ਇਲਾਕੇ ਦੇ ਪਿੰਡਾਂ ਦਾ ਸਰਬਪੱਖੀ ਅਤੇ ਪਹਿਲਕਦਮੀ ਦੇ ਆਧਾਰ 'ਤੇ ਕੀਤਾ ਜਾਵੇਗਾ ਵਿਕਾਸ: ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ

-----*ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂ ਵਾਲੀ ਵਿੱਚ ਸਰਪੰਚ ਪਰਮਜੀਤ ਕੌਰ ਅਤੇ ਨਵੀਂ ਚੁਣੀ ਗਈ ਪੰਚਾਇਤ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ---
ਮੋਗਾ, 29 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਮੋਗਾ ਹਲਕੇ ਦੇ ਪਿੰਡਾਂ ਵਿੱਚ ਵਿਆਪਕ ਪੱਧਰ ਤੇ ਪਹਿਲਕਦਮੀ ਕਰਕੇ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਵੱਧ ਤੋਂ ਵੱਧ ਗ੍ਰਾਂਟਾਂ ਲਿਆ ਕੇ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਮੋਗਾ ਹਲਕੇ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਨੇ ਜ਼ਿਲ੍ਹੇ ਦੇ ਪਿੰਡ ਮੋਠਾਂ ਵਾਲੀ ਵਿਖੇ ਨਵੀਂ ਸਰਪੰਚ ਪਰਮਜੀਤ ਕੌਰ ਅਤੇ ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਨ ਮੌਕੇ ਕੀਤਾ | ਇਸ ਤੋਂ ਪਹਿਲਾਂ ਸਮੁੱਚੇ ਸ਼ਹਿਰ ਵੱਲੋਂ ਗੁਰੂ ਸਾਹਿਬ ਦੇ ਸ਼ੁਕਰਾਨੇ ਵਜੋਂ ਅਰਦਾਸ ਕੀਤੀ ਗਈ। ਇਸ ਦੌਰਾਨ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਸਮੂਹ ਪਿੰਡ ਵਾਸੀਆਂ ਅਤੇ ਪੰਚਾਇਤ ਦਾ ਸਨਮਾਨ ਕਰਨ ਲਈ ਗ੍ਰਾਮ ਪੰਚਾਇਤ ਦਾ ਧੰਨਵਾਦ ਕੀਤਾ | ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਰਵਾਏ ਜਾ ਰਹੇ ਹਨ | ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਅਤੇ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਨਵਨਿਯੁਕਤ ਸਰਪੰਚ ਪਰਮਜੀਤ ਕੌਰ ਅਤੇ ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ ਨੇ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਦਾ ਵਿਸ਼ੇਸ਼ ਸਨਮਾਨ ਕਰਨ ਲਈ ਧੰਨਵਾਦ ਕੀਤਾ