ਪਿੰਡ ਕੋਰੇਵਾਲਾ ਖੁਰਦ 'ਚ ਵੱਡੀ ਗਿਣਤੀ 'ਚ ਪਰਿਵਾਰ, ਅਕਾਲੀ ਦਲ ਛੱਡ ਕੇ 'ਆਪ' ਪਾਰਟੀ 'ਚ ਹੋਏ ਸ਼ਾਮਲ-ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ

ਮੋਗਾ, 1 ਸਤੰਬਰ  (ਜਸ਼ਨ) - ਮੋਗਾ ਜ਼ਿਲੇ ਦੇ ਪਿੰਡ ਕੋਰੇਵਾਲਾ ਖੁਰਦ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਅਕਾਲੀ ਦਲ ਨੂੰ ਅਲਵਿਦਾ ਕਹਿਣ ਤੋਂ ਬਾਅਦ ਜਗਰੂਪ ਸਿੰਘ ਆਪਣੇ ਦੋਸਤਾਂ ਅਤੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਉਨ੍ਹਾਂ ਨੂੰ ਹਲਕਾ ਵਿਧਾਇਕ ਮੋਗਾ ਡਾ: ਅਮਨਦੀਪ ਕੌਰ ਅਰੋੜਾ ਵੱਲੋਂ ਆਮ ਆਦਮੀ ਪਾਰਟੀ ਦੀ ਸਿਰੋਪਾਓ ਪਾ ਕੇ ਪਾਰਟੀ 'ਚ ਸ਼ਾਮਿਲ ਹੋਣ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਲਾਕ ਪ੍ਰਧਾਨ ਅੰਗਰੇਜ਼ ਸਿੰਘ ਸਮਰਾ, ਬਲਾਕ ਪ੍ਰਧਾਨ ਸੁਖਚੈਨ ਸਿੰਘ ਉੱਪਲ, ਸਰਪੰਚ ਨਿਰਮਲ ਸਿੰਘ, ਦਿਲਬਾਗ ਸਿੰਘ, ਜਸਪਾਲ ਸਿੰਘ ਬਲਾਕ ਪ੍ਰਧਾਨ, ਗੁਰਨਾਮ ਸਿੰਘ, ਜਗਤਾ ਸਿੰਘ, ਨਛੱਤਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਤੇ ਵਰਕਰ ਹਾਜ਼ਰ ਸਨ | . ਇਸ ਮੌਕੇ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਖੁਸ਼ ਹੋ ਕੇ ਅੱਜ ਸਮਾਜ ਦਾ ਹਰ ਵਰਗ ਆਮ ਆਦਮੀ ਪਾਰਟੀ ਨਾਲ ਜੁੜ ਰਿਹਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।