ਮਾਨ ਦੇ ਵਿਕਾਸ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਰਾਕੇਸ਼ ਸਿਤਾਰਾ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲ
ਮੋਗਾ, 23 ਅਪ੍ਰੈਲ (ਜਸ਼ਨ):-ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਲੋਕਾਂ ਨੂੰ ਪਾਰਟੀ ਦੀਆਂ ਵਿਕਾਸ ਨੀਤੀਆਂ ਤੋਂ ਖੁਸ਼ ਹੋ ਕੇ ਬਣਦਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ ਅਤੇ ਅੱਜ ਸਮਾਜ ਦਾ ਹਰ ਵਰਗ ਆਮ ਆਦਮੀ ਪਾਰਟੀ ਵਿੱਚ ਧੜਾਧੜ ਸ਼ਾਮਲ ਹੋ ਰਿਹਾ ਹੈ। ਮੋਗਾ ਹਲਕੇ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਨੇ ਅੱਜ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਕਾਸ ਪੱਖੀ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ’ਆਪ’ ਦੇ ਸੀਨੀਅਰ ਆਗੂ ਗੁਰਮਿੰਦਰਜੀਤ ਸਿੰਘ ਬਬਲੂ ਦੀ ਪ੍ਰੇਰਨਾ ਨਾਲ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ ਉਘੇ ਸਮਾਜ ਸੇਵੀ ਰਾਕੇਸ਼ ਸਿਤਾਰਾ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਮੌਕੇ ਪਾਰਟੀ ਦਾ ਸਿਰੋਪਾ ਦੇਣ ਮੌਕੇ ਪ੍ਰਗਟ ਕੀਤੇ। ਇਸ ਮੌਕੇ ’ਆਪ’ ਦੇ ਸੀਨੀਅਰ ਆਗੂ ਗੁਰਮਿੰਦਰਜੀਤ ਸਿੰਘ ਬਬਲੂ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸ਼ਰਮਾ ਪੀਨਾ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ, ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀਵਾਲਾ, ਕੌਂਸਲਰ ਪਾਇਲ ਗਰਗ ਦੇ ਪਤੀ ਗੌਰਵ ਗਰਗ, ਰਾਜਵੀਰ ਸਿੰਘ, ਸੰਜੀਵ ਨਰੂਲਾ, ਸੰਜੇ ਸ਼ਰਮਾ ਯੂਥ ਵਿੰਗ ਪ੍ਰਧਾਨ ਹਾਜ਼ਰ ਸਨ। ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਰਾਕੇਸ਼ ਸਿਤਾਰਾ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਮੋਗਾ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਦੇ ਵਿਕਾਸ ਫ਼ੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਦੀ ਅਗਵਾਈ ’ਚ ਆਮ ਆਦਮੀ ਪਾਰਟੀ ’ਚ ਜੋ ਮਾਣ-ਸਨਮਾਨ ਮਿਲਿਆ ਹੈ, ਉਸ ਨੂੰ ਉਹ ਕਦੇ ਨਹੀਂ ਭੁੱਲਣਗੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕੌਂਸਲਰ, ਵਲੰਟੀਅਰ ਅਤੇ ਅਧਿਕਾਰੀ ਹਾਜ਼ਰ ਸਨ।