ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਮੈਂਬਰ ਬਣਾ ਕੇ ਭਾਜਪਾ ਨੇ ਪੰਜਾਬ ਦੇ ਸਿੱਖਾਂ ਤੇ ਸਿੱਖਿਆ ਦੇ ਖੇਤਰ ਨਾਲ ਜੁੜੇ ਲੋਕਾਂ ਨੂੰ ਦਿੱਤਾ ਮਾਣ ਸਤਿਕਾਰ : ਡਾ: ਸੀਮਾਂਤ ਗਰਗ

ਮੋਗਾ, 31 ਜਨਵਰੀ ()-ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਚਾਂਸਲਰ ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਮੈਂਬਰ ਨਾਮਜ਼ਦ ਕਰਕੇ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਸਿੱਖਾਂ ਤੇ ਸਿੱਖਿਆ ਦੇ ਖੇਤਰ ਨਾਲ ਜੁੜੇ ਲੋਕਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਹੈ ਅਤੇ ਸਤਨਾਮ ਸਿੰਘ ਸੰਧੂ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਸਿੱਖਿਆ ਦੇ ਖੇਤਰ ਵਿੱਚ ਕੀਤਾ ਜਾ ਰਿਹਾ ਕਾਰਜ ਸ਼ਲਾਘਾਯੋਗ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ: ਸੀਮਾਂਤ ਗਰਗ ਨੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਮੈਂਬਰ ਬਣਾਉਣ ਦੇ ਫ਼ੈਸਲੇ ਤੇ ਕੀਤਾ। ਡਾ: ਸੀਮਾਂਤ ਗਰਗ ਨੇ ਕਿਹਾ ਕਿ ਸਤਨਾਮ ਸਿੰਘ ਸੰਧੂ ਦਾ ਮੋਗਾ ਹਲਕੇ ਨਾਲ ਬਹੁਤ ਡੂੰਘਾ ਸਬੰਧ ਹੈ ਅਤੇ ਉਨ੍ਹਾਂ ਨੇ ਆਪਣਾ ਕਾਫੀ ਸਮਾਂ ਮੋਗਾ ਵਿਖੇ ਹੀ ਬਿਤਾਇਆ ਹੈ। ਉਨ੍ਹਾਂ ਕਿਹਾ ਕਿ ਸਤਨਾਮ ਸਿੰਘ ਸੰਧੂ ਦੇ ਰਾਜ ਸਭਾ ਮੈਂਬਰ ਬਣਨ ’ਤੇ ਸਿੱਖਿਆ ਨਾਲ ਸਬੰਧਤ ਸੰਸਥਾਵਾਂ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ਨਾਲ ਜੁੜੇ ਬੁੱਧੀਜੀਵੀਆਂ ਵਿੱਚ ਵੀ ਖੁਸ਼ੀ ਦੀ ਲਹਿਰ ਹੈ। ਕਿਉਂਕਿ ਸਤਨਾਮ ਸਿੰਘ ਸੰਧੂ ਖੁਦ ਪ੍ਰਸਿੱਧ ਸਿੱਖਿਆ ਸ਼ਾਸਤਰੀ ਅਤੇ ਸਮਾਜ ਸੇਵੀ ਵਜੋਂ ਪ੍ਰਸਿੱਧ ਹੋਏ ਹਨ। ਉਹ ਵੱਖ-ਵੱਖ ਤਰੀਕਿਆਂ ਨਾਲ ਜ਼ਮੀਨੀ ਪੱਧਰ ਤੇ ਜੁੜ ਕੇ ਸਿੱਖਿਆ ਦੇ ਖੇਤਰ ਵਿਚ ਲੋਕਾਂ ਦੀ ਸੇਵਾ ਕਰ ਰਹੇ ਸਨ। ਉਨ੍ਹਾਂ ਕਿਹਾ ਕਿ 2001 ਵਿੱਚ ਮੁਹਾਲੀ ਵਿੱਚ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੀ ਸਥਾਪਨਾ ਅਤੇ 2012 ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੀ ਸਥਾਪਨਾ ਦਾ ਸਿਹਰਾ ਵੀ ਉਨ੍ਹਾਂ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਤਨਾਮ ਸਿੰਘ ਸੰਧੂ ਦੇ ਰਾਜ ਸਭਾ ਮੈਂਬਰ ਬਣਨ ਨਾਲ ਉਹ ਸਿੱਖਿਆ ਨਾਲ ਸਬੰਧਤ ਅਤੇ ਪੰਜਾਬ ਦੀਆਂ ਸਮੱਸਿਆਵਾਂ ਦੇ ਹੱਲ ਲਈ ਰਾਜ ਸਭਾ ਵਿਚ ਸਾਡੀ ਮੰਗ ਨੂੰ ਪੂਰਾ ਕਰ ਸਕਣਗੇ ਤਾਂ ਜੋ ਸਿੱਖਿਆ ਦੇ ਖੇਤਰ ਵਿਚ ਹੋਰ ਸੁਧਾਰ ਕਰਕੇ ਇਸ ਨੂੰ ਆਧੁਨਿਕ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਮੂਹ ਜ਼ਿਲ੍ਹਾ ਲੀਡਰਸ਼ਿਪ ਨੇ ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਮੈਂਬਰ ਬਣਨ ’ਤੇ ਵਧਾਈ ਦਿੱਤੀ ਹੈ।