ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਬਣੇ, ਆਮ ਆਦਮੀ ਪਾਰਟੀ ਦੇ ਸੂਬਾ ਸਪੋਕਸਪਰਸਨ

*  ਡਾ: ਅਮਨਦੀਪ ਅਰੋੜਾ ਨੇ ’ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੌਮੀ ਜਨਰਲ ਸਕੱਤਰ ਸੰਦੀਪ ਪਾਠਕ ਦਾ ਕੀਤਾ ਧੰਨਵਾਦ 
ਮੋਗਾ, 24 ਅਗਸਤ (ਜਸ਼ਨ)- ਮੋਗਾ ਹਲਕੇ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਨੂੰ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੌਮੀ ਜਨਰਲ ਸਕੱਤਰ ਸੰਦੀਪ ਪਾਠਕ ਨੇ ਆਮ ਆਦਮੀ ਪਾਰਟੀ ਦੀ ਸੂਬਾ ਸਪੋਕਸਪਰਸਨ ਨਿਯੁਕਤ ਕੀਤਾ ਹੈ। ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਦੀ ਇਸ ਨਿਯੁਕਤੀ ’ਤੇ ਮੋਗਾ ਹਲਕੇ ਦੇ ਵਰਕਰਾਂ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਆਮ ਆਦਮੀ ਪਾਰਟੀ ਪੰਜਾਬ ’ਚ ਉਨ੍ਹਾਂ ’ਤੇ ਭਰੋਸਾ ਜਤਾਉਣ ’ਤੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਰਾਸ਼ਟਰੀ ਜਨਰਲ ਸਕੱਤਰ ਸੰਦੀਪ ਪਾਠਕ ਦਾ ਪੰਜਾਬ ਸਪੋਕਸਪਰਸਨ ਵਜੋਂ ਨਿਯੁਕਤੀ ਕਰਨ ਤੇ ਧੰਨਵਾਦ ਕੀਤਾ ਤੇ ਕਿਹਾ ਕਿ ਇੰਨੀ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ ਉਹ ਭਰੋਸਾ ਦਿਵਾਉਂਦੀ ਹੈ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਨਿਭਾਉਣਗੇ।  ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ ।