ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਆਫਤ ਪ੍ਰਬੰਧਨ ਲਈ ਕੁਇਜ ਮੁਕਾਬਲਾ ਕਰਵਾਇਆ ਗਿਆ
ਮੋਗਾ, 14 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) :ਕੈਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਵਿਖੇ ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ, ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਐਕਟੀਵਿਟੀ ਕੋਆਰਡੀਨੇਟਰ ਜਸਪ੍ਰੀਤ ਕੌਰ, ਸਮਾਜਿਕ ਵਿਗਿਆਨ ਦੇ ਮੁਖੀ ਫਰਾਂਸਿਸ ਮਸੀਹ ਅਤੇ ਸ਼ਿੰਦਰ ਸਿੰਘ ਬਰਾੜ ਵਿਗਿਆਨ ਵਿਭਾਗ ਦੇ ਮੁਖੀ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੂੰ ਕਿਸੇ ਵੀ ਆਫਤ ਨਾਲ ਨਜਿੱਠਣ ਦੇ ਉਦੇਸ਼ ਨਾਲ ਆਫ਼ਤ ਪ੍ਰਬੰਧਨ ਕੁਇਜ ਮੁਕਾਬਲਾ ਆਯੋਜਿਤ ਕੀਤਾ ਗਿਆ। ਇਹ ਮੁਕਾਬਲਾ ਇੰਟਰ ਹਾਊਸ ਮੁਕਾਬਲਾ ਸੀ ਅਤੇ ਤੀਸਰੀ ਤੋਂ ਛੇਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸੀ। ਅਧਿਆਪਕਾਂ ਨੇ ਵੱਖ-ਵੱਖ ਕੁਦਰਤੀ ਆਫਤਾਂ ਜਿਵੇਂ ਹੜ, ਸੋਕਾ, ਭੁਚਾਲ, ਅਚਾਨਕ ਅੱਗ ਲੱਗਣੀ, ਯੁੱਧ ਵਰਗੀਆਂ ਸਥਿਤੀਆਂ ਨਾਲ ਸਬੰਧਤ ਪ੍ਰਸ਼ਨ ਪੁੱਛੇ ਜਿਨ੍ਹਾਂ ਦਾ ਵਿਦਿਆਰਥੀਆਂ ਨੇ ਪੂਰੇ ਆਤਮ ਵਿਸ਼ਵਾਸ ਨਾਲ ਉੱਤਰ ਦਿੱਤੇ। ਪ੍ਰਿੰਸੀਪਲ ਸਤਵਿੰਦਰ ਕੌਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਨੂੰ ਆਯੋਜਿਤ ਕਰਵਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵੱਖ ਵੱਖ ਕੁਦਰਤੀ ਆਫਤਾਂ ਦਾ ਸਾਹਮਣਾ ਕਰਨ ਅਤੇ ਸਥਿਤੀ ਸਮੇਂ ਨਾ ਘਬਰਾਉਣ ਅਤੇ ਹਰ ਤਰ੍ਹਾਂ ਦੇ ਸੰਕਟ ਲਈ ਤਿਆਰ ਕਰਨਾ ਸੀ। ਪ੍ਰਿੰਸੀਪਲ ਸਤਵਿੰਦਰ ਕੌਰ ਨੇ ਸਮਾਜਿਕ ਵਿਗਿਆਨ ਦੇ ਮੁਖੀ ਫਰਾਂਸਿਸ ਮਸੀਹ ਅਤੇ ਵਿਗਿਆਨ ਵਿਭਾਗ ਦੇ ਮੁਖੀ ਸ਼ਿੰਦਰ ਸਿੰਘ ਬਰਾੜ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਿਨਾਂ ਦੇ ਉੱਦਮ ਸਦਕਾ ਕੁਦਰਤੀ ਆਫਤਾਂ ਦੇ ਪ੍ਰਬੰਧਨ ਨਾਲ ਨਜਿੱਠਣ ਲਈ ਜਾਗਰੂਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੁਕਾਬਲੇ ਵਿੱਚ ਜੁਪੀਟਰ ਹਾਊਸ ਪਹਿਲੇ ਸਥਾਨ ਤੇ, ਵੀਨਸ ਹਾਊਸ ਦੂਸਰੇ ਸਥਾਨ ਤੇ ਅਤੇ ਮਾਰਸ ਹਾਊਸ ਤੀਸਰੇ ਸਥਾਨ ਤੇ ਰਿਹਾ । ਸਕੂਲ ਦੇ ਜਨਰਲ ਸੈਕਟਰੀ ਪਰਮਜੀਤ ਕੌਰ, ਮੈਡਮ ਹਰਪ੍ਰੀਤ ਕੌਰ, ਪ੍ਰਿੰਸੀਪਲ ਸਤਵਿੰਦਰ ਕੌਰ ਅਤੇ ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਨੇ ਸਾਰੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ।