ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਅਤੇ ਡਾਕਟਰ ਬੀ ਆਰ ਅੰਬੇਦਕਰ ਦਾ ਜਨਮ ਦਿਹਾੜਾ ਮਨਾਇਆ ਗਿਆ
ਮੋਗਾ, 12 ਅਪ੍ਰੈਲ (ਜਸ਼ਨ)- ਮੋਗਾ ਜਿਲੇ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ ਅਤੇ ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਸਾਖੀ ਦਾ ਤਿਉਹਾਰ ਅਤੇ ਡਾਕਟਰ ਬੀ ਆਰ ਅੰਬੇਦਕਰ ਦਾ ਜਨਮ ਦਿਹਾੜਾ ਮਨਾਇਆ ਗਿਆ ।ਪ੍ਰਿੰਸੀਪਲ ਸਤਵਿੰਦਰ ਕੌਰ ਨੇ ਦੱਸਿਆ ਕਿ ਸਕੂਲ ਵਿੱਚ ਲੀਗਲ ਲਿਟਰੇਸੀ ਕਲੱਬ ਬਣਾਇਆ ਗਿਆ ਹੈ ਜਿਸ ਦੇ ਅੰਤਰਗਤ ਇਹ ਦੋਨੋਂ ਪ੍ਰੋਗਰਾਮ ਆਯੋਜਿਤ ਕਰਵਾਏ ਗਏ ਹਨ ਵਿਸਾਖੀ ਦੇ ਤਿਉਹਾਰ ਮੌਕੇ ਨਰਸਰੀ ਤੋਂ ਲੈ ਕੇ ਤੀਸਰੀ ਜਮਾਤ ਦੇ ਬੱਚੇ ਰੰਗ ਬਰੰਗੇ ਪਹਿਰਾਵੇ ਵਿੱਚ ਸਕੂਲ ਆਏ। ਸਕੂਲ ਦੇ ਟੈਂਡਰ ਫੀਟ ਵਿਭਾਗ ਵਿੱਚ ਸਕੂਲ ਦੀਆਂ ਅਧਿਆਪਕ ਨੀਰੂ ਨੇ ਨੰਨੇ ਮੁੰਨੇ ਬੱਚਿਆਂ ਨੂੰ ਵਿਸਾਖੀ ਦੇ ਤਿਉਹਾਰ ਦੇ ਮਹੱਤਤਾ ਦੱਸੀ। ਤੀਸਰੀ ਜਮਾਤ ਦੇ ਬੱਚਿਆਂ ਨੇ ਪੰਜਾਬੀ ਪਹਿਰਾਵੇ ਵਿੱਚ ਭੰਗੜਾ ਪੇਸ਼ ਕੀਤਾ। ਇਸ ਮੌਕੇ ਸਕੂਲ ਦੇ ਪੰਜਾਬੀ ਵਿਭਾਗ ਦੇ ਮੁਖੀ ਸਰਬਜੀਤ ਕੌਰ ਨੇ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ, ਖਾਲਸਾ ਪ੍ਰਗਟਿਓ ਦਿਵਸ ਅਤੇ ਜਲਿਆਂ ਵਾਲਾ ਬਾਂਗ ਦੇ ਖੂਨੀ ਹੱਤਿਆਕਾਂਡ ਬਾਰੇ ਦੱਸਿਆ। ਇਸ ਤੋਂ ਬਾਅਦ ਜਲਿਆਂ ਵਾਲੇ ਬਾਗ ਦੇ ਸਾਕੇ ਦੀ ਘਟਨਾ ਨਾਲ ਸਬੰਧਤ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਐਕਟ ਪੇਸ਼ ਕੀਤਾ ਗਿਆ । ਜਿਸ ਨੂੰ ਵੇਖ ਕੇ ਸਭ ਦਾ ਮਨ ਦੇਸ਼ ਭਗਤੀ ਦੀ ਭਾਵਨਾ ਨਾਲ ਭਰ ਗਿਆ।ਸਕੂਲ ਦੀ ਪ੍ਰਾਰਥਨਾ ਸਭਾ ਵਿੱਚ ਹੀ ਸਮਾਜਿਕ ਵਿਸ਼ੇ ਦੇ ਅਧਿਆਪਕ ਸੁਮਨ ਰਾਣੀ ਨੇ ਡਾਕਟਰ ਬੀ ਆਰ ਅੰਬੇਦਕਰ ਦੇ ਜੀਵਨ ਅਤੇ ਸਾਡੇ ਦੇਸ਼ ਦੇ ਸੰਵਿਧਾਨ ਦੇ ਬਾਰੇ ਦੱਸਿਆ। ਇਸ ਤੋਂ ਬਾਅਦ ਸਕੂਲ ਦੇ ਚਾਰੇ ਸਦਨ ਵਿਚਕਾਰ ਡਾਕਟਰ ਬੀ ਆਰ ਅੰਬੇਦਕਰ ਦੇ ਜੀਵਨ ਅਤੇ ਸੰਵਿਧਾਨ ਸਬੰਧੀ ਕੁਇਜ ਮੁਕਾਬਲਾ ਹੋਇਆ ਜਿਸ ਵਿੱਚ ਮਾਰਸ, ਜੂਪੀਟਰ ਤੇ ਵੀਨਸ ਹਾਊਸ ਬਰਾਬਰ ਅੰਕਾਂ ਨਾਲ ਪਹਿਲੇ ਸਥਾਨ ਤੇ ਰਹੇ। ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰ ਪਾਲ ਸਿੰਘ ਜਨਰਲ ਸੈਕਟਰੀ ਪਰਮਜੀਤ ਕੌਰ ਪ੍ਰੈਜੀਡੈਂਟ ਸਰਦਾਰ ਕੁਲਦੀਪ ਸਿੰਘ ਸਹਿਗਲ ਵਾਈਸ ਪ੍ਰੈਜ਼ੀਡੈਂਟ ਡਾਕਟਰ ਇਕਬਾਲ ਸਿੰਘ ਅਤੇ ਸਮੁੱਚੀ ਮੈਨੇਜਮੈਂਟ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਿਸਾਖੀ ਅਤੇ ਡਾਕਟਰ ਬੀ ਆਰ ਅੰਬੇਦਕਰ ਦੇ ਜਨਮ ਦਿਹਾੜੇ ਦੀ ਵਧਾਈ ਭੇਜੀ।