ਹੇਮਕੁੰਟ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ
ਕੋਟ ਈਸੇ ਖਾਂ 24 ਅਗਸਤ ( ਜਸ਼ਨ) - ਇਲਾਕੇ ਦੀ ਨਾਮਵਾਰ ਸੰਸਥਾਾ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ .ਡੀ ਮੈਡਮ ਸ਼੍ਰੀਮਤੀ ਰਣਜੀਤ ਕੌਰ ਦੀ ਯੋਗ ਅਗਵਾਈ ਹੇਠ ਬੜੀ ਸ਼ਰਧਾ ਨਾਲ ਮਨਾਇਆ ਗਿਆ ।ਨੰਨ੍ਹੇ-ਮੁਂੰਨ੍ਹੇ ਬੱਚੇ ਜਿਹੜੇ ਕਿ ਸ੍ਰੀ ਕ੍ਰਿਸ਼ਨ ਅਤੇ ਰਾਧਾ ਜੀ ਦੇ ਰੂਪ ਵਿੱਚ ਸਜੇ ਹੋਏ ਬਹੁਤ ਹੀ ਮਨਮੋਹਕ ਲੱਗ ਰਹੇ ਸਨ ।ਇਸ ਤਿਓਹਾਰ ਮੌਕੇ ਬੱਚਿਆਂ ਵਿੱਚ ਕਾਫੀ ਉਤਸਾਹ ਪਾਇਆ ਗਿਆ ।ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਨੇ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਅਜਿਹੇ ਤਿਉਹਾਰਾਂ ਵਿੱਚ ਸਾਨੂੰ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਤਾ ਕਿ ਸਾਡੀ ਨਵੀਂ ਪੀੜ੍ਹੀ ਇਤਹਾਸ ਤੋ ਂਜਾਣੂ ਹੋ ਸਕੇ ਅਤੇ ਨਾਲ ਹੀ ਇਹ ਸੁਨੇਹਾ ਦਿੱਤਾ ਕਿ ਸਾਨੂੰ ਕਰਮ ਕਰਦੇ ਰਹਿਣਾ ਚਾਹੀਦਾ ਹੈ ਪਰ ਫਲ ਦੀ ਇੱਛਾ ਨਹੀ ਰੱਖਣੀ ਚਾਹੀਦੀ।ਸਾਡਾ ਫਰਜ਼ ਬਣਦਾ ਹੈ ਕਿ ਜਾਤ-ਪਾਤ, ਧਰਮ,ਮਜ੍ਹਬ ਤੋ ਂਉੱਪਰ ਉੱਠ ਕੇ ਆਪਣੇ ਅਤੇ ਆਪਣੇ ਬੱਚਿਆਂ ਵਿੱਚ ਸਰਬ ਸਾਂਝੇ ਧਰਮ ਦਾ ਸੁਨੇਹਾ ਦਈਏ।ਇਸ ਮੌਕੇ ਸਮੂਹ ਸਟਾਫ ਮੈਂਬਰਾਂ ਨੇ ਵੀ ਬੱਚਿਆਂ ਵੱਲੋਂ ਕੀਤੀ ਪੇਸ਼ਕਾਰੀ ਦੀ ਸ਼ੰਲਾਘਾ ਕੀਤੀ ।