ਸਾਨੂੰ ਬਾਬਾ ਜੀਵਨ ਸਿੰਘ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ : ਡਾ: ਸੀਮਾਂਤ ਗਰਗ

ਮੋਗਾ, 5 ਸਤੰਬਰ (ਜਸ਼ਨ)  -ਸਾਨੂੰ ਬਾਬਾ ਜੀਵਨ ਸਿੰਘ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ ਤਾਂ ਹੀ ਸਮਾਜ ਦੇ ਲੋਕ ਲਾਭ ਉਠਾ ਸਕਦੇ ਹਨ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ: ਸੀਮਾਂਤ ਗਰਗ ਨੇ ਪੁਰਾਣੀ ਦਾਣਾ ਮੰਡੀ ਸਥਿਤ ਭਾਜਪਾ ਜ਼ਿਲ੍ਹਾ ਦਫ਼ਤਰ ਵਿਖੇ ਲੱਡੂ ਵੰਡਣ ਮੌਕੇ ਕੀਤਾ | ਇਸ ਮੌਕੇ ਸੰਜੀਵ ਅਗਰਵਾਲ, ਸਤਿੰਦਰ ਪ੍ਰੀਤ ਸਿੰਘ, ਰਣਧੀਰ ਸਿੰਘ, ਹੇਮੰਤ ਸੂਦ, ਸੁੱਖਾ ਸਿੰਘ, ਜਨਕਸ਼ਤਰ ਚੱਢਾ, ਬਹਾਲ ਸਿੰਘ ਆਦਿ  ਹਾਜ਼ਰ ਸਨ। ਡਾ: ਸੀਮਾਂਤ ਗਰਗ ਨੇ ਕਿਹਾ ਕਿ ਅੱਜ ਦੇਸ਼ ਵਿਚ ਫੈਲੇ ਅਰਾਜਕਤਾ ਦੇ ਮਾਹੌਲ ਤੋਂ ਛੁਟਕਾਰਾ ਪਾਉਣ ਲਈ ਸਾਨੂੰ ਬਾਬਾ ਜੀਵਨ ਸਿੰਘ ਦੇ ਦਰਸਾਏ ਮਾਰਗ 'ਤੇ ਚੱਲ ਕੇ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਸਮਾਜ ਅਤੇ ਕਮਜ਼ੋਰ ਵਰਗਾਂ ਦਾ ਭਲਾ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਬਾਬਾ ਜੀਵਨ ਸਿੰਘ ਨੇ ਹਮੇਸ਼ਾ ਕਮਜ਼ੋਰ ਤੇ ਪਛੜੇ ਵਰਗ ਦੇ ਲੋਕਾਂ ਦੀ ਭਲਾਈ ਲਈ ਕੰਮ ਕੀਤਾ ਹੈ। ਇਸ ਮੌਕੇ ਰਾਹਗੀਰਾਂ ਨੂੰ ਲੱਡੂ ਵੰਡੇ ਗਏ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ