ਕੈਲੀਫੋਰਨੀਆ ਪਬਲਿਕ ਸਕੂਲ ਦੇ ਵਿਦਿਆਰਥੀਆਂ ਲਈ ਲਗਾਇਆ ਸੈਮੀਨਾਰ
ਮੋਗਾ, 31 ਜਨਵਰੀ (ਜਸ਼ਨ) ਪੰਜਾਬ ਦੀ ਨੌਜਵਾਨ ਪੀੜ੍ਹੀ ਦੇ ਵਿਦੇਸ਼ਾਂ ਵਿਚ ਜਾਣ ਦੇ ਰੁਝਾਨ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਸਹੀ ਸੇਧ ਦੇਣ ਲਈ ਡਗਲਸ ਕਾਲਜ ਨਿਊ ਵੈਸਟ ਬ੍ਰਿਟਿਸ਼ ਕੋਲੰਬੀਆ ਦੇ ਇੰਸਟਰਕਟਰ ਅਤੇ ਕੈਨੇਡੀਅਨ ਇਮੀਗਰੇਸ਼ਨ ਸਲਾਹਕਾਰ ਦਮਨਪ੍ਰੀਤ ਸਿੰਘ ਵੱਲੋਂ ਕੈਲੀਫੋਰਨੀਆ ਪਬਲਿਕ ਸਕੂਲ ਖੁਖਰਾਨਾ ਦੇ ਬਾਰ੍ਹਵੀਂ ਜਮਾਤ ਦੀ ਵਿਦਿਆਰਥੀਆਂ ਲਈ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਉਹਨਾਂ ਨੇ ਵਿਦਿਆਰਥੀਆਂ ਨੂੰ ਵਿਦੇਸ਼ ਜਾਣ ਦੇ ਤਰੀਕਿਆਂ ਅਤੇ ਉਥੋਂ ਦੇ ਬਦਲਦੇ ਕਾਨੂੰਨਾਂ ਬਾਰੇ ਜਾਣੂ ਕਰਵਾਇਆ। ਦਮਨਪ੍ਰੀਤ ਸਿੰਘ ਨੇ ਦੱਸਿਆ ਕਿ ਜੇਕਰ ਨੌਜਵਾਨ ਪੀੜੀ ਪੰਜਾਬ ਵਿੱਚ ਚੰਗੀ ਪੜ੍ਹਾਈ ਕਰਕੇ ਅਤੇ ਕੋਈ ਹੁਨਰ ਲੈ ਕੇ ਵਿਦੇਸ਼ਾਂ ਨੂੰ ਜਾਣ ਤਾਂ ਉਹਨਾਂ ਨੂੰ ਮਜ਼ਦੂਰੀ ਤੋਂ ਬਿਨਾਂ ਚੰਗਾ ਰੁਜ਼ਗਾਰ ਹਾਸਲ ਹੋਵੇਗਾ। ਕਈ ਵਿਦਿਆਰਥੀਆਂ ਵਿਦੇਸ਼ਾਂ ਵਿੱਚ ਪਹੁੰਚ ਤਾਂ ਜਾਂਦੇ ਹਨ ਪਰ ਉਚਿਤ ਜਾਣਕਾਰੀ ਨਾ ਹੋਣ ਕਾਰਨ ਬਹੁਤ ਹੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਵਿਦੇਸ਼ ਜਾਣ ਤੋਂ ਪਹਿਲਾਂ ਸਹੀ ਤਿਆਰੀ ਤੇ ਸਹੀ ਜਾਣਕਾਰੀ ਬਹੁਤ ਹੀ ਜ਼ਰੂਰੀ ਹੈ। ਇਸ ਮੌਕੇ ਕੈਂਬਰਿਜ ਸਕੂਲ ਦੇ ਚੇਅਰਮੈਨ ਦਵਿੰਦਰ ਪਾਲ ਸਿੰਘ ਰਿੰਪੀ ਵੀ ਹਾਜ਼ਰ ਸਨ। ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਵੇਦ ਪ੍ਰਕਾਸ਼ ਸ਼ਰਮਾ ਅਤੇ ਚੇਅਰਮੈਨ ਜਸਵੰਤ ਸਿੰਘ ਬਰਾੜ ਨੇ ਦਮਨਪ੍ਰੀਤ ਸਿੰਘ ਦਾ ਵਿਦਿਆਰਥੀਆਂ ਨੂੰ ਵਡਮੁੱਲੀ ਜਾਣਕਾਰੀ ਦੇਣ ਲਈ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਅਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ।