ਵਾਰਡ ਨੰ: 45 ਵਿੱਚ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ 16 ਲੱਖ ਰੁਪਏ ਦੀ ਲਾਗਤ ਨਾਲ ਸੜਕ 'ਤੇ ਪ੍ਰੀਮਿਕਸ ਪਾ ਕੇ ਵਿਕਾਸ ਕਾਰਜ ਸ਼ੁਰੂ ਕਰਵਾਏ

*ਮੋਗਾ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਮੇਰਾ ਮੁੱਖ ਟੀਚਾ: ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ
 

ਮੋਗਾ, 7 ਅਗਸਤ (ਜਸ਼ਨ) - ਮੋਗਾ ਦੇ ਵਾਰਡ ਨੰਬਰ 45 ਅਧੀਨ ਪੈਂਦੇ ਐਫ.ਸੀ.ਆਈ ਰੋਡ ਵਿੱਚ ਅੱਜ ਕੌਂਸਲਰ ਮਨਦੀਪ ਕੌਰ ਦੀ ਅਗਵਾਈ ਵਿੱਚ 16 ਲੱਖ ਰੁਪਏ ਦੀ ਲਾਗਤ ਨਾਲ ਸੜਕ ਤੇ ਪ੍ਰੀਮਿਕਸ ਪਾ ਕੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਕੀਤੀ ਗਈ । ਇਸ ਮੌਕੇ ਮੇਅਰ ਬਲਜੀਤ ਸਿੰਘ ਚਾਨੀ, ਡਿਪਟੀ ਮੇਅਰ ਅਸ਼ੋਕ ਧਮੀਜਾ, ਕੌਂਸਲਰ ਮਨਦੀਪ ਕੌਰ, ਵਾਰਡ ਪ੍ਰਧਾਨ ਜਗਦੀਪ ਸਿੰਘ ਜੱਗੂ, ਕੌਂਸਲਰ ਜਗਸੀਰ ਹੁੰਦਲ, ਸੰਜੇ ਸ਼ਰਮਾ, ਪਿੰਟੂ ਗਿੱਲ ਆਦਿ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਵੱਖ-ਵੱਖ ਸਰਕਾਰਾਂ ਦੀ ਅਣਦੇਖੀ ਕਾਰਨ ਐਫ.ਸੀ.ਆਈ. ਸੜਕ ਦੀ ਹਾਲਤ ਖਸਤਾ ਸੀ। ਜਿਸ ’ਤੇ ਵਾਰਡ ਦੇ ਕੌਂਸਲਰ ਨੇ ਸੜਕ ਦੀ ਸਮੱਸਿਆ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ। ਜਿਸ 'ਤੇ ਉਨ੍ਹਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੋਂ 16 ਲੱਖ ਰੁਪਏ ਦੀ ਗ੍ਰਾਂਟ ਲੈ ਕੇ ਸੜਕ 'ਤੇ ਪ੍ਰੀਮਿਕਸ ਪਾ ਕੇ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਸਰਬ ਪਾਰਟੀ ਅਤੇ ਪਹਿਲਕਦਮੀ ਦੇ ਆਧਾਰ ’ਤੇ ਵਿਕਾਸ ਕਾਰਜ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਆ ਰਹੀ ਹੈ ਤਾਂ ਉਹ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ, ਜਿਸ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ। ਇਸ ਮੌਕੇ ਵਾਰਡ ਵਾਸੀਆਂ ਨੇ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਅਤੇ ਮੇਅਰ ਬਲਜੀਤ ਸਿੰਘ ਚੰਨੀ ਦਾ ਵਾਰਡ 'ਚ ਸੜਕ ਦਾ ਕੰਮ ਸ਼ੁਰੂ ਕਰਵਾਉਣ 'ਤੇ ਧੰਨਵਾਦ ਕੀਤਾ |