ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਨਵੇਂ ਸੈਸ਼ਨ ਦੀ ਸ਼ੁਰੂਆਤ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ
ਮੋਗਾ, 29 ਮਾਰਚ (ਜਸ਼ਨ) ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਨਵੇਂ ਸੈਸ਼ਨ 2024-2025 ਦੀ ਸ਼ੁਰੂਆਤ ਪਰਮਾਤਮਾ ਨੂੰ ਯਾਦ ਕਰਦੇ ਹੋਏ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ। ਸੁਖਮਨੀ ਸਾਹਿਬ ਜੀ ਦੇ ਪਾਠ ਤੋਂ ਬਾਅਦ ਅਨੰਦ ਸਾਹਿਬ ਜੀ ਦੇ ਪਾਠ ਅਤੇ ਕੀਰਤਨ ਕਰਦੇ ਹੋਏ ਇੱਕ ਅਧਿਆਤਮਿਕ ਆਨੰਦ ਦੀ ਪ੍ਰਾਪਤੀ ਹੋਈ। ਪਾਠ ਵਿੱਚ ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰ ਪਾਲ ਸਿੰਘ, ਪ੍ਰੈਜੀਡੈਂਟ ਸਰਦਾਰ ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ, ਮੁੱਖ-ਅਧਿਆਪਕਾ ਸ਼੍ਰੀਮਤੀ ਸਤਵਿੰਦਰ ਕੌਰ, ਉਪ ਮੁੱਖ-ਅਧਿਆਪਕਾ ਸ਼੍ਰੀਮਤੀ ਅਮਨਦੀਪ ਗਿਰਧਰ, ਮੈਨੇਜਮੈਂਟ ਮੈਂਬਰ ਸ਼੍ਰੀਮਤੀ ਪੇਮਿੰਦਰ ਕੌਰ ਅਤੇ ਸਾਰੇ ਸਕੂਲ ਦੇ ਅਧਿਆਪਕ ਹਾਜ਼ਰ ਸਨ। ਪਾਠ ਦੀ ਸਮਾਪਤੀ ਤੇ ਕੜਾਹ ਪ੍ਰਸ਼ਾਦ ਵਰਤਾਇਆ ਗਿਆ ਅਤੇ 2023-2024 ਸੈਸ਼ਨ ਦੀਆਂ ਸ਼ਾਨਦਾਰ ਪ੍ਰਾਪਤੀਆਂ ਤੇ ਪਰਮਾਤਮਾ ਦਾ ਧੰਨਵਾਦ ਕੀਤਾ ਅਤੇ 2024-2025 ਦੀ ਸ਼ੁਰੂਆਤ ਪਰਮਾਤਮਾ ਦੇ ਅਸ਼ੀਰਵਾਦ ਨਾਲ ਕੀਤੀ। ਸਕੂਲ ਦੇ ਮੁੱਖ ਅਧਿਆਪਕਾ ਸ਼੍ਰੀਮਤੀ ਸਤਵਿੰਦਰ ਕੌਰ ਜੀ ਨੇ ਸਕੂਲ ਦੀ ਤਰੱਕੀ ਅਤੇ ਵਿਕਾਸ ਬਾਰੇ ਚਾਨਣਾ ਪਾਇਆ ਕਿ ਸਕੂਲ ਦਿਨ ਦੁੱਗਣੀ ਰਾਤ ਚੌਗੁਣੀ ਤਰੱਕੀ ਕਰ ਰਿਹਾ ਹੈ ਤੇ ਅੱਗੇ ਵੀ ਪਰਮਾਤਮਾ ਦੀ ਮਿਹਰ ਨਾਲ ਕਰਦਾ ਰਹੇਗਾ।