ਖ੍ਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਅਤੇ ਸੀਨੀਅਰ ਪੁਲਿਸ ਕਪਤਾਨ ਮੋਗਾ ਵੱਲੋਂ ਮੰਡੀ ਦਾ ਦੌਰਾ
----ਖ੍ਰੀਦ ਪ੍ਰਬੰਧਾਂ ਉੱਪਰ ਪ੍ਰਗਟਾਈ ਸੰਤੁਸ਼ਟੀ---------
ਮੋਗਾ, 23 ਅਕਤੂਬਰ-( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਜ਼ਿਲ੍ਹਾ ਮੋਗਾ ਵਿੱਚ ਕਣਕ ਦੇ ਖ੍ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ. ਵਿਸ਼ੇਸ਼ ਸਾਰੰਗਲ ਆਈ.ਏ.ਐਸ ਅਤੇ ਸੀਨੀਅਰ ਪੁਲਿਸ ਕਪਤਾਨ ਅਜੇ ਗਾਂਧੀ ਆਈ.ਪੀ.ਐਸ ਮੋਗਾ ਨੇ ਮੰਡੀਆਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡੀ.ਐਮ ਮਾਰਕਫੈੱਡ, ਡੀ.ਐਮ.ਪਨਸਪ,ਡੀ.ਐਮ.ਵੇਅਰ ਹਾਊਸ, ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਤੋਂ ਇਲਾਵਾ ਵੱਖ ਵੱਖ ਏਜੰਸੀਆਂ ਦੇ ਨੁਮਾਇੰਦੇ ਅਤੇ ਹੋਰ ਵੀ ਅਧਿਕਾਰੀ ਹਾਜ਼ਰ ਸਨ। ਇਸ ਤੋਂ ਪਹਿਲਾਂ ਉਨ੍ਹਾਂ ਸਬੰਧਤ ਵਿਭਾਗਾਂ ਦੀ ਇੱਕ ਮੀਟਿੰਗ ਬੁਲਾ ਕੇ ਵੀ ਪ੍ਰਬੰਧਾਂ ਦਾ ਰੀਵਿਊ ਕੀਤਾ।
ਡਿਪਟੀ ਕਮਿਸ਼ਨਰ ਅਤੇ ਸੀਨੀਅਰ ਪੁਲਿਸ ਕਪਤਾਨ ਅਜੇ ਗਾਂਧੀ ਮੋਗਾ ਵੱਲੋਂ ਮੋਗਾ ਮੰਡੀ ਵਿੱਚ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਖ੍ਰੀਦ ਪ੍ਰਬੰਧਾਂ ਉੱਪਰ ਸੰਤੁਸ਼ਟੀ ਪ੍ਰਗਟਾਈ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਿਸਾਨਾਂ ਦੀ ਫ਼ਸਲ ਦੀ ਖ੍ਰੀਦ ਅਤੇ ਇਸਦੀ ਢੋਆ ਢੋਆਈ ਲਈ ਯੋਗ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਵੀ 48 ਘੰਟਿਆਂ ਤੋਂ ਪਹਿਲਾਂ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਖਰੀਦ ਪ੍ਰਕਿਰਿਆ ਸੁਚਾਰੂ ਤਰੀਕੇ ਨਾਲ ਜਾਰੀ ਰਹੇ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਮੰਡੀਆਂ ਵਿੱਚ ਪ੍ਰੇਸ਼ਾਨ ਨਾ ਹੋਣਾ ਪਵੇ। ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚ ਇਸ ਵੇਲੇ ਜਿੱਥੇ ਕਣਕ ਦੀ ਆਮਦ ਵਿੱਚ ਤੇਜ਼ੀ ਆਈ ਹੈ ਉਥੇ ਹੀ ਖਰੀਦ, ਅਦਾਇਗੀ ਅਤੇ ਲਿਫਟਿੰਗ ਵਿੱਚ ਵੀ ਬਹੁਤ ਤੇਜ਼ੀ ਆ ਗਈ ਹੈ। ਕਿਸਾਨਾਂ ਨੂੰ ਮੰਡੀਆਂ ਵਿੱਚੋਂ ਨਾਲ ਦੀ ਨਾਲ ਹੀ ਵਿਹਲਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 92495 ਮੀਟ੍ਰਿਕ ਟਨ ਕਣਕ ਦੀ ਆਮਦ ਦਰਜ ਕੀਤੀ ਜਾ ਚੁੱਕੀ ਹੈ। ਜਿਸ ਵਿਚੋਂ 54840 ਮੀਟ੍ਰਿਕ ਟਨ ਦੀ ਖਰੀਦ ਹੋ ਚੁੱਕੀ ਹੈ ਅਤੇ 18805 ਮੀਟ੍ਰਿਕ ਟਨ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਜ਼ਿਲ੍ਹਾ ਮੋਗਾ ਵਿੱਚ 68.74 ਕਰੋੜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਅਤੇ ਐਸ.ਐਸ.ਪੀ ਅਜੇ ਗਾਂਧੀ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਉੱਤੇ ਭਰੋਸਾ ਰੱਖਣ। ਉਹਨਾਂ ਨੂੰ ਕਿਸੇ ਵੀ ਹਾਲ ਵਿੱਚ ਮੰਡੀਆਂ ਵਿਚ ਰੁਲਣ ਨਹੀਂ ਦਿੱਤਾ ਜਾਵੇਗਾ। ਜ਼ਿਲ੍ਹਾ ਮੋਗਾ ਵਿੱਚ ਅਗਲੇ ਇਕ ਦੋ ਦਿਨ ਵਿੱਚ ਲਿਫਟਿੰਗ ਹੋਰ ਵੀ ਤੇਜ਼ ਹੋ ਜਾਵੇਗੀ। ਇਸ ਮੌਕੇ ਉਹਨਾਂ ਕਿਸਾਨਾਂ, ਆੜਤੀਆਂ ਅਤੇ ਮਜਦੂਰਾਂ ਨਾਲ ਵੀ ਗੱਲਬਾਤ ਕੀਤੀ।
ਇਸ ਮੌਕੇ ਪ੍ਰੇਮ ਸਿੰਗਲਾ, ਰਤਨ ਗਰਗ, ਸਾਮੀ ਜੈਨ,ਰਾਹੁਲ ਗਰਗ, ਹਿਤੇਸ਼, ਮੁਰਾਰੀ ਸਿੰਗਲਾ, ਨੈਬ ਸਿੰਘ ਮਨੀਸ਼ ਸਿੰਘ, ਸਮੀਰ ਜੈਨ ਪ੍ਰੇਜ ਆੜਤੀਆਂ ਐਸੋਸੀਏਸ਼ਨ,ਮਿਲਰਜ਼ ਅਤੇ ਸਾਰੇ ਡੀ.ਐਮ ਅਧਿਕਾਰੀ ਆਦਿ ਹਾਜ਼ਰ ਸਨ।