ਹੇਮਕੁੰਟ ਸਕੂਲ ਦੇ ਖਿਡਾਰੀ ਰਾਜ ਪੱਧਰ ਦੀਆਂ ਖੇਡਾਂ ਲਈ ਰਵਾਨਾ

ਕੋਟ ਈਸੇ ਖਾਂ, 19 ਸਤੰਬਰ (ਜਸ਼ਨ): ਇਲਾਕੇ ਦੀ ਉੱਘੀ ਅਤੇ ਨਾਮਵਰ ਸੰਸਥਾ ਸ੍ਰੀ ਹੇਮਕੁੰਟ ਸੀਨੀ.ਸੰਕੈ.ਸਕੂਲ ਜੋ ਕਿ ਅਜੋਕੇ ਸਮੇਂ ਵਿੱਚ ਸਿੱਖਿਆਂ ਦੇ ਨਾਲ ਨਾਲ ਖੇਡਾਂ ਵਿੱਚ ਵੱਧ – ਚੜ੍ਹ ਕੇ ਹਿੱਸਾ ਲੈਦਾ ਰਹਿੰਦਾ ਹੈ । ਪੰਜਾਬ ਸਿੱਖਿਆ ਵਿਭਾਗ ਅਧੀਨ ਰਾਜ ਖੇਡਾਂ ਜੋ ਕਿ ਸਤੰਬਰ ਤੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋਣ ਜਾ ਰਹੀਆਂ ਹਨ। ਜਿਸ ਵਿੱਚ ਹੇਮਕੁੰਟ ਸਕੂਲ ਦੇ ਅੰ-19 ਲੜਕੇ-ਲੜਕੀਆਂ ਨੇ ਤਲਵਾਰਬਾਜ਼ੀ  ਜ਼ਿਲ੍ਹਾ ਪੱਧਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰ ਕੇ ਸਟੇਟ ਪੱਧਰ ਲਈ ਅੱਜ ਰਵਾਨਾ ਹੋਏ। ਇਹ ਖਿਡਾਰੀ ਤਜ਼ਰਬੇਕਾਰ ਡੀ.ਪੀ. ਲਵਪ੍ਰੀਤ ਸਿੰਘ,ਬਲਵਿੰਦਰ ਸਿੰਘ,ਮੈਡਮ ਪ੍ਰਕ੍ਰਿਤੀ ਦੀ ਸੁਚੱਜੀ ਅਗਵਾਈ ਅਧੀਨ ਤਲਵਾਰਬਾਜ਼ੀ ਵਿੱਚ ਆਪਣੀ ਪ੍ਰਤਿਭਾ ਦਿਖਾਉਣਗੇ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ,ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ,ਪਿ੍ਰੰਸੀਪਲ ਮੈਡਮ ਰਮਨਜੀਤ ਕੌਰ ਅਤੇ ਪਿ੍ਰੰਸੀਪਲ ਮੈਡਮ ਸੋਨੀਆਂ ਸ਼ਰਮਾ ਨੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਸਟੇਟ ਪੱਧਰ ਦੀਆਂ ਖੇਡਾਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਲਈ ਰਵਾਨਾ ਕੀਤਾ ।