ਹੇਮਕੁੰਟ ਸਕੂਲ ਨੇ ਅੰਤਰ ਸਕੂਲ ਯੁਵਕ ਮੇਲੇ ਵਿੱਚ ਪ੍ਰਾਪਤ ਕੀਤਾ ਪਹਿਲਾ ਸਥਾਨ
ਮੋਗਾ, 28 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) :ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਮੋਗਾ ਜੋਨ ਦੇ ਸ: ਪ੍ਰੀਤਮ ਸਿੰਘ ਡਿਪਟੀ ਚੀਫ਼ ਆਰਗੇਨੀਜ਼ਰ ਸਮਾਜਿਕ ਵਿੰਗ, ਸ: ਗੁਰਭੇਜ ਸਿੰਘ ਜੋਨ ਸਕੱਤਰ,ਸ: ਬਲਵਿੰਦਰ ਸਿੰਘ ਦੀ ਯੋਗ ਅਗਵਾਈ ਅਧੀਨ 450 ਸਾਲਾ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਪੁਰਬ ਅਤੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਅੰਤਰ ਸਕੂਲ ਯੁਵਕ ਮੇਲਾ ਆਕਲੈਂਡ ਗਰਾਮਰ ਸੀਨੀ.ਸੰਕੈ.ਸਕੂਲ ਫਤਿਹਗੜ੍ਹ ਪੰਜਤੂਰ ਕਰਵਾਇਆਂ ਗਿਆ।ਜਿਸ ਵਿੱਚ ਮੋਗਾ ਜ਼ਿਲ਼੍ਹੇ ਦੇ ਵੱਖ –ਵੱਖ ਸਕੂਲਾਂ ਨੇ ਭਾਗ ਲਿਆ।ਇਸ ਦੇ ਤਹਿਤ ਸ੍ਰੀ ਹੇਮਕੁੰਟ ਸੀਨੀ.ਸੰਕੈ ਸਕੂਲ ਦੇ ਵਿਦਿਆਰਥੀਆ ਨੇ ਵੀ ਵੱਧ-ਚੜ੍ਹ ਕੇ ਭਾਗ ਲਿਆ। ਇਸ ਯੁਵਕ ਮੇਲੇ ਵਿੱਚ ਪੇਟਿੰਗ,ਦਸਤਾਰ ਸਜਾਉਣਾ, ਕਵਿਤਾ ਉਚਾਰਣ, ਗੁਰਮਤਿ ਪ੍ਰਸ਼ਨੋਤਰੀ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਹੇਮਕੁੰਟ ਸਕੂਲ ਦੀ ਗੁਰਲੀਨ ਕੌਰ ਨੇ ਕਵਿਤਾ ਮੁਕਾਬਲੇ ਵਿੱਚ ਪਹਿਲਾ ਸਥਾਨ,ਪੇਟਿੰਗ ਮੁਕਾਬਲੇ ਵਿੱਚ ਰੁਪਿੰਦਰ ਕੌਰ ਨੇ ਦੂਸਰਾ ਸਥਾਨ ਅਤੇ ਜੈਸਮੀਨ ਨੇ ਵਿਸ਼ੇਸ਼ ਸਨਮਾਨ, ਗੁਰਮਤਿ ਪ੍ਰਸ਼ਨੋਤਰੀ ਮੁਕਾਬਲੇ ਵਿੱਚ ਲਵਪ੍ਰੀਤ ਕੌਰ ਅਤੇ ਵਰਨੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ ਪੁਜ਼ੀਸ਼ਨਾ ਪ੍ਰਾਪਤ ਕਰਨ ਤੇ ਵਧਾਈ ਦਿੱਤੀ ਅਤੇ ਕਿਹਾ ਕਿ ਗਰਮਤਿ ਨਾਲ ਸਬੰਧਿਤ ਇਸ ਤਰ੍ਹਾਂ ਦੇ ਵੱਧ-ਤੋਂ ਵੱਧ ਮੁਕਬਲਿਆ ਵਿੱਚ ਭਾਗ ਲੈਣਾ ਚਹੀਦਾ ਹੈ। ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਮਕਾਬਲਿਆ ਤੋਂ ਸਾਨੂੰ ਸਿੱਖੀ,ਗਰਮਤਿ ਨਾਲ ਸਬੰਧਿਤ ਗਿਆਨ ਪ੍ਰਾਪਤ ਹੁੰਦਾ ਹੈ।ਇਸ ਮੌਕੇ ਮੈਡਮ ਸੁਰਿੰਦਰ ਕੌਰ ,ਮੈਡਮ ਦਵਿੰਦਰ ਕੌਰ ਅਤੇ ਗੁਰਪ੍ਰੀਤ ਸਿੰਘ ਹਾਜ਼ਰ ਸਨ।