ਹੇਮਕੁੰਟ ਸਕੂਲ ਵਿੱਖੇ ਗੁਰਬਾਣੀ ਸਬੰਧੀ ਸੈਮੀਨਾਰ ਆਯੋਜਿਤ
ਮੋਗਾ, 9 ਮਈ (ਜਸ਼ਨ) ਸ੍ਰੀ ਹੇਮਕੁੰਟ ਸੀਨੀ.ਸੰਕੈ.ਸਕੂਲ ਵਿਖੇ ਵਿਅਕਤੀਗਤ ਸ਼ਖਸੀਅਤ ਉਸਾਰੀ ਸਬੰਧੀ ਸ੍ਰੀ ਸਾਹਿਜ ਪਾਠ ਸੇਵਾ ਸੰਸਥਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਨਾਲ ਸੈਮੀਨਾਰ ਲਗਾਇਆ ਗਿਆ । ਜਿਸ ਵਿੱਚ ਸੰਸਥਾ ਦੇ ਬੁਲਾਰੇ ਸ: ਸਤਨਾਮ ਸਿੰਘ ਲੁਧਿਆਣਾ ਵਾਲਿਆਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਗੁਰਬਾਣੀ ਪੜ੍ਹਣ ਅਤੇ ਉੱਚ ਨੈਤਿਕ ਕਦਰਾਂ ਕੀਮਤਾ ਦੇ ਧਾਰਨੀ ਬਣਨ, ਅਧਿਆਪਕਾਂ ਅਤੇ ਮਾਪਿਆਂ ਦਾ ਸਤਿਕਾਰ ਕਰਨ ਅਤੇ ਕਾਰਜ ਕੁਸ਼ਲਤਾਵਾਂ ਬਾਰੇ ਭਰਭੂਰ ਰੌਚਕ ਤਰੀਕੇ ਨਾਲ ਚਾਨਣਾ ਪਾਇਆ । ਇਸ ਸਮੇਂ ਉਹਨਾਂ ਦੇ ਨਾਲ ਮੈਡਮ ਅਮਨਦੀਪ ਕੌਰ ਮੋਗਾ ,ਸ: ਗੁਰਜੀਤ ਸਿੰਘ ਆਦਿ ਹਾਜ਼ਰ ਸਨ । ਸੈਮੀਨਾਰ ਦੌਰਾਨ ਗਤੀਵਧੀਆਂ ਕਰਨ ਵਾਲੇ ਵਿਦਿਆਰਥੀਆਂ ਨੂੰੁ ਕੈਰੀਅਰ ਚੋਣ ਸਬੰਧੀ ਕਿਤਾਬਾ ਭੇਂਟ ਕਰਕੇ ਸਨਮਾਨਿਤ ਕੀਤਾ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਮੈਡਮ ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਦੱਸਿਆ ਕਿ ਸਾਨੂੰ ਗੁਰਬਾਣੀ ਨਾਲ ਜੁੜ ਕੇ ਰਹਿਣਾ ਚਾਹੀਦਾ ਅਤੇ ਜਪੁਜੀ ਸਾਹਿਬ,ਮੂਲ-ਮੰਤਰ ਦਾ ਪਾਠ ਰੋਜ਼ਾਨਾ ਕਰਨ ਬਾਰੇ ਪ੍ਰੇਰਿਤ ਕੀਤਾ।ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਅਤੇ ਪ੍ਰਿੰਸੀਪਲ ਸੋਨੀਆਂ ਸ਼ਰਮਾ ਨੇ ਇਸ ਸੈਮੀਨਾਰ ਵਿੱਚ ਦੱਸੇ ਹੋਏ ਉੱਚ ਅਧਿਆਤਮਿਕ ਵਿਚਾਰਾਂ ਨੂੰ ਆਪਣੇ ਜ਼ਿੰਦਗੀ ਵਿੱਚ ਅਪਣਾਉਣ ਬਾਰੇ ਦੱਸਿਆ । ਆਏ ਹੋਏ ਸੰਸਥਾਂ ਦੇ ਬੁਲਾਰਿਆਂ ਨੂੰ ਸਰੋਪੇ ਦੇ ਕੇ ਸਨਮਾਨਿਤ ਕੀਤਾ ਅਤੇ ਪ੍ਰਿੰਸੀਪਲ ਮੈੇਡਮ ਨੇ ਉਹਨਾਂ ਦਾ ਇੱਥੇ ਪਹੁੰਚਣ ਤੇ ਧੰਨਵਾਦ ਕੀਤਾ।ਇਸ ਮੌਕੇ ਮੈਡਮ ਸੁਰਿੰਦਰ ਕੌਰ, ਗੁਰਪ੍ਰੀਤ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸੀ ।