ਮੋਗਾ ਹਲਕੇ ਦੇ ਵਿਕਾਸ ਕਾਰਜ ਕਰਵਾਉਣਾ ਹੀ ਮੇਰਾ, ਮੁੱਖ ਟੀਚਾ: ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ

ਮੋਗਾ, 22 ਅਗਸਤ ( ਜਸ਼ਨ) : ਅੱਜ ਹਲਕਾ ਮੋਗਾ ਤੋਂ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਆਪਣੇ ਦਫ਼ਤਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਅੱਜ ਮੋਗਾ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਪਹਿਲ ਦੇ ਆਧਾਰ 'ਤੇ ਹੱਲ ਕਰਨ ਨੂੰ ਪਹਿਲ ਅਤੇ ਤਰਜੀਹ ਦਿੱਤੀ ਜਾਂਦੀ ਹੈ | ਉਨ੍ਹਾਂ ਲੋਕਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ, ਜਿਸ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਮੋਗਾ ਹਲਕੇ ਨੂੰ ਸਰਵਪੱਖੀ ਬਣਾਉਣਾ ਹੈ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਵੱਧ ਤੋਂ ਵੱਧ ਗ੍ਰਾਂਟਾਂ ਲਿਆ ਕੇ ਮੋਗਾ ਹਲਕੇ ਦੇ ਵਾਰਡਾਂ  ਜੰਗੀ ਪੱਧਰ 'ਤੇ ਕਰਵਾਈ ਜਾਵੇਗੀ ਅਤੇ ਕਈ ਵਾਰਡਾਂ ਦੇ ਵਿਕਾਸ ਕਾਰਜ ਜੰਗੀ ਪੱਧਰ 'ਤੇ.ਚੱਲ ਰਹੇ ਹਨ |