ਗੁਰਪ੍ਰੀਤ ਕੰਬੋਜ ਨੇ ਸ਼ਹਿਰ ਦੇ ਭਲੇ ਅਤੇ ਤਰੱਕੀ ਲਈ ਜੋ ਕਦਮ ਪੁੱਟਿਆ ਉਹ ਦਾਦ ਦੇਣ ਯੋਗ: ਲਾਡੀ ਢੋਸ

ਧਰਮਕੋਟ, 11 ਸਤੰਬਰ (ਜਸ਼ਨ)–ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਨਾਜਾਇਜ਼ ਕਬਜ਼ਿਆਂ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਦੀ ਨੀਤੀ ਅਪਣਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਜ਼ਮੀਨਾਂ ’ਤੇ ਕਬਜ਼ੇ ਬਿਲਕੁਲ ਬਰਦਾਸ਼ਤ ਨਹੀਂ ਕੀਤੇ ਜਾਣਗੇ। ਇਹ ਕਦਮ ਸਿਰਫ ਜ਼ਮੀਨ ਛੁਡਾਉਣ ਲਈ ਨਹੀਂ, ਸਗੋਂ ਇਲਾਕੇ ਦੇ ਵਿਕਾਸ ਦੇ ਲਿਹਾਜ਼ ਨਾਲ ਵੀ ਮਹੱਤਵਪੂਰਨ ਹਨ। ਲਾਡੀ ਢੋਸ ਨੇ ਕਿਹਾ ਇਹ ਸਭ ਕੁਝ ਇਲਾਕੇ ਦੇ ਲੋਕਾਂ ਦੀ ਭਲਾਈ ਲਈ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਰਹਿੰਦੇ ਹਨ, ਤਦੋਂ ਤੱਕ ਇਲਾਕੇ ਦਾ ਸਹੀ ਵਿਕਾਸ ਨਹੀਂ ਹੋ ਸਕਦਾ। ਉਨ੍ਹਾਂ ਦੇ ਅਨੁਸਾਰ, ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣਾ ਸਭ ਤੋਂ ਪਹਿਲੀ ਤਰਜੀਹ ਹੈ ਅਤੇ ਇਸ ਸੰਬੰਧੀ ਕੋਈ ਕਮਜ਼ੋਰੀ ਨਹੀਂ ਦਿਖਾਈ ਜਾਵੇਗੀ। ਇਸ ਦੇ ਨਾਲ ਹੀ, ਐਡਵੋਕੇਟ ਗੁਰਪ੍ਰੀਤ ਸਿੰਘ ਕੰਬੋਜ ਪ੍ਰਧਾਨ ਨੇ ਆਪਣੇ ਕਮਰ ਕੱਸ ਕੇ ਐਲਾਨ ਕੀਤਾ ਹੈ ਕਿ ਜਦੋਂ ਉਹ ਪੂਰੀ ਤਰ੍ਹਾਂ ਜ਼ਿੰਮੇਵਾਰ ਹੋ ਜਾਣਗੇ, ਤਾਂ ਕਈ ਹੋਰ ਕਠਨ ਅਤੇ ਜ਼ਰੂਰੀ ਕੰਮ ਵੀ ਸ਼ੁਰੂ ਕਰਨਗੇ। ਉਨ੍ਹਾਂ ਕਿਹਾ ਕਿ ਜਦੋਂ ਪਾਵਰ ਪੂਰੀ ਤਰ੍ਹਾਂ ਸਮਰੱਥ ਹੋਵੇਗੀ, ਤਾਂ ਕਈ ਦਸਕਾਂ ਤੋਂ ਰੁਕੇ ਹੋਏ ਵਿਕਾਸ ਪ੍ਰਾਜੈਕਟਾਂ ਨੂੰ ਅਮਲੀ ਜਾਮਾ ਪਾਇਆ ਜਾਵੇਗਾ। ਇਹ ਕਾਰਵਾਈ ਸਿਰਫ ਕਬਜ਼ੇ ਛੁਡਾਉਣ ਤੱਕ ਸੀਮਿਤ ਨਹੀਂ ਹੈ, ਸਗੋਂ ਇਹ ਇਲਾਕੇ ਦੇ ਸਾਰਿਆਂ ਲਈ ਵਿਕਾਸ ਦਾ ਇੱਕ ਨਵਾਂ ਸਫ਼ਾ ਹੈ। ਵਿਧਾਇਕ ਅਤੇ ਪ੍ਰਧਾਨ ਦੇ ਸਹਿਯੋਗ ਨਾਲ ਫਤਿਹਗੜ੍ਹ ਪੰਜਤੂਰ ਵਿਚ ਹੋ ਰਹੇ ਇਹ ਵਿਕਾਸ ਕਾਰਜ ਇਲਾਕੇ ਦੇ ਲੋਕਾਂ ਲਈ ਉਮੀਦ ਦੀ ਕਿਰਨ ਲੈ ਕੇ ਆਏ ਹਨ।