ਇੱਕ ਰੁੱਖ ਮਾਂ ਦੇ ਨਾਮ ਦੇਸ਼ ਵਿਆਪੀ ਮੁਹਿੰਮ ਦੀ ਡਾ. ਹਰਜੋਤ ਕਮਲ ਨੇ ਕੀਤੀ ਸ਼ੁਰੂਆਤ,ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਲੋਕਾਂ ਨੂੰ ਪ੍ਰੇਰਿਤ ਕਰਨ ਦਾ ਲਿਆ ਅਹਿਦ

ਮੋਗਾ, 23 ਜੁਲਾਈ (ਜਸ਼ਨ)- ਮੋਗਾ ਦੇ ਸਾਬਕਾ ਵਿਧਾਇਕ ਅਤੇ ਪੰਜਾਬ ਭਾਜਪਾ ਦੇ ਸੈਕਟਰੀ ਡਾ. ਹਰਜੋਤ ਕਮਲ ਸਿੰਘ ਨੇ ਦੇਸ਼ ਵਿਆਪੀ ਮੁਹਿੰਮ ਇੱਕ ਰੁੱਖ ਮਾਂ ਦੇ ਨਾਮ ਦੀ ਸ਼ੁਰੂਆਤ ਕਰਦੇ ਹੋਏ ਆਪਣੀ ਮਾਂ ਦੇ ਨਾਮ ਤੇ ਰੁੱਖ ਲਗਾਇਆ। ਇਸ ਮੌਕੇ ਤੇ ਉਨ੍ਹਾਂ ਨਾਲ ਪ੍ਰਭਜੀਤ ਸਿੰਘ ਕਾਲਾ, ਸਰਪੰਚ ਤਰਸੇਮ ਸਿੰਘ ਖੋਸਾ ਪਾਂਡੋ, ਭਾਜਪਾ ਆਗੂ ਹਿਤੇਸ਼ ਗੁਪਤਾ ਵੀ ਹਾਜ਼ਰ ਸਨ। ਇਸ ਮੌਕੇ ਤੇ ਡਾ.ਹਰਜੋਤ ਕਮਲ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਹਰਿਆ ਭਰਿਆਂ ਬਣਾਉਣ ਲਈ ਸਾਨੂੰ ਸਭ ਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਅਤੇ ਰੁੱਖਾਂ ਦੀ ਸਾਂਭ ਸੰਭਾਲ ਵੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਰਸਾਤ ਦੇ ਦਿਨਾਂ ਵਿੱਚ ਮੌਸਮ ਖੁਸ਼ਗਵਾਰ ਹੋਣ ਕਾਰਨ ਬੂਟੇ ਜਲਦੀ ਵਧਦੇ ਫੁੱਲਦੇ ਹਨ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਵੀ ਜਿਆਦਾ ਨਹੀਂ ਕਰਨੀ ਪੈਂਦੀ। ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਵਾਤਾਵਰਨ ਦਾ ਸੰਤੁਲਨ ਬਣਾਏ ਰੱਖਣ ਵਿੱਚ ਰੁੱਖਾਂ ਦਾ ਅਹਿਮ ਯੋਗਦਾਨ ਹੈ, ਇਸ ਲਈ ਸਾਨੂੰ ਸਭ ਨੂੰ ਇਸ ਦੇਸ਼ ਵਿਆਪੀ ਮੁਹਿੰਮ ਇੱਕ ਰੁੱਖ ਮਾਂ ਦੇ ਨਾਮ ਤੇ ਜਰੂਰ ਲਗਾਉਣਾ ਚਾਹੀਦਾ ਹੈ ਅਤੇ ਦੂਸਰੇ ਲੋਕਾਂ ਨੂੰ ਵੀ ਵੱਧ ਤੋਂ ਵੱਧ ਰੁੱਖ ਲਗਾਉਣ ਵੱਲ ਪ੍ਰੇਰਿਤ ਕਰਨਾ ਚਾਹੀਦਾ ਹੈ।