ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਵਿਖੇ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਸਵੀਪ ਸਰਗਰਮੀਆਂ ਕਰਵਾਈਆਂ

ਮੋਗਾ, 2 ਮਾਰਚ (ਜਸ਼ਨ): ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਦੀ ਮੈਨੇਜਮੈਂਟ ਦੇ ਪ੍ਰੈਜੀਡੈਂਟ ਦਵਿੰਦਰ ਪਾਲ ਸਿੰਘ, ਚੇਅਰਮੈਨ ਰਵਿੰਦਰ ਗੋਇਲ, ਕਾਲਜ ਦੇ ਪਿ੍ਰੰਸੀਪਲ ਡਾਕਟਰ ਦਲੀਪ ਕੁਮਾਰ ਪੱਤੀ ਅਤੇ ਸਮੂਹ ਸਟਾਫ ਦੇ ਸਹਿਯੋਗ ਨਾਲ 2024 ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ। ਸਵੀਪ ਗਤੀਵਿਧੀਆਂ ਦੇ ਅੰਤਰਗਤ ਵਿਦਿਆਰਥੀਆਂ ਵੱਲੋਂ ਪੋਸਟਰ ਬਣਾਏ ਗਏ ਅਤੇ ਜਾਗਰੂਕਤਾ ਰੈਲੀ ਕੱਢੀ ਗਈ। ਇਹਨਾਂ ਗਤੀਵਿਧੀਆਂ ਦਾ ਸੰਚਾਲਨ ਕਾਲਜ ਦੇ ਅਧਿਆਪਕਾਂ ਡਾਕਟਰ ਮਧੂ ਸ਼ਰਮਾ ਅਤੇ ਰਮਨਦੀਪ ਕੌਰ ਦੀ ਨਿਗਰਾਨੀ ਹੇਠ ਕੀਤਾ ਗਿਆ। ਕਾਲਜ ਦੇ ਪਿ੍ਰੰਸੀਪਲ ਡਾਕਟਰ ਦਲੀਪ ਕੁਮਾਰ ਪੱਤੀ ਨੇ ਕਿਹਾ ਕਿ ਗਤੀਵਿਧੀਆਂ ਦਾ ਉਦੇਸ਼ ਇਲਾਕੇ ਦੇ ਨਾਗਰਿਕਾਂ ਨੂੰ ਵੋਟ ਦੇ ਅਧਿਕਾਰ ਬਾਰੇ ਅਤੇ ਜਿੰਮੇਵਾਰੀ ਨਾਲ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਬਾਰੇ ਸੁਚੇਤ ਕਰਨਾ ਹੈ।