ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਕਰਾਟੇ ਤੇ ਤਾਈਕਵਾਡੋਂ ਮੁਕਾਬਲਿਆਂ ਵਿੱਚ ਜਿੱਤ ਦਾ ਪਰਚਮ ਲਹਿਰਾਇਆ। ਚਾਰ ਵਿਦਿਆਰਥੀ ਸਟੇਟ ਲੈਵਲ ਮੁਕਾਬਲਿਆਂ ਲਈ ਚੁਣੇ ਗਏ
ਮੋਗਾ 30 ਅਗਸਤ (ਜਸ਼ਨ) ਕੈਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦੇ ਕਰਾਟੇ ਕੋਚ ਰਸ਼ਪਾਲ ਕੌਰ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਕਰਾਟੇ ਤੇ ਤਾਈਕਵਾਂਡੋ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜਿੱਤ ਦਾ ਪਰਚਮ ਲਹਿਰਾਇਆ। 17 ਸਾਲ ਉਮਰ ਵਰਗ ਅਧੀਨ ਸਕੂਲ ਦੇ ਵਿਦਿਆਰਥੀ ਬਿਪਨਦੀਪ ਸਿੰਘ, ਗੁਰਮਨ ਸਿੰਘ ਅਤੇ ਗੌਰਿਸ਼ ਸ਼ਰਮਾ ਨੇ ਗੋਲਡ ਮੈਡਲ ਹਾਸਲ ਕੀਤਾ। ਪਰਮਵੀਰ ਸਿੰਘ ਨੇ ਸਿਲਵਰ ਤੇ ਗੁਰਜੋਤ ਸਿੰਘ ਨੇ ਕਾਂਸੀ ਦਾ ਮੈਡਲ ਹਾਸਲ ਕੀਤਾ। ਤਾਈਕਵਾਂਡੋ ਮੁਕਾਬਲੇ ਵਿੱਚ ਗੁਰਜੋਤ ਸਿੰਘ ਨੇ ਗੋਲਡ, ਬਿਪਨਦੀਪ ਸਿੰਘ ਅਤੇ ਪ੍ਰਭਜੋਤ ਸਿੰਘ ਨੇ ਸਿਲਵਰ ਅਤੇ ਗੌਰਿਸ਼ ਸ਼ਰਮਾ ਨੇ ਕਾਂਸੀ ਦਾ ਮੈਡਲ ਹਾਸਿਲ ਕੀਤਾ। ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰਪਾਲ ਸਿੰਘ, ਪ੍ਰੈਜੀਡੈਂਟ ਸਰਦਾਰ ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਪਰਮਜੀਤ ਕੌਰ, ਮੈਡਮ ਹਰਪ੍ਰੀਤ ਕੌਰ, ਪ੍ਰਿੰਸੀਪਲ ਸਤਵਿੰਦਰ ਕੌਰ ਅਤੇ ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਨੇ ਸਾਰੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਸਟੇਟ ਲੈਵਲ ਦੇ ਮੁਕਾਬਲਿਆਂ ਲਈ ਪੂਰੀ ਮਿਹਨਤ ਨਾਲ ਤਿਆਰੀ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ।