ਵਿਧਾਇਕਾ ਡਾ: ਅਮਨਦੀਪ ਅਰੋੜਾ ਨੇ ਮੋਗਾ ਵਾਸੀਆਂ ਨੂੰ ਦੀਵਾਲੀ ਦੀਆਂ ਦਿੱਤੀਆਂ ਮੁਬਾਰਕਾਂ
ਮੋਗਾ,31 ਅਕਤੂਬਰ (ਜਸ਼ਨ): ਮੋਗਾ ਤੋਂ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਨੇ ਮੋਗਾ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਅੱਜ ਦੇ ਦਿਨ ਭਗਵਾਨ ਸ਼੍ਰੀ ਰਾਮ ਜੀ ਦੀ ਆਮਦ ਮੌਕੇ ਖੁਸ਼ੀ ਵਿਚ ਖੀਵੇ ਹੋਏ ਲੋਕਾਂ ਨੇ ਦੀਵੇ ਬਾਲ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ ਸੀ ਤੇ ਹੁਣ ਸਾਨੂੰ ਵੀ ਉਸੇ ਤਰਾਂ ਰਵਾਇਤੀ ਢੰਗ ਨਾਲ ਦੀਵਾਲੀ ਮਨਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸੇ ਤਰਾਂ ਅਸੀਂ ਸ਼ਰਧਾ ਨਾਲ ਗੁਰੂ ਸਾਹਿਬ ਦੀ ਆਮਦ ’ਤੇ ਬੰਦੀ ਛੋੜ ਦਿਵਸ ਵੀ ਮਨਾਉਂਦੇ ਹਾਂ । ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਾ ਸਿਰਫ਼ ਬਿਜਲੀ ਦੇ ਬਿੱਲ ਮੁਆਫ਼ ਕੀਤੇ ਗਏ ਬਲਕਿ ਵੱਡੀ ਪੱਧਰ ’ਤੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਾਲ ਨਾਲ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵਿਚ ਵਾਧਾ ਕੀਤਾ ਗਿਆ। ਉਹਨਾਂ ਆਖਿਆ ਕਿ ‘ਆਪ’ ਸਰਕਾਰ ਨੇ ਸੂਬੇ ਵਿਚ ਪਾਰਦਰਸ਼ਤਾ ਨਾਲ ਕੰਮ ਕੀਤਾ ਅਤੇ ਆਪਣੇ ਇਹਨਾਂ ਸੁਹਿਰਦ ਯਤਨਾਂ ਰਾਹੀਂ ਉਹ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨਹੀ ਅਗਰਸਰ ਰਹੇਗੀ।
ਡਾ: ਅਮਨਦੀਪ ਅਰੋੜਾ ਨੇ ਆਖਿਆ ਕਿ ਉਹ ਅੱਜ ਦੇ ਪਵਿੱਤਰ ਦਿਹਾੜੇ ’ਤੇ ਉਹ ਮੋਗਾ ਵਾਸੀਆਂ ਨੂੰ ਅਪੀਲ ਕਰਦੇ ਹਨ ਕਿ ਉਹ ਇਸ ਤਿਓਹਾਰ ਨੂੰ ਭਾਈਚਾਰਕ ਸਾਂਝ ਨਾਲ ਮਨਾਉਂਣ। ਉਹਨਾਂ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਤਾਕੀਦ ਵੀ ਕੀਤੀ।