ਵਿਧਾਇਕਾ ਡਾ.ਅਮਨਦੀਪ ਕੌਰ ਅਰੋੜਾ ਨੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ,ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਕੀਤੀ ਅਪੀਲ
ਮੋਗਾ , 14 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) :ਮੋਗਾ ਦੀ ਵਿਧਾਇਕਾ ਡਾ.ਅਮਨਦੀਪ ਕੌਰ ਅਰੋੜਾ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਪੰਚਾਇਤੀ ਚੋਣਾਂ ‘ਤੇ ਲਗਾਈ ਰੋਕ ਹਟਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਧੰਨਵਾਦ ਕਰਦਿਆਂ, ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ 'ਆਮ ਆਦਮੀ ਪਾਰਟੀ' ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕ ਹਿਤਾਂ ਵਿਚ ਫੈਸਲੇ ਲੈ ਕੇ ਸੂਬੇ ਵਿਚ ਵੱਡਾ ਬਦਲਾਅ ਲਿਆਂਦਾ ਹੈ ਤੇ ਹੁਣ ਲੋਕਤੰਤਰ ਦੀ ਮੁੱਢਲੀ ਇਕਾਈ ਪਿੰਡਾਂ ਵਿਚ ਪੰਚਾਇਤੀ ਚੋਣਾਂ ਦੌਰਾਨ ਹਰ ਪਿੰਡ ਵਿਚ ਆਮ ਆਦਮੀ ਪਾਰਟੀ ਦੇ ਕਾਰਕੁਨਾਂ ਵਾਲੀਆਂ ਪੰਚਾਇਤਾਂ ਦੀ ਸਿਰਜਣਾਂ ਨਾਲ ਪਿੰਡਾਂ ਦੇ ਵਿਕਾਸ ਦਾ ਨਵਾਂ ਇਤਿਹਾਸ ਸਿਰਜਿਆ ਜਾਵੇਗਾ। ਵਿਧਾਇਕਾ ਡਾ.ਅਮਨਦੀਪ ਕੌਰ ਅਰੋੜਾ ਨੇ ਆਖਿਆ ਕਿ ਬੇਸ਼ੱਕ ਪਿੰਡਾਂ ਦਾ ਵਿਕਾਸ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਸ਼ੁਰੂ ਹੋ ਗਿਆ ਸੀ ਪਰ ਹੁਣ ਆਮ ਆਦਮੀ ਪਾਰਟੀ ਦੇ ਉਤਸ਼ਾਹੀ ਕਾਰਕੁਨਾਂ ਦੇ ਸਰਪੰਚ ਅਤੇ ਪੰਚ ਚੁਣੇ ਜਾਣ ਸਦਕਾ ਉਹ ਆਪਣੇ ਸੁਪਨਿਆਂ ਦੇ ਪਿੰਡ ਵਿਕਸਿਤ ਕਰ ਸਕਣਗੇ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਮਾਨਦਾਰ ਅਤੇ ਆਮ ਲੋਕਾਂ ਨੂੰ ਸਮਰਪਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੱਥ ਮਜਬੂਤ ਕਰਨ ਲਈ ਹਰ ਪਿੰਡ ਵਿਚ ਸਰਪੰਚ ਅਤੇ ਪੰਚ ਦੇ ਰੂਪ ਵਿਚ ਉਮੀਦਵਾਰ ਬਣੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੂੰ ਆਪਣੇ ਕੀਮਤੀ ਵੋਟ ਦੇ ਕੇ ਨਿਵਾਜਣ ਤਾਂ ਕਿ ਪੰਜਾਬ ਦਾ ਸੁਨਹਿਰਾ ਭਵਿੱਖ ਸਿਰਜਿਆ ਜਾ ਸਕੇ ।