ਗੁਰੂ ਰਾਮਦਾਸ ਕੀਰਤਨ ਦਰਬਾਰ ਸੁਸਾਇਟੀ ਮੋਗਾ ਵਲੋਂ ਗੁਰਮਤਿ ਕੀਰਤਨ ਸਮਾਗਮ 18 ਨੂੰ,ਤਿਆਰੀਆਂ ਵੱਡੇ ਪੱਧਰ ਤੇ ਜਾਰੀ

------ਸੰਗਤਾਂ ਵਿਚ ਭਾਰੀ ਉਤਸ਼ਾਹ--------- 

ਮੋਗਾ, 13 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਗੁਰੂ ਰਾਮਦਾਸ ਕੀਰਤਨ ਦਰਬਾਰ ਕੀਰਤਨ ਕਮੇਟੀ ਮੋਗਾ ਵਲੋਂ ਸ਼ਹਿਰ ਅਤੇ ਇਲਾਕੇ ਦੀਆਂ ਸਮੂਹ ਧਾਰਮਿਕ ਸਮਾਜ ਸੇਵੀ, ਰਾਜਸੀ ਜਥੇਬੰਦੀਆਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਰਾਮ ਦਾਸ ਜੀ ਦੇ 490 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਸ਼ਬਦ ਪ੍ਰਚਾਰ ਗੁਰਮਤਿ ਕੀਰਤਨ ਸਮਾਗਮ 18 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਸ਼ਾਮ 6:30 ਤੋਂ ਰਾਤ 11:30 ਵਜੇ ਤੱਕ ਸਥਾਨਕ ਸ਼ਹਿਰ ਦੇ ਗੁਰੁਦਆਰਾ ਬੀਬੀ ਕਾਹਨ ਕੌਰ ਜੀ ਮੋਗਾ (ਨੇੜੇ ਰੇਲਵੇ ਫਾਟਕ ਮੇਨ ਬਾਜ਼ਾਰ ਮੋਗਾ) ਵਿਖੇ ਬੜੀ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ । ਇਸ ਸਬੰਧੀ ਅੱਜ ਕਾਰਡ ਸੰਸਥਾ ਦੇ ਸਰਪ੍ਰਸਤ ਬਾਬਾ ਮਹਿੰਦਰ ਸਿੰਘ ਜੀ ਜਨੇਰ ਵਾਲੇ, ਬਲਜੀਤ ਸਿੰਘ ਵਿੱਕੀ ਪ੍ਰਧਾਨ, ਬਲਜੀਤ ਸਿੰਘ ਚਾਨੀ ਮੇਅਰ, ਰਸ਼ਪਾਲ ਸਿੰਘ ਅਰੋੜਾ, ਸੁਰਿੰਦਰਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ, ਜਸਪਾਲ ਸਿੰਘ ਬੱਬੀ ਪ੍ਰੈਸ ਸਕੱਤਰ, ਬਲਜਿੰਦਰ ਸਿੰਘ ਸਹਿਗਲ ਸਕੱਤਰ, ਅਜੀਤ ਸਿੰਘ ਮਰਵਾਹਾ ਖਜਾਨਚੀ, ਸਤਨਾਮ ਸਿੰਘ ਬੀ.ਏ. ਕੁਆਰਡੀਨੇਟਰ, ਬਲਦੇਵ ਸਿੰਘ ਛਾਬੜਾ, ਭੁਪਿੰਦਰ ਸਿੰਘ ਬਬਲੂ, ਸਾਬਕਾ ਡੀ.ਪੀ.ਆਰ.ਓ. ਗਿਆਨ ਸਿੰਘ, ਗੁਰਸੇਵਕ ਸਿੰਘ ਸੰਨਿਆਸੀ ਪ੍ਰਧਾਨ ਸਮਾਜ ਸੇਵਾ ਸੁਸਾਇਟੀ ਵਲੋਂ ਰੀਲੀਜ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲਜੀਤ ਸਿੰਘ ਵਿੱਕੀ ਪ੍ਰਧਾਨ ਅਤੇ ਸੀਨੀਅਰ ਮੀਤ ਪ੍ਰਧਾਨ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ 18 ਅਕਤੂਬਰ ਨੂੰ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਵਿਚ ਪੰਥ ਦੀਆਂ ਪ੍ਰਸਿੱਧ ਮਹਾਨ ਸ਼ਖਸੀਅਤਾਂ ਸ਼ਿਰਕਤ ਕਰ ਰਹੀਆਂ ਹਨ ਜਿਨ੍ਹਾਂ ਵਿਚ ਪ੍ਰਸਿੱਧ ਕੀਰਤਨੀਏ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ, ਪ੍ਰਿੰਸੀਪਲ ਸੁਖਵੰਤ ਸਿੰਘ ਜਵੱਦੀ ਟਕਸਾਲ ਲੁਧਿਆਣਾ, ਭਾਈ ਕਰਮਜੀਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਪ੍ਰਦੀਪ ਸਿੰਘ ਦਿੱਲੀ ਵਾਲੇ (ਗਾਵਹੁ ਸਚੀ ਬਾਣੀ ਪ੍ਰੋਗਰਾਮ ਦੇ ਵਿਜੇਤਾ), ਵਿਦਿਆਰਥੀ ਬਾਬਾ ਸੁੱਚਾ ਸਿੰਘ ਸੰਗੀਤ ਅਕੈਡਮੀ ਜੰਡਿਆਲਾ ਗੁਰੂ ਸ਼ਾਮਲ ਹਨ ਜੋ  ਕੀਰਤਨ ਅਤੇ ਕਥਾ ਵਿਚਾਰਾਂ ਰਾਂਹੀ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਨਗੇ। ਉਨ੍ਹਾਂ   'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਬੜੇ  ਜ਼ੋਰ ਸ਼ੋਰ ਨਾਲ ਚੱਲ ਰਹੀਆਂ ਹਨ ਅਤੇ ਧੰਨ ਧੰਨ ਸ੍ਰੀ ਗੁਰੂ ਰਾਮ ਦਾਸ ਜੀ ਦੇ 490 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਪ੍ਰਿੰਸੀਪਲ ਸੁਖਵੰਤ ਸਿੰਘ ਜਵੱਦੀ ਵਾਲੇ ਅਤੇ ਲੋਕਲ ਗੁਰਪੁਰਬ ਕਮੇਟੀ ਮੋਗਾ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ । ਇਸ ਮੌਕੇ ਨਗਰ ਨਿਗਮ ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਨੇ ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਮੋਗਾ ਨੂੰ 18 ਅਕਤੂਬਰ ਨੂੰ ਸ਼ਾਮ 6:30 ਵਜੇ ਤੋ ਰਾਤ 11:30 ਵਜੇ ਤੱਕ ਗੁਰੂ ਸ਼ਬਦ ਪ੍ਰਚਾਰ ਗੁਰਮਤਿ ਕੀਰਤਨ ਸਮਾਗਮ ਕਰਵਾਇਆ ਜਾ ਰਿਹਾ ਹੈ  ਜੋ ਕਿ ਅਜੋਕੇ  ਸਮੇਂ  ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ  ਨਸ਼ਿਆਂ ਵਿਚ ਗਲਤਾਨ ਹੋ ਕੇ ਆਪਣੀ ਜਵਾਨੀ ਨੂੰ ਬਰਬਾਦ ਕਰ ਰਹੀ ਹੈ  ਅਤੇ ਆਪਣੇ ਸੱਭਿਆਚਾਰ ਤੇ ਧਾਰਮਿਕ ਵਿਰਸੇ ਤੋਂ ਦੂਰ ਹੁੰਦੀ ਜਾ ਰਹੀ ਹੈ।  ਇਹ ਗੁਰਮਤਿ ਸਮਾਗਮ ਨੌਜਵਾਨਾਂ ਨੂੰ ਆਪਣੇ ਧਾਰਮਿਕ ਵਿਰਸੇ ਨਾਲ ਜੋੜਨ ਦੇ ਮਕਸਦ ਨਾਲ ਕਰਵਾਇਆ ਜਾ ਰਿਹਾ ਹੈ । ਉਨ੍ਹਾਂ ਆਪਣੇ ਵਲੋਂ ਨਗਰ ਨਿਗਮ ਮੋਗਾ ਵਲੋਂ ਹਰ ਤਰਾਂ ਦਾ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਬਲਜਿੰਦਰ ਸਿੰਘ ਸਹਿਗਲ ਸਕੱਤਰ ਨੇ ਇਸ ਸਮਾਗਮ ਦੀ ਜਾਣਕਾਰੀ ਦਿੰਦਿਆਂ ਆਏ ਹੋਏ ਪੱਤਰਕਾਰਾਂ ਦਾ  ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।