ਪਿੰਡ ਕਾਹਨ ਸਿੰਘ ਵਾਲਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦੀ ਮੁਕੰਮਲ ਕੀਤਾ ਜਾਵੇਗਾ: ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ

ਮੋਗਾ, 30 ਅਗਸਤ (ਜਸ਼ਨ) - ਮੋਗਾ ਜ਼ਿਲ੍ਹੇ ਦੇ ਪਿੰਡ ਕਾਹਨ ਸਿੰਘ ਵਾਲਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦੀ ਮੁਕੰਮਲ ਕੀਤਾ ਜਾਵੇਗਾ ਅਤੇ ਵਿਕਾਸ ਕਾਰਜ ਨਹੀਂ ਕਿਸੇ ਵੀ ਕਿਸਮ ਦੀ ਕਮੀ ਦੀ ਇਜਾਜ਼ਤ ਦਿੱਤੀ ਜਾਵੇਗੀ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਮੋਗਾ ਹਲਕੇ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਨੇ ਪਿੰਡ ਕਾਹਨ ਸਿੰਘ ਵਾਲਾ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾÇ ਇਸ ਮੌਕੇ ਤੇ ਗੱਲਬਾਤ ਕਰਦਿਆ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਹਲਕਾ ਮੋਗਾ ਦੇ ਪਿੰਡ ਕਾਹਨ ਸਿੰਘ ਵਾਲਾ ਵਿੱਚ ਪੀਣ ਵਾਲੇ ਪਾਣੀ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਦਾ ਅੱਜ ਹੱਲ ਹੋ ਗਿਆ ਹੈ ਅਤੇ ਆਮ ਆਦਮੀ ਪਾਰਟੀ ਦੀ ਟੀਮ ਵੱਲੋਂ ਬੋਰਵੈਲ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ, ਤਾਂ ਜੋ ਪਿੰਡ ਵਾਸੀ ਤਾਂ ਜੋ ਪੀਣ ਲਈ ਸ਼ੁੱਧ ਅਤੇ ਸ਼ੁੱਧ ਪਾਣੀ ਮਿਲ ਸਕੇ। ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ, ਜਿਸ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਇਸ ਮੌਕੇ ਪਿੰਡ ਕਾਹਨ ਸਿੰਘ ਵਾਲਾ ਦੇ ਵਸਨੀਕਾਂ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਪਿੰਡ ਦੇ ਵਿਕਾਸ ਕਾਰਜ ਸ਼ੁਰੂ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਦਾ ਧੰਨਵਾਦ ਕੀਤਾ।