ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਪਿੰਡ ਨਿਧਾਂਵਾਲਾ ਦੀ ਕ੍ਰਿਕਟ ਅਤੇ ਫੁੱਟਬਾਲ ਟੀਮ ਨੂੰ ਵੰਡੀਆਂ ਖੇਡ ਕਿੱਟਾਂ
*ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਚੰਗੇ ਸਮਾਜ ਦੀ ਉਸਾਰੀ ਲਈ ਪ੍ਰੇਰਿਤ ਕਰ ਰਹੀ ਹੈ: ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ
ਮੋਗਾ, 10 ਸਤੰਬਰ (ਜਸ਼ਨ): ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਲਈ ਇੱਕ ਛੋਟਾ ਜਿਹਾ ਉਪਰਾਲਾ ਕੀਤਾ ਗਿਆ। ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਉਪਰਾਲੇ ਕੀਤੇ ਜਾਣਗੇ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਮੋਗਾ ਜ਼ਿਲ੍ਹੇ ਦੇ ਪਿੰਡ ਨਿਧਾਵਾਲਾ ਦੀ ਕ੍ਰਿਕਟ ਅਤੇ ਫੁੱਟਬਾਲ ਟੀਮ ਨੂੰ ਖੇਡ ਕਿੱਟਾਂ ਵੰਡਣ ਮੌਕੇ ਕੀਤਾ | ਇਸ ਮੌਕੇ ਮੋਗਾ ਹਲਕੇ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਚੰਗੇ ਸਮਾਜ ਦੀ ਉਸਾਰੀ ਲਈ ਪ੍ਰੇਰਿਤ ਕਰ ਰਹੀ ਹੈ ਅਤੇ ਨੌਜਵਾਨਾਂ ਲਈ ਸਭ ਤੋਂ ਵੱਡੀ ਇਨਾਮੀ ਰਾਸ਼ੀ ਰੱਖੀ ਗਈ ਹੈ | ਇਸ ਮੌਕੇ ਆਮ ਆਦਮੀ ਪਾਰਟੀ ਪਿੰਡ ਨਿਧਾਵਾਲਾ ਦੇ ਮੈਂਬਰਾਂ ਅਤੇ ਪਾਰਟੀ ਵਲੰਟੀਅਰਾਂ ਨੇ ਵਿਧਾਇਕ ਡਾ: ਅਮਨਦੀਪ ਅਰੋੜਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ 'ਆਪ' ਵਲੰਟੀਅਰ ਅਤੇ ਪਿੰਡ ਨਿਧਾਵਾਲਾ ਦੇ ਨੌਜਵਾਨ ਮੌਜੂਦ ਸਨ।