ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਸਵੀਪ ਗਤੀਵਿਧੀਆਂ ਦੇ ਅੰਤਰਗਤ ਵਿਸ਼ੇਸ਼ ਪ੍ਰਾਰਥਨਾ ਸਭਾ ਆਯੋਜਿਤ
ਮੋਗਾ, 2 ਮਈ (ਜਸ਼ਨ): ਕੈਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਵਿਖੇ ਸਕੂਲ ਦੇ ਪਿ੍ਰੰਸੀਪਲ ਸਤਵਿੰਦਰ ਕੌਰ, ਵਾਈਸ ਪਿ੍ਰੰਸੀਪਲ ਅਮਨਦੀਪ ਗਿਰਧਰ ,ਐਕਟੀਵਿਟੀ ਕੁਆਡੀਨੇਟਰ ਜਸਪ੍ਰੀਤ ਕੌਰ ਅਤੇ ਸਮਾਜਿਕ ਵਿਗਿਆਨ ਦੇ ਮੁਖੀ ਫਰਾਂਸਿਸ ਮਸੀਹ ਦੀ ਅਗਵਾਈ ਹੇਠ ਸਵੀਪ ਗਤੀਵਿਧੀਆਂ ਅਧੀਨ ਵਿਸ਼ੇਸ਼ ਪ੍ਰਾਰਥਨਾ ਸਭਾ ਆਯੋਜਿਤ ਕੀਤੀ ਗਈ ਜਿਸਦੇ ਅੰਤਰਗਤ ਵਿਦਿਆਰਥੀਆਂ ਨੂੰ ਚੋਣਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ ।ਇਸ ਮੌਕੇ ਸਕੂਲ ਦੀ ਅੰਗਰੇਜ਼ੀ ਅਧਿਆਪਕਾ ਪਰਵੀਨ ਖਾਨ ਵੱਲੋਂ ਵਿਦਿਆਰਥੀਆਂ ਨੂੰ ਮਤਦਾਨ ਵਿੱਚ ਹਿੱਸਾ ਲੈਣ ਲਈ ਸਹੁੰ ਚੁਕਵਾਈ ਗਈ ਅਤੇ ਐਕਟੀਵਿਟੀ ਕੋਆਰਡੀਨੇਟਰ ਜਸਪ੍ਰੀਤ ਕੌਰ ਵੱਲੋਂ ਵੋਟਰ ਜਾਗਰੂਕਤਾ ਭਾਸ਼ਣ ਦਿੱਤਾ ਗਿਆ। ਉਹਨਾਂ ਦੱਸਿਆ ਕਿ ਲੋਕਤੰਤਰ ਨੂੰ ਮਜਬੂਤ ਬਣਾਉਣ ਲਈ ਸਾਨੂੰ ਆਪਣੀ ਵੋਟ ਦੇ ਹੱਕ ਦੀ ਜਰੂਰ ਵਰਤੋ ਕਰਨੀ ਚਾਹੀਦੀ ਹੈ। ਸੂਝਵਾਨ ਵੋਟਰ ਹੀ ਸਹੀ ਆਗੂ ਚੁਣ ਕੇ ਦੇਸ਼ ਨੂੰ ਮਜਬੂਤ ਕਰ ਸਕਦੇ ਹਨ ਤਾਂ ਹੀ ਭਾਰਤ ਵਿੱਚੋ ਗਰੀਬੀ ਤੇ ਬੇਰੁਜ਼ਗਾਰੀ ਵਰਗੀਆਂ ਸਮੱਸਿਆਵਾਂ ਖਤਮ ਹੋ ਸਕਦੀਆਂ ਹਨ। ਪਿ੍ਰੰਸੀਪਲ ਸਤਵਿੰਦਰ ਕੌਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸਕੂਲ ਵਿੱਚ ਮਾਡਲ ਮਤਦਾਨ ਪ੍ਰੋਗਰਾਮ ਅਧੀਨ ਚੋਣਾਂ ਆਯੋਜਿਤ ਕਰਕੇ ਸਕੂਲ ਦਾ ਹੈਡ ਬੁਆਏ ਅਤੇ ਹੈਡ ਗਰਲ ਚੁਣੇ ਗਏ ਸਨ ਤਾਂ ਕਿ ਵਿਦਿਆਰਥੀਆਂ ਨੂੰ ਸਾਰੀ ਚੋਣ ਪ੍ਰਕਿਰਿਆ ਬਾਰੇ ਵਿਸਥਾਰ ਸਹਿਤ ਦੱਸਿਆ ਜਾ ਸਕੇ ਕਿਉਂਕਿ ਅੱਜ ਦੇ ਵਿਦਿਆਰਥੀ ਹੀ ਕੱਲ ਦੇ ਨਾਗਰਿਕ ਹਨ । ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਮਾਤਾ ਪਿਤਾ ਅਤੇ ਆਪਣੇ ਗੁਆਂਢ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੀ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਦਾ ਪ੍ਰਣ ਕੀਤਾ£