ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀਆਂ ਸੱਤ ਵਿਦਿਆਰਥਣਾਂ ਸਟੇਟ ਲੈਵਲ ਦੇ ਤਾਈਕਵਾਂਡੋ ਮੁਕਾਬਲਿਆਂ ਲਈ ਚੁਣੀਆਂ ਗਈਆਂ
ਮੋਗਾ, 2 ਸਤੰਬਰ (ਜਸ਼ਨ) ਕੈਂਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਦੇ ਵਿਦਿਆਰਥੀ ਜਿੱਥੇ ਵੱਖ -ਵੱਖ ਖੇਡਾਂ ਵਿੱਚ ਜ਼ਿਲ੍ਹਾ ਪੱਧਰ ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਟੇਟ ਮੁਕਾਬਲਿਆਂ ਲਈ ਚੁਣੇ ਗਏ ਹਨ ਉੱਥੇ ਹੀ ਸਕੂਲ ਦੀਆਂ ਵਿਦਿਆਰਥਣਾਂ ਵੀ ਕਿਸੇ ਪੱਖੋਂ ਘੱਟ ਨਹੀਂ। ਸਕੂਲ ਦੀਆਂ ਸੱਤ ਵਿਦਿਆਰਥਣਾਂ ਤਾਈਕਵਾਂਡੋ ਦੇ ਸਟੇਟ ਲੈਵਲ ਮੁਕਾਬਲੇ ਲਈ ਚੁਣੀਆਂ ਗਈਆਂ ਹਨ। 14 ਸਾਲ ਉਮਰ ਵਰਗ ਅਧੀਨ ਅਨੁਕਿ੍ਤੀ ਨੇ ਗੋਲਡ ਮੈਡਲ ਹਾਸਲ ਕਰਕੇ ਸਟੇਟ ਲੈਵਲ ਦੇ ਮੁਕਾਬਲਿਆਂ ਵਿੱਚ ਆਪਣੀ ਜਗ੍ਹਾ ਬਣਾਈ ।ਉਸ ਤੋਂ ਬਾਅਦ ਰਿਧਿਤਾ ਨੇ ਸਿਲਵਰ ਮੈਡਲ ਹਾਸਲ ਕੀਤਾ। 17 ਸਾਲ ਉਮਰ ਵਰਗ ਅਧੀਨ ਰੀਆ ਸ਼ਰਮਾ, ਅਮਨੀਤ ਕੌਰ ਅਤੇ ਮਨਪ੍ਰੀਤ ਕੌਰ ਨੇ ਗੋਲਡ ਮੈਡਲ ਹਾਸਲ ਕੀਤਾ। 19 ਸਾਲ ਉਮਰ ਵਰਗ ਅਧੀਨ ਅਛਮਨਪ੍ਰੀਤ ਕੌਰ, ਜਪਨੀਤ ਕੌਰ ਅਤੇ ਯਸ਼ਿਕਾ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਗੋਲਡ ਮੈਡਲ ਹਾਸਲ ਕਰਕੇ ਸਟੇਟ ਪੱਧਰੀ ਮੁਕਾਬਲਿਆਂ ਵਿੱਚ ਆਪਣੀ ਥਾਂ ਪੱਕੀ ਕੀਤੀ । ਇਸ ਤਰ੍ਹਾਂ ਸਕੂਲ ਦੀਆਂ ਕੁੱਲ ਸੱਤ ਵਿਦਿਆਰਥਣਾਂ ਸਟੇਟ ਲੈਵਲ ਮੁਕਾਬਲਿਆਂ ਲਈ ਚੁਣੀਆਂ ਗਈਆਂ।ਸਕੂਲ ਪਹੁੰਚਣ ਤੇ ਸਾਰੀਆਂ
ਵਿਦਿਆਰਥਣਾਂ ਦਾ ਸ਼ਾਨਦਾਰ ਸੁਆਗਤ ਕੀਤਾ ਗਿਆ। ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਸਰਦਾਰ ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਪਰਮਜੀਤ ਕੌਰ, ਮੈਡਮ ਹਰਪ੍ਰੀਤ ਕੌਰ, ਪ੍ਰਿੰਸੀਪਲ ਸਤਵਿੰਦਰ ਕੌਰ, ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਨੇ ਇਨ੍ਹਾਂ ਵਿਦਿਆਰਥਣਾਂ ਨੂੰ ਮੈਡਲ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਤ ਕੀਤਾ ਅਤੇ ਤਾਈਕਵਾਂਡੋ ਕੋਚ ਰਸ਼ਪਾਲ ਕੌਰ ਅਤੇ ਵਿਦਿਆਰਥਣਾਂ ਨੂੰ ਸਟੇਟ ਪੱਧਰ ਦੇ ਮੁਕਾਬਲੇ ਲਈ ਸ਼ੁੱਭਕਾਮਨਾਵਾਂ ਦਿੱਤੀਆਂ।