ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਮੋਗਾ ਵਿਖੇ 6 ਅਪ੍ਰੈਲ ਨੂੰ ,ਪਾਰਟੀ ਆਗੂਆਂ, ਵਲੰਟੀਅਰਾਂ ਨਾਲ ਕਰਨਗੇ ਮੁਲਾਕਾਤ: ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ

ਮੋਗਾ, 5 ਅਪ੍ਰੈਲ (ਜਸ਼ਨ )-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਰਾਜ ਸਭਾ ਮੈਂਬਰ ਸ. ਸਭਾ ਮੈਂਬਰ ਸੰਦੀਪ ਪਾਠਕ ਪਾਠਕ 6 ਅਪ੍ਰੈਲ ਨੂੰ ਦੁਪਹਿਰ 12 ਵਜੇ ਪ੍ਰਾਈਮ ਫਾਰਮ ਮੋਗਾ ਵਿਖੇ ਪਹੁੰਚਣਗੇ ਅਤੇ ਆਗੂਆਂ ਤੇ ਅਧਿਕਾਰੀਆਂ ਦੇ ਨਾਲ-ਨਾਲ ਵਲੰਟੀਅਰਾਂ ਨਾਲ ਮੁਲਾਕਾਤ ਕਰਨਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਗਾ ਹਲਕੇ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ, ਆਮ ਆਦਮੀ ਪਾਰਟੀ ਦੇ ਸਮੂਹ ਵਿਧਾਇਕ, ਹਲਕਾ ਇੰਚਾਰਜ, ਮੌਜੂਦਾ ਤੇ ਸਾਬਕਾ ਕੌਂਸਲਰ, ਸੂਬਾਈ ਅਹੁਦੇਦਾਰਾਂ, ਜ਼ਿਲ੍ਹਾ ਅਧਿਕਾਰੀਆਂ, ਸਮੂਹ ਵਿੰਗਾਂ ਦੇ ਅਹੁਦੇਦਾਰਾਂ, ਬਲਾਕ ਪ੍ਰਧਾਨਾਂ, ਬਲਾਕ ਇੰਚਾਰਜਾਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ,ਵਾਰਡ ਅਤੇ ਪਿੰਡ ਦੇ ਸਕੱਤਰਾਂ ਅਤੇ ਵਲੰਟੀਅਰਾਂ ਨੂੰ ਵਲੰਟੀਅਰ ਮੀਟ ਪ੍ਰੋਗਰਾਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਕੀਤੀ ਅਪੀਲ।