ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਖਰੀਦ, ਲਿਫਟਿੰਗ ਤੇ ਪਰਾਲੀ ਪ੍ਰਬੰਧਨ ਸਬੰਧੀ ਤਾਲਮੇਲ ਲਈ ਅਧਿਕਾਰੀਆਂ ਨਾਲ ਮੀਟਿੰਗ
----------ਖਰੀਦ ਏਜੰਸੀਆਂ ਨੂੰ ਝੋਨੇ ਦੀ ਖਰੀਦ, ਲਿਫਟਿੰਗ ਤੇ ਅਦਾਇਗੀ ਲਈ ਹੋਰ ਤੇਜੀ ਲਿਆਉਣ ਦੇ ਆਦੇਸ਼-------------ਜਿਲ੍ਹੇ ਵਿੱਚ ਹੁਣ ਤੱਕ ਹੋਈ 54840 ਮੀਟਰਕ ਟਨ ਝੋਨੇ ਦੀ ਖਰੀਦ -------
ਮੋਗਾ 23 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਆਈ.ਏ.ਐਸ ਅਤੇ ਸੀਨੀਅਰ ਪੁਲਿਸ ਕਪਤਾਨ ਸ਼੍ਰੀ ਅਜੇ ਗਾਂਧੀ ਆਈ.ਪੀ.ਐਸ ਨੇ ਜਿਲ੍ਹੇ ਵਿੱਚ ਝੋਨੇ ਦੇ ਚੱਲ ਰਹੇ ਖਰੀਦ ਪ੍ਰਬੰਧਾਂ, ਲਿਫਟਿੰਗ ਤੋਂ ਇਲਾਵਾ ਵਾਤਾਵਰਨ ਦੀ ਸੰਭਾਲ ਲਈ ਪਰਾਲੀ ਨੂੰ ਅੱਗ ਨਾ ਲਗਾਉਣ, ਪਰਾਲੀ ਪ੍ਰਬੰਧਨ ਆਦਿ ਵਿਸ਼ਿਆਂ ਨੂੰ ਲੈ ਕੇ ਜਿਲ੍ਹੇ ਦੇ ਸਮੂਹ ਅਫ਼ਸਰਾਂ ਸਹਿਬਾਨਾਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਏ.ਡੀ.ਸੀ. ਸ਼੍ਰੀਮਤੀ ਚਾਰੂ ਮਿਤਾ , ਜ਼ਿਲਾ ਖੁਰਾਕ ਤੇ ਸਪਲਾਈਜ਼ ਕੰਟਰੋਲਰ, ਖੇਤੀਬਾੜੀ ਅਫ਼ਸਰ, ਮੰਡੀ ਬੋਰਡ ਅਫ਼ਸਰ ਅਤੇ ਖਰੀਦ ਏਜੰਸੀਆਂ ਦੇ ਜ਼ਿਲਾ ਮੈਨੇਜਰ ਦਫ਼ਤਰ ਅਧਿਕਾਰੀਆਂ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜਿਲ੍ਹੇ ਦੇ ਜਿਆਦਾਤਰ ਖਰੀਦ ਕੇਂਦਰਾਂ ਵਿੱਚ ਖਰੀਦ ਦਾ ਕੰਮ ਚੱਲ ਰਿਹਾ ਹੈ । ਉਨ੍ਹਾਂ ਕਿਹਾ ਕਿ ਅੱਜ ਸ਼ਾਮ ਤੱਕ ਕਈ ਹੋਰ ਮਿੱਲਾਂ ਨਾਲ ਐਗਰੀਮੈਂਟ ਹੋਣ ਦੀ ਉਮੀਦ ਹੈ, ਜਿਸ ਮੁਤਾਬਿਕ ਲਿਫਟਿੰਗ, ਖਰੀਦ ਦੇ ਕੰਮ ਵਿੱਚ ਹੋਰ ਤੇਜ਼ੀ ਆਵੇਗੀ। ਇਸ ਤੋਂ ਇਲਾਵਾ ਸੀਨੀਅਰ ਪੁਲਿਸ ਕਪਤਾਨ ਅਜੇ ਗਾਂਧੀ ਨੇ ਸਮੂਹ ਅਫਸਰਾਂ ਨੂੰ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੀ ਆਪਣੀ ਡਿਊਟੀ ਤਨਦੇਹੀ ਨਾਲ ਕਰ ਰਿਹਾ ਹੈ ।
ਉਨ੍ਹਾਂ ਕਿਸਾਨ ਜੱਥੇਬੰਦੀਆਂ ਨੂੰ ਅਪੀਲ ਕੀਤੀ ਕਿ 17 ਪ੍ਰਤੀਸ਼ਤ ਮੌਸ਼ਚਰ ਤੋਂ ਜਿਆਦਾ ਝੋਨਾ ਨਾ ਲੈ ਕੇ ਆਉਣ ਕਿਸਾਨ ਗਿੱਲਾ ਝੋਨਾ ਨਾ ਵੱਢਣ । ਉਨ੍ਹਾਂ ਕਿਹਾ ਕਿ ਖਰੀਦ ਪ੍ਰਬੰਧਾਂ ਅਤੇ ਵਾਤਾਵਰਨ ਦੀ ਸੰਭਾਲ ਲਈ ਜਿਲ੍ਹੇ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਨੂੰ ਸਹਿਯੋਗ ਦੇਣ ਤੋਂ ਜੋ ਕਿਸਾਨਾਂ, ਲੇਬਰ, ਆੜਤੀਆਂ ਤੋਂ ਇਲਾਵਾ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ।
ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀਮਤੀ ਗੀਤਾ ਵਿਸ਼ੰਬੂ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 54840 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਕੱਲ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 25820 ਮੀਟਰਕ ਟਨ,ਮਾਰਕਫੈਡ ਨੇ 13632 ਮੀਟਰਕ ਟਨ, ਪਨਸਪ ਨੇ 9397 ਮੀਟਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 5991 ਮੀਟਰਕ ਟਨ, ਝੋਨੇ ਦੀ ਖਰੀਦ ਕੀਤੀ ਹੈ। ਉਨਾਂ ਦੱਸਿਆ ਹੁਣ ਤੱਕ ਜ਼ਿਲੇ ਵਿਚ ਕੁੱਲ 18805 ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।