ਬੀ.ਬੀ.ਐਸ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਵੱਲੋਂ ਅੱਜ ਮੇਲੇ ਦਾ ਸੱਦਾ ਪੱਤਰ ਜਾਰੀ ਕੀਤਾ ਜਾਵੇਗਾ
ਮੋਗਾ, 7 ਸਤੰਬਰ (ਜਸ਼ਨ): ਬਲੂਮਿੰਗ ਬਡਸ ਸਕੂਲ (ਬੀ.ਬੀ.ਐਸ. ਗਰੁੱਪ) ਮੋਗਾ ਦੇ ਚੇਅਰਮੈਨ ਡਾ: ਸੰਜੀਵ ਕੁਮਾਰ ਸੈਣੀ ਅਨਮੋਲ ਵੈਲਫੇਅਰ ਕਲੱਬ ਮੋਗਾ ਸ਼ਹਿਰ ਵੱਲੋ ਪੁਰਾਣੀ ਦਾਣਾ ਮੰਡੀ 'ਚ 2 ਅਕਤੂਬਰ ਤੋਂ 11 ਅਕਤੂਬਰ ਤੱਕ ਹੋਣ ਵਾਲੇ ਮੇਲੇ 'ਮਈਆ ਦੇ ਸਮਾਗਮ' ਲਈ ਸੱਦਾ ਪੱਤਰ 8 ਸਤੰਬਰ ਸ਼ਾਮ 5 ਵਜੇ ਭਾਰਤ ਮਾਤਾ ਮੰਦਿਰ ਦੇ ਹਾਲ 'ਚ ਜਾਰੀ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਰਾਜੇਸ਼ ਅਰੋੜਾ ਨੇ ਸਮੂਹ ਅਹੁਦੇਦਾਰਾਂ ਨੂੰ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ। ਚੇਅਰਮੈਨ ਰਾਜੇਸ਼ ਅਰੋੜਾ ਨੇ ਦੱਸਿਆ ਕਿ ਬੀ.ਬੀ.ਐਸ. ਗਰੁੱਪ ਦੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਸ਼ਹਿਰ ਵਿੱਚ ਹੋਣ ਵਾਲੇ ਹਰ ਧਾਰਮਿਕ ਸਮਾਗਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਂਦੇ ਹਨ। ਉਹ ਸਮਾਜ ਸੇਵੀ ਕਾਰਜਾਂ ਤੋਂ ਇਲਾਵਾ ਸਮਾਜ ਸੇਵੀ ਕੰਮਾਂ ਲਈ ਹਮੇਸ਼ਾ ਤਤਪਰ ਰਹਿੰਦੇ ਹਨ, ਸਮਾਜ ਅਤੇ ਲੋੜਵੰਦਾਂ ਦੀ ਮਦਦ ਕਰਦੇ ਹਨ ਅਤੇ ਮਨੁੱਖਤਾ ਦੀ ਭਲਾਈ ਲਈ ਕੰਮ ਕਰਦੇ ਹਨ।