ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤਾਂ ਲਈ ਕੈਰੀਅਰ ਕਾਉਂਸਲਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ

24 ਅਗਸਤ ( ਜਸ਼ਨ)  ਕੈਂਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਵਿਖੇ ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰਪਾਲ ਸਿੰਘ, ਪ੍ਰੈਜੀਡੈਂਟ ਸਰਦਾਰ ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਪਰਮਜੀਤ ਕੌਰ, ਮੈਡਮ ਹਰਪ੍ਰੀਤ ਕੌਰ, ਪ੍ਰਿੰਸੀਪਲ ਸਤਵਿੰਦਰ ਕੌਰ ਅਤੇ ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਦੀ ਅਗਵਾਈ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤਾਂ ਲਈ ਕੈਰੀਅਰ ਕਾਉਂਸਲਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਹਨਾਂ ਦੇ ਕੈਰੀਅਰ ਬਾਰੇ ਜਾਗਰੂਕ ਕਰਨਾ ਸੀ। ਇਹ ਪ੍ਰੋਗਰਾਮ ਜੀ ਮੀਡੀਆ ਅਤੇ ਕਰੈਕ ਅਕੈਡਮੀ ਦੁਆਰਾ ਆਯੋਜਿਤ ਕੀਤਾ ਗਿਆ ਜਿਸ ਦੇ ਵਿੱਚ ਮਾਹਿਰਾਂ ਦੁਆਰਾ ਵਿਦਿਆਰਥੀਆਂ ਨਾਲ ਵੱਖ-ਵੱਖ ਖੇਤਰਾਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਜਿੱਥੇ ਉਹ ਆਪਣੇ ਕੈਰੀਅਰ ਨੂੰ ਸਹੀ ਸੇਧ ਦੇ ਸਕਦੇ ਹਨ। ਉਹਨਾਂ ਦੱਸਿਆ ਕਿ ਵਿਦਿਆਰਥੀ ਮੈਡੀਕਲ, ਨਾਨ ਮੈਡੀਕਲ ਤੋਂ ਇਲਾਵਾ ਆਰਟਸ ਦੇ ਵਿਸ਼ੇ ਰਾਹੀਂ ਵੀ ਆਪਣਾ ਭਵਿੱਖ ਚਮਕਾ ਸਕਦੇ ਹਨ। ਸਾਨੂੰ ਆਪਣੇ ਅੰਦਰਲੀਆਂ ਰੁਚੀਆਂ ਅਤੇ ਹੁਨਰਾਂ ਨੂੰ ਪਛਾਣ ਕੇ ਸਹੀ ਦਿਸ਼ਾ ਵਿੱਚ ਆਪਣੀ ਉਰਜਾ ਲਗਾਉਣੀ ਚਾਹੀਦੀ ਹੈ।ਇਸ ਮੌਕੇ ਡਾਕਟਰ ਬਾਲ ਕ੍ਰਿਸ਼ਨ ਐਸ.ਐਸ.ਪੀ ਇਨਵੈਸਟੀਗੇਸ਼ਨ,ਮੈਡਮ ਸ਼ੁਭੀ ਆਂਗਰਾ ਪੀ.ਸੀ.ਐਸ ਅਸਿਸਟੈਂਟ ਕਮਿਸ਼ਨਰ ਮੋਗਾ, ਮੈਡਮ ਚਾਰੂਮਿਤਾ ਪੀ.ਸੀ.ਐਸ ਐਡੀਸ਼ਨਲ ਡਿਪਟੀ ਕਮਿਸ਼ਨਰ, ਮੈਡਮ ਜਸਪ੍ਰੀਤ ਕੌਰ ਸਮਾਜ ਸੇਵੀ ਆਦਿ ਨਾਮਵਰ ਸ਼ਖਸ਼ੀਅਤਾਂ ਹਾਜ਼ਰ ਹੋਈਆਂ । ਇਨ੍ਹਾਂ ਸ਼ਖਸ਼ੀਅਤਾਂ ਨੇ ਆਪਣੀ ਜ਼ਿੰਦਗੀ ਦੇ ਅਨੁਭਵ ਤੇ ਤਜਰਬੇ ਵਿਦਿਆਰਥੀਆਂ ਨਾਲ ਸਾਂਝੇ ਕੀਤੇ ।ਉਹਨਾਂ ਦੱਸਿਆ ਕਿ ਅੱਜ ਵਿਦਿਆਰਥੀਆਂ ਨੂੰ ਵਿਦੇਸ਼ਾਂ ਵਿੱਚ ਨਾ ਜਾ ਕੇ ਆਪਣੇ ਦੇਸ਼ ਵਿੱਚ ਰਹਿ ਕੇ ਹੀ ਆਪਣਾ ਭਵਿੱਖ ਬਣਾਉਣਾ ਚਾਹੀਦਾ ਹੈ। ਆਪਣੇ ਹੁਨਰ ਦੀ ਪਛਾਣ ਕਰਕੇ ਸਹੀ ਖੇਤਰ ਵਿੱਚ ਆਪਣਾ ਕੈਰੀਅਰ ਚੁਣ ਕੇ ਵਿਦਿਆਰਥੀ ਆਪਣਾ ਤੇ ਆਪਣੇ ਦੇਸ਼ ਦਾ ਨਾ ਚਮਕਾ ਸਕਦੇ ਹਨ। ਸਾਰੇ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਨੂੰ ਬਹੁਤ ਹੀ ਲਾਹੇਵੰਦ ਦੱਸਿਆ ।ਅੰਤ ਵਿੱਚ ਚੇਅਰਮੈਨ ਸਰਦਾਰ ਦਵਿੰਦਰ ਪਾਲ ਸਿੰਘ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।