ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਮੋਗਾ-ਚੜਿੱਕ ਰੋਡ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ
* ਮੋਗਾ ਹਲਕੇ ਵਿੱਚ ਵਿਕਾਸ ਕਾਰਜ ਕਰਵਾਉਣਾ ਹੀ ਉਨ੍ਹਾਂ ਦਾ ਮੁੱਖ ਟੀਚਾ : ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ
ਮੋਗਾ, 23 ਅਗਸਤ ( ਜਸ਼ਨ) : ਲੰਬੇ ਸਮੇਂ ਤੋਂ ਪਿੰਡ ਚੜਿਕ ਦੇ ਵਸਨੀਕਾਂ ਦੀ ਮੰਗ ਸੀ ਕਿ ਮੋਗਾ-ਚੜਿਕ ਸੜਕ ’ਤੇ ਕੰਮ ਸ਼ੁਰੂ ਕਰਵਾਇਆ ਸੀ, ਇਸ ਸਮੱਸਿਆ ਨੂੰ ਪ੍ਰਮੁੱਖਤਾ ਨਾਲ ਲੈਂਦਿਆਂ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਸੜਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੂੰ ਉਨ੍ਹਾਂ ਦੀ ਅਗਵਾਈ ਹੇਠ ਪਹਿਲ ਦੇ ਆਧਾਰ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਉਣ ਲਈ ਕਿਹਾ। ਜਿਸ ਤੇ ਇਸ ਸੜਕ ਦਾ ਵਿਕਾਸ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਸੰਨੀ ਧਾਲੀਵਾਲ ਅਤੇ ਸੋਸ਼ਲ ਮੀਡੀਆ ਇੰਚਾਰਜ ਕੁਲਵਿੰਦਰ ਤਾਰੇਵਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਇਸ ਸੜਕ ਦੇ ਨਾਲ ਲੱਗਦੇ ਸਮੂਹ ਪਿੰਡ ਵਾਸੀ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਦੇ ਇਸ ਕਾਰਜ ਤੋਂ ਬਹੁਤ ਖੁਸ਼ ਹਨ। ਇਸ ਮੌਕੇ ਬਲਾਕ ਪ੍ਰਧਾਨ ਜਗਤਾਰ ਸਿੰਘ ਚੜਿੱਕ, ਖੁਸ਼ਦੀਪ ਝੰਡੇਆਣਾ, ਨਛੱਤਰ ਸਿੰਘ ਮੱਲੀ, ਸੁਖਦੇਵ ਸਿੰਘ ਬੁੱਧ ਸਿੰਘ ਵਾਲਾ, ਕੁਲਵਿੰਦਰ ਨੈਸਲੇ, ਜਗਜੀਤ ਸੰਧੂ, ਜਸਵੰਤ ਸੰਧੂ ਨੇ ਦੱਸਿਆ ਕਿ ਇਸ ਸੜਕ ’ਤੇ ਪਿੰਡ ਮੱਲੀਆਂ ਵਾਲਾ, ਚੜਿੱਕ ਅਤੇ ਪਿੰਡ ਘੋਲੀਆਂ ਦੀਆਂ ਤਿੰਨ ਅਨਾਜ ਮੰਡੀਆਂ ਹਨ ੍ਟ ਕਲਾਂ ਅਤੇ ਇਹ ਪਸ਼ੂ ਮੰਡੀ ਜੋ ਕਿ ਮਮੋਗਾ ਦੀ ਮਸ਼ਹੂਰ ਪਸ਼ੂ ਮੰਡੀ ਚੜਿੱਕ ਵਿੱਚ ਹੈ ਅਤੇ ਇਸ ਮੰਡੀ ਵਿੱਚ ਹਰ ਮਹੀਨੇ ਸੈਂਕੜੇ ਪਸ਼ੂਆਂ ਦੀ ਖਰੀਦੋ-ਫਰੋਖਤ ਹੁੰਦੀ ਹੈ। ਸੜਕਾਂ ਦੀ ਖਸਤਾ ਹਾਲਤ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਹੁਣ ਇਸ ਸੜਕ ਦੇ ਬਣਨ ਨਾਲ ਸਮੂਹ ਇਲਾਕਾ ਨਿਵਾਸੀਆਂ ਨੂੰ ਪ੍ਰੇਸ਼ਾਨੀਆਂ ਤੋਂ ਰਾਹਤ ਮਿਲੇਗੀ। ਇਸ ਮੌਕੇ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੋਗਾ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨਾ ਉਨ੍ਹਾਂ ਦਾ ਮੁੱਖ ਟੀਚਾ ਹੈ ਅਤੇ ਮੋਗਾ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।