ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਮੋਗਾ ਹਲਕੇ ਦੇ ਪਿੰਡ ਦੌਲਤਪੁਰਾ ਨੀਵਾਂ ਦੇ ਨਵ-ਨਿਯੁਕਤ ਸਰਪੰਚ ਸੁਖਵਿੰਦਰ ਸਿੰਘ ਸੁੱਖਾ ਅਤੇ ਗ੍ਰਾਮ ਪੰਚਾਇਤ ਮੈਂਬਰਾਂ ਨੂੰ ਸਨਮਾਨਿਤ ਕੀਤਾ
*ਮੋਗਾ ਹਲਕੇ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ: ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ------------
ਮੋਗਾ, 21 ਅਕਤੂਬਰ (JASHAN .)-ਪੰਜਾਬ ਦੀ ਭਗਵੰਤ ਮਾਨ ਸਰਕਾਰ ਤੋਂ ਗ੍ਰਾਂਟਾਂ ਪ੍ਰਾਪਤ ਕਰਕੇ ਮੋਗਾ ਹਲਕੇ ਦੇ ਪਿੰਡਾਂ ਵਿੱਚ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਪਿੰਡਾਂ ਨੂੰ ਵੀ ਸ਼ਹਿਰ ਵਰਗਾ ਮਾਡਲ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀ ਸੁੰਦਰਤਾ ਬਰਕਰਾਰ ਰੱਖੀ ਜਾਵੇਗੀ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਮੋਗਾ ਹਲਕੇ ਦੇ ਪਿੰਡ ਦੌਲਤਪੁਰਾ ਨੀਵਾਂ ਦੇ ਨਵਨਿਯੁਕਤ ਸਰਪੰਚ ਸੁਖਵਿੰਦਰ ਸਿੰਘ ਸੁੱਖਾ ਅਤੇ ਗ੍ਰਾਮ ਪੰਚਾਇਤ ਮੈਂਬਰਾਂ ਦੇ ਗ੍ਰਹਿ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਦੌਲਤਪੁਰਾ ਨੀਂਵਾਂ ਪਿੰਡ ਦੇ ਨਵ-ਨਿਯੁਕਤ ਸਰਪੰਚ ਸੁਖਵਿੰਦਰ ਸਿੰਘ ਅਤੇ ਗਰਾਮ ਪੰਚਾਇਤ ਦੇ ਮੈਂਬਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਦਾ ਧੰਨਵਾਦ ਕੀਤਾ, ਜਿਨ੍ਹਾਂ ਦੀ ਬਦੌਲਤ ਉਹ ਪਾਰਟੀ ਵਿੱਚ ਮਿਲੇ ਮਾਣ-ਸਤਿਕਾਰ ਨੂੰ ਕਦੇ ਨਹੀਂ ਭੁੱਲਣਗੇ। ਇਸ ਮੌਕੇ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਸ਼ਹਿਰਾਂ ਤੋਂ ਇਲਾਵਾ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਪਹਿਲਕਦਮੀ ਕਰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਸਮੱਸਿਆ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ ਅਤੇ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ’ਆਪ’ ਆਗੂ ਸੰਨੀ ਧਾਲੀਵਾਲ ਤੋਂ ਇਲਾਵਾ ਪਾਰਟੀ ਵਰਕਰ ਅਤੇ ਵਲੰਟੀਅਰ ਹਾਜ਼ਰ ਸਨ।