ਕੈਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਸਕੂਲ ਵਿੱਚ' ਫੂਡ ਫੈਸਟ' ਪ੍ਰੋਗਰਾਮ ਆਯੋਜਿਤ ਕੀਤਾ ਗਿਆ ਗਿਆ
ਮੋਗਾ, 26 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਕੈਂਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਵਿਖੇ ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰ ਪਾਲ ਸਿੰਘ, ਜਨਰਲ ਸੈਕਟਰੀ ਪਰਮਜੀਤ ਕੌਰ, ਮੈਡਮ ਹਰਪ੍ਰੀਤ ਕੌਰ, ਪ੍ਰਿੰਸੀਪਲ ਸਤਵਿੰਦਰ ਕੌਰ, ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਅਤੇ ਐਕਟਿਵਿਟੀ ਕੋਆਰਡੀਨੇਟਰ ਜਸਪ੍ਰੀਤ ਕੌਰ ਦੀ ਅਗਵਾਈ ਵਿੱਚ ਵਿਦਿਆਰਥੀਆਂ ਲਈ ਦੀਵਾਲੀ ਦੇ ਤਿਉਹਾਰ ਮੌਕੇ ਬਹੁਤ ਹੀ ਦਿਲਚਸਪ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ। ਤੀਸਰੀ ਤੋਂ ਛੇਵੀਂ ਜਮਾਤ ਤੱਕ ਦੇ ਬੱਚਿਆਂ ਲਈ ਬੈਗ ਮੁਕਤ ਦਿਵਸ ਆਯੋਜਿਤ ਕੀਤਾ ਗਿਆ ਜਿਸ ਵਿੱਚ ਬੱਚੇ ਬਿਨਾਂ ਕਿਤਾਬਾਂ ਤੋਂ ਸਕੂਲ ਆਏ । ਤੀਸਰੀ ਤੋਂ ਪੰਜਵੀਂ ਜਮਾਤ ਦੇ ਬੱਚਿਆਂ ਨੇ ਆਪਣੀ ਜਮਾਤ ਨੂੰ ਬਹੁਤ ਹੀ ਖੂਬਸੂਰਤ ਢੰਗ ਨਾਲ ਸਜਾਇਆ ।ਛੇਵੀਂ ਜਮਾਤ ਦੇ ਬੱਚੇ ਆਪਣੇ ਘਰਾਂ ਤੋਂ ਬਣਾਏ ਹੋਏ ਖਾਧ ਪਦਾਰਥ ਸਕੂਲ ਵਿੱਚ ਲੈ ਕੇ ਆਏ । ਉਹਨਾਂ ਨੇ ਆਪਣੇ ਖਾਧ ਪਦਾਰਥਾਂ ਦੀਆਂ ਵੱਖ-ਵੱਖ ਕੀਮਤਾਂ ਤੈਅ ਕਰਕੇ ਉਨ੍ਹਾਂ ਨੂੰ ਆਪਣੇ ਅਧਿਆਪਕਾਂ ਨੂੰ ਵੇਚਿਆ ।ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੇ ਗਣਿਤ ਦੇ ਵੱਖ ਵੱਖ ਵਿਸ਼ਿਆਂ ਜੋੜ, ਘਟਾਉਣਾ ਲਾਭ ਅਤੇ ਹਾਨੀ ਆਦਿ ਵਿਸ਼ਿਆਂ ਨੂੰ ਬਹੁਤ ਹੀ ਸੌਖੇ ਢੰਗ ਨਾਲ ਸਮਝ ਲਿਆ । ਅੰਤ ਵਿੱਚ ਉਹਨਾਂ ਨੇ ਆਪਣੇ ਬਚੇ ਹੋਏ ਸਮਾਨ ਨੂੰ ਵੇਚਣ ਲਈ ਛੋਟ ਵੀ ਦਿੱਤੀ ਜਿਸ ਤਰ੍ਹਾਂ ਉਹਨਾਂ ਨੇ ਆਪਣੇ ਸਮਾਨ ਨੂੰ ਨੁਕਸਾਨ ਹੋਣ ਤੋਂ ਵੀ ਬਚਾ ਲਿਆ। ਸੱਤਵੀਂ ਤੋਂ ਦਸਵੀਂ ਜਮਾਤ ਤੇ ਵਿਦਿਆਰਥੀਆਂ ਨੇ ਰੰਗੋਲੀ ਮੁਕਾਬਲੇ ਵਿੱਚ ਹਿੱਸਾ ਲਿਆ ।ਇਹ ਮੁਕਾਬਲਾ ਇੰਟਰ ਹਾਊਸ ਮੁਕਾਬਲਾ ਸੀ। ਦਸਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਦੀਵਾਲੀ ਨਾਲ ਸਬੰਧਿਤ ਕਲਾ ਮੁਕਾਬਲਿਆਂ ਵਿੱਚ ਹਿੱਸਾ ਲਿਆ ਸਾਰੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਸਾਰੀਆਂ ਗਤੀਵਿਧੀਆਂ ਵਿੱਚ ਭਾਗ ਲਿਆ ਇਸ ਮੌਕੇ ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰ ਪਾਲ ਸਿੰਘ ਜੀ ਨੇ ਸਾਰੇ ਸਕੂਲ ਦੇ ਸਾਰੇ ਸਟਾਫ ਨੂੰ ਦੀਵਾਲੀ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਦੀਵਾਲੀ ਦੇ ਤੋਹਫ਼ੇ ਵੀ ਵੰਡੇ।