲ ਦੇ ਫਾਇਦੇ ਹਨ ਉੱਥੇ ਨੁਕਸਾਨ ਵੀ ਹਨ । ਕਈ ਵਾਰ ਬੱਚਾ ਇੱਧਰੋ –ਉੱਧਰੋ ਜਾਣਕਾਰੀ ਇੱਕਠੀ ਆਪਣੇ ਆਪ ਹੀ ਉਲਝ ਜਾਂਦਾ ਹੈ ਉਸ ਨੂੰ ਆਪਣੇ ਅਧਿਆਪਕ ਉਪੱਰ ਵਿਸ਼ਵਾਸ ਰੱਖਣਾ ਚਾਹੀਦਾ ਹੈ ਇਸ ਤਦ ਹੀ ਸੰਭਵ ਹੋ ਸਕਦਾ ਹੈ ਜੇਕਰ ਅਧਿਆਪਕ ਅਤੇ ਬੱਚਿਆਂ ਦਾ ਆਪਸੀ ਰਿਸ਼ਤਾ ਮਜ਼ਬੂਤ ਹੋਵੇ । ਜੇਕਰ ਬੱਚੇ ਆਪਣੇ ਅਧਿਆਪਕਾਂ ਨਾਲ ਇੱਕ ਮਜ਼ਬੂਤ ਰਿਸ਼ਤਾ ਰੱਖਣਗੇ ਤਾਂ ਉਹ ਬਿਨਾਂ ਕਿਸੇ ਝਿਜਕ ਤੋਂ ਆਪਣੀਆ ਮੁਸ਼ਕਿਲਾ ਦਾ ਹੱਲ ਉਹਨਾਂ ਨਾਲ ਸਾਂਝਾ ਕਰ ਸਕਣਗੇ ।ਬੱਚਿਆਂ ਨੇ ਬਹੁਤ ਹੀ ਧਿਆਨ ਨਾਲ ਇਸ ਚਰਚਾ ਨੂੰ ਸੁਣਿਆ ਅਤੇ ਇਨ੍ਹਾਂ ਗੱਲਾਂ ‘ਤੇ ਅਮਲ ਕਰਨ ਦਾ ਫੈਸਲਾ ਲਿਆ। ਇਸ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਿਦਿਆਰਥੀਆਂ ਨਾਲ ਪੀ੍ਰਖਿਆਂ ਸਬੰਧਿਤ ਸਿੱਧੀ ਗੱਲਬਾਤ ਕਰਦਿਆਂ ਵਿਦਿਆਰਥੀਆਂ ਨੂੰ ਕਿਹਾ ਕਿ ਸਾਨੂੰ ਤਣਾਵ ਮੁਕਤ ਹੋ ਕੇ ਇਮਤਿਹਾਨ ਦੇਣ ਲਈ ਕਿਹਾ ।ਉਨ੍ਹਾਂ ਕਿਹਾ ਕਿ ਜੋ ਵੀ ਯਾਦ ਕਰਨ ਉਸ ਨੰੁ ਲਿਖ ਕੇ ਜ਼ਰੂਰ ਦੇਖਣ ।ਉਹਨਾਂ ਨੇ ਪੜ੍ਹਾਈ ਦੇ ਨਾਲ –ਨਾਲ ਬੱਚਿਆਂ ਨੂੰ ਖੇਡਣ ਲਈ ਵੀ ਪ੍ਰੇਰਿਤ ਕੀਤਾ ਤਾਂ ਜੋ ਉਹਨਾਂ ਦੀ ਸਿਹਤ ਤੰਦਰੁਸਤ ਰਹੇ ।ਉਹਨਾਂ ਨੇ ਕਿਹਾ ਕਿ ਵਿਦਿਆਰਥੀਆਂ ਨੰੁ ਆਪਣੇ ਮਾਤਾ –ਪਿਤਾ ਨਾਲ ਵੀ ਸਮਾਂ ਬਿਤਾਉਣਾ ਚਾਹੀਦਾ ਹੈ ਆਪਣੀਆਂ ਮੁਸ਼ਕਿਲਾਂ ਨੂੰ ਆਪਣੇ ਮਾਤਾ-ਪਿਤਾ ਨਾਲ ਸਾਂਝੀਆਂ ਕਰਨੀਆਂ ਚਾਹੀਦੀਆ ਹਨ ।ਪ੍ਰਧਾਨ ਮੰਤਰੀ ਕੋਲੋ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਪ੍ਰਸ਼ਨ ਪੁੱਛੇ, ਜਿਨ੍ਹਾਂ ਦੇ ਜਵਾਬ ਉਨ੍ਹਾਂ ਬਹੁਤ ਹੀ ਰੌਚਕ ਢੰਗ ਨਾਲ ਦਿੱਤੇ ।ਉਨਾਂ ਕਿਹਾ ਕਿ ਜ਼ਿੰਦਗੀ ਵਿੱਚ ਬਹੁਤ ਸਾਰੀਆ ਚੁਣੋਤੀਆਂ ਹੁੰਦੀਆਂ ਹਨ ਜਿੰਨ੍ਹਾਂ ਦਾ ਸਾਹਮਣਾ ਸਾਨੂੰ ਬਹੁਤ ਬਹਾਦਰੀ ਨਾਲ ਕਰਨਾ ਚਾਹੀਦਾ ਹੈ ਪ੍ਰੀਖਿਆਂ ‘ਤੇ ਚਰਚਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੰੁ ਉਤਸ਼ਾਹ ਕਰਨਾ ਸੀ ਤੇ ਤਣਾਵ ਮੁਕਤ ਆਪਣੇ ਇਮਤਿਹਾਨ ਦੀ ਤਿਆਰੀ ਕਰਨਾ ਸੀ । ਇਸ ਸਮੇਂ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ , ਪ੍ਰਿੰਸੀਪਲ ਰਮਨਜੀਤ ਕੌਰ ਅਤੇ ਸਟਾਫ ਵੀ ਸ਼ਾਮਲ ਸੀ ।