ਹਲਕਾ ਵਿਧਾਇਕ ਮੋਗਾ ਦੇ ਪਿੰਡ ਸਫੂਵਾਲਾ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ

ਮੋਗਾ, 16 ਸਤੰਬਰ ( ਜਸ਼ਨ,): ਅੱਜ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਮੋਗਾ ਜ਼ਿਲ੍ਹੇ ਦੇ ਪਿੰਡ ਸਫੂਵਾਲਾ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਪਿੰਡ ਸਫੂਵਾਲਾ ਦੇ ਡਾ: ਲਖਵੀਰ ਸਿੰਘ, ਕੇਵਲ ਸਿੰਘ, ਸੁਖਪ੍ਰੀਤ ਸਿੰਘ ਸੁੱਖਾ, ਕੁਲਦੀਪ ਸਿੰਘ, ਰਾਜੂ ਮੱਲੀ, ਲਖਵਿੰਦਰ ਸਿੰਘ, ਸੁਖਜੀਤ ਸਿੰਘ ਸੁੱਖਾ ਆਦਿ ਨੇ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਦਾ ਵਿਕਾਸ ਕਾਰਜ ਸ਼ੁਰੂ ਕਰਵਾਉਣ ਲਈ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੋਗਾ ਜ਼ਿਲ੍ਹੇ ਦੇ ਪਿੰਡ ਸਫੂਵਾਲਾ ਵਿੱਚ ਪਿਛਲੇ ਲੰਮੇ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਮੱਦੇਨਜ਼ਰ ਪਿੰਡ ਵਿੱਚ ਬੋਰ ਕਰਵਾ ਕੇ ਕੰਮ ਸ਼ੁਰੂ ਕਰਵਾਇਆ ਗਿਆ । ਇਸ ਤੋਂ ਇਲਾਵਾ ਪਿੰਡ ਵਿੱਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ ਅਤੇ ਜਲਦੀ ਹੀ ਹੋਣ ਵਾਲੇ ਕੰਮਾਂ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਇਸ ਨੂੰ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ, ਜਿਸ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਪਾਰਟੀ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ