ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਪਿੰਡ ਦੌਲਤਪੁਰਾ ਦੀ ਕ੍ਰਿਕਟ ਟੀਮ ਨੂੰ ਖੇਡ ਕਿੱਟਾਂ ਅਤੇ ਜਰਸੀ ਵੰਡੀਆਂ

ਮੋਗਾ, 1 ਸਤੰਬਰ (ਜਸ਼ਨ): ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਲਈ ਇੱਕ ਛੋਟਾ ਜਿਹਾ ਉਪਰਾਲਾ ਕੀਤਾ ਗਿਆ। ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਉਪਰਾਲੇ ਕੀਤੇ ਜਾਣਗੇ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਮੋਗਾ ਜ਼ਿਲ੍ਹੇ ਦੇ ਪਿੰਡ ਦੌਲਤਪੁਰਾ ਫਾਊਂਡੇਸ਼ਨ ਦੀ ਕ੍ਰਿਕਟ ਟੀਮ ਨੂੰ ਖੇਡ ਕਿੱਟਾਂ ਅਤੇ ਜਰਸੀ ਵੰਡਣ ਮੌਕੇ ਕੀਤਾ | ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਵਧੀਆ ਸਮਾਜ ਦੀ ਉਸਾਰੀ ਲਈ ਪ੍ਰੇਰਿਤ ਕਰ ਰਹੀ ਹੈ ਅਤੇ ਨੌਜਵਾਨਾਂ ਲਈ ਸਭ ਤੋਂ ਵੱਡੀ ਇਨਾਮੀ ਰਾਸ਼ੀ ਰੱਖੀ ਗਈ ਹੈ | ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਿਹਾਤੀ ਪ੍ਰਧਾਨ ਗੁਰਵੰਤ ਸਿੰਘ ਸੋਸਣ, ਨੌਜਵਾਨ ਆਗੂ ਸੁੱਖਾ ਦੌਲਤਪੁਰਾ ਨੇ ਵਿਧਾਇਕ ਡਾ: ਅਮਨਦੀਪ ਅਰੋੜਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਰਵਦੀਪ ਬਰਾੜ, ਗੁਰਪ੍ਰੀਤ ਛਾਬੜਾ, ਗੁਰਪਾਲ ਧਾਲੀਵਾਲ, ਦੀਪਇੰਦਰ ਸਿੰਘ, ਜਗਸੀਰ ਸਿੰਘ ਜੱਗਾ, ਬਲਜਿੰਦਰ ਸਿੰਘ ਬੌਬੀ, ਅਭੀ ਸ਼ਾਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨੌਜਵਾਨ ਖਿਡਾਰੀ ਹਾਜ਼ਰ ਸਨ।