ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਜਾਰੀ ਰੱਖਣ ਲਈ ਲੈਂਡ ਸੀਡਿੰਗ, ਈ-ਕੇ.ਵਾਈ.ਸੀ. ਤੇ ਬੈਂਕ ਖਾਤੇ ਨੂੰ ਆਧਾਰ ਨਾਲ ਲਿੰਕ ਕਰਵਾਉਣਾ ਲਾਜ਼ਮੀ--ਡਾ. ਜਸਵਿੰਦਰ ਸਿੰਘ ਬਰਾੜ

Tags: 

ਮੋਗਾ, 14 ਸਤੰਬਰ:(JASHAN ,STRINGER DOORDARSHAN )
ਸਰਕਾਰ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਬਾਰੇ ਜ਼ਿਲ੍ਹਾ ਮੋਗਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਜਿਹਨਾਂ ਲਾਭਪਾਤਰੀਆਂ ਦੀ ਹੁਣ ਤੱਕ ਪੀ.ਐਮ. ਕਿਸਾਨ ਪੋਰਟਲ ਤੇ ਲੈਂਡ ਸੀਡਿੰਗ (ਜ਼ਮੀਨ ਦੀ ਡਿਟੇਲ), ਈ-ਕੇ.ਵਾਈ.ਸੀ. ਅਤੇ ਆਪਣੇ ਬੈਂਕ ਖਾਤੇ ਆਧਾਰ ਨਾਲ ਲਿੰਕ ਨਹੀਂ ਕਰਵਾਏ ਉਹ ਆਪਣੇ ਨਜ਼ਦੀਕੀ ਖੇਤੀਬਾੜੀ ਦਫ਼ਤਰ/ਕਾਮਨ ਸਰਵਿਸ ਸੈਂਟਰ ਅਤੇ ਆਪਣੇ ਬੈਂਕ ਨਾਲ ਜਰੂਰੀ ਦਸਤਾਵੇਜ਼ਾਂ ਸਮੇਤ ਸੰਪਰਕ ਕਰਨ ਅਤੇ ਆਪਣੀ ਲੈਂਡ ਸੀਡਿੰਗ/ਈ-ਕੇ.ਵਾਈ.ਸੀ. ਅਤੇ ਆਪਣੇ ਬੈਂਕ ਖਾਤੇ ਆਧਾਰ ਨਾਲ ਲਿੰਕ ਕਰਵਾਉਣ ਤਾਂ ਜੋ ਉਹ ਭਾਰਤ ਸਰਕਾਰ ਦੁਆਰਾ ਚਲਾਈ ਗਈ ਪੀ.ਐਮ. ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਪ੍ਰਾਪਤ ਕਰ ਸਕਣ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਲੋੜ ਪੈਣ ਤੇ ਹੋਰ ਜ਼ਰੂਰੀ ਜਾਣਕਾਰੀ ਪ੍ਰਾਪਤ ਕਰਨ ਲਈ ਲਾਭਪਾਤਰੀ ਮੋਬਾਇਲ ਨੰਬਰ 77106-65725 ਉੱਪਰ ਜਾਂ ਈ ਮੇਲ  pmkisan98@gmail.com,   ਉੱਪਰ ਸੰਪਰਕ ਕਰ ਸਕਦੇ ਹਨ।