ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਵਾਰਡ ਨੰ: 50 'ਚ 26 ਲੱਖ 80 ਹਜ਼ਾਰ ਰੁਪਏ ਦੀ ਲਾਗਤ ਨਾਲ ਸੜਕ 'ਤੇ ਪ੍ਰੀਮਿਕਸ ਪਾ ਕੇ ਕੀਤਾ ਕੰਮ ਦੀ ਸ਼ੁਰੂਆਤ
ਮੋਗਾ 11 ਜੁਲਾਈ (JASHAN )- ਵਾਰਡ ਵਾਸੀਆਂ ਦੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਮੁੱਖ ਰੱਖਦਿਆਂ ਅੱਜ ਵਾਰਡ ਨੰ: 50 ਵਿੱਚ 26 ਲੱਖ 80 ਹਜ਼ਾਰ ਰੁਪਏ ਦੀ ਲਾਗਤ ਨਾਲ ਸੜਕ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਹਲਕਾ ਮੋਗਾ ਤੋਂ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਉਦਘਾਟਨ ਕਰਕੇ ਕੀਤਾ | ਇਸ ਤੋਂ ਪਹਿਲਾਂ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਦੇ ਵਾਰਡ ਨੰ: 50 ਵਿੱਚ ਪਹੁੰਚਣ 'ਤੇ ਵਾਰਡ ਦੇ ਕੌਂਸਲਰ ਜਸਵਿੰਦਰ ਸਿੰਘ ਕਾਕਾ ਅਤੇ ਹੋਰ ਵਾਰਡ ਵਾਸੀਆਂ ਵੱਲੋਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ ਅਤੇ ਸ਼ਰਬਤ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਟੀਚਾ ਮੋਗਾ ਹਲਕੇ ਵਿਚ ਸਰਬਪੱਖੀ ਵਿਕਾਸ ਕਾਰਜ ਕਰਵਾਉਣਾ ਹੈ | ਉਨ੍ਹਾਂ ਕਿਹਾ ਕਿ ਮੋਗਾ ਸ਼ਹਿਰ ਦੇ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਾਰਡਾਂ ਦੇ ਵਿਕਾਸ ਕਾਰਜ ਅਜੇ ਅਧੂਰੇ ਪਏ ਹਨ, ਉਨ੍ਹਾਂ ਨੂੰ ਵੀ ਜਲਦੀ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਾਰਡ ਵਾਸੀ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਜਿਸ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਵਾਰਡ ਨੰ: 50 ਦੇ ਕੌਂਸਲਰ ਜਸਵਿੰਦਰ ਸਿੰਘ ਕਾਕਾ ਨੇ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਦਾ ਵਾਰਡ ਦੇ ਵਿਕਾਸ ਕਾਰਜ ਸ਼ੁਰੂ ਕਰਵਾਉਣ ਲਈ ਧੰਨਵਾਦ ਕੀਤਾ | ਇਸ ਤੋਂ ਪਹਿਲਾਂ ਵਾਰਡ ਨੰਬਰ 50 ਵਿੱਚ ਵੀ ਬੂਟੇ ਲਗਾਏ ਗਏ। ਜਿਸ ਵਿੱਚ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਦੀ ਅਗਵਾਈ ਵਿੱਚ ਵਾਰਡ ਕੌਂਸਲਰ ਜਸਵਿੰਦਰ ਸਿੰਘ ਕਾਕਾ ਅਤੇ ਹੋਰ ਵਾਰਡ ਵਾਸੀਆਂ ਨੇ ਬੂਟੇ ਲਗਾਏ ਅਤੇ ਸਾਰਿਆਂ ਨੇ ਵੱਧ ਤੋਂ ਵੱਧ ਬੂਟੇ ਲਗਾ ਕੇ ਇਸ ਦੀ ਸੰਭਾਲ ਕਰਨ ਦੀ ਸਹੁੰ ਚੁੱਕੀ। ਇਸ ਮੌਕੇ ਕੌਂਸਲਰ ਜਸਵਿੰਦਰ ਸਿੰਘ ਕਾਕਾ, ਕੌਂਸਲਰ ਕੁਲਵਿੰਦਰ ਚੱਕੀਆਂ, ਸਟਾਲਨਪ੍ਰੀਤ ਸਿੰਘ, ਪਿੰਟੂ ਗਿੱਲ ਅਤੇ ਵਾਰਡ ਵਾਸੀ ਹਾਜ਼ਰ ਸਨ।