70 ਸਾਲ ਤੋਂ ਵੱਧ ਉਮਰ ਦੇ ਬਜੁਰਗ ਆਯੂਸ਼ਮਾਨ ਕਾਰਡ ਬਣਾਉਣ ਲਈ ਮੇਰੇ ਦਫ਼ਤਰ ਵਿੱਚ ਸੰਪਰਕ ਕਰਨ: ਡਾ. ਹਰਜੋਤ ਕਮਲ
ਮੋਗਾ, 7 ਨਵੰਬਰ (jashan)- ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ. ਨਰਿੰਦਰ ਮੋਦੀ ਜੀ ਨੇ ਭਾਰਤ ਦੇ ਸੀਨੀਅਰ ਸਿਟੀਜ਼ਨਾਂ ਨੂੰ ਆਯੂਸ਼ਮਾਨ ਭਾਰਤ ਸਕੀਮ ਦੇ ਅਧੀਨ ਲਿਆ ਕੇ ਬਹੁਤ ਵੱਡੀ ਰਾਹਤ ਦਿੱਤੀ ਹੈ ਕਿਉਂਕਿ ਬਹੁਤ ਸਾਰੇ ਬਜੁਰਗਾਂ ਨੂੰ ਵੱਡੀ ਉਮਰ ਵਿੱਚ ਆਪਣਾ ਇਲਾਜ ਕਰਵਾਉਣ ਵਿੱਚ ਆਰਥਿਕ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ, ਇਸੇ ਬੇਬਸੀ ਕਾਰਨ ਬਹੁਤ ਸਾਰੇ ਲੋਕ ਆਪਣੀ ਜਾਨ ਗੁਆ ਲੈਂਦੇ ਸਨ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਮੋਗਾ ਦੇ ਸਾਬਕਾ ਵਿਧਾਇਕ ਅਤੇ ਪੰਜਾਬ ਭਾਜਪਾ ਦੇ ਸੈਕਟਰੀ ਡਾ.ਹਰਜੋਤ ਕਮਲ ਨੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਹੁਣ ਕੋਈ ਵੀ ਬਜੁਰਗ ਇਲਾਜ ਖੁਣੋ ਸੱਖਣਾ ਨਹੀਂ ਰਹੇਗਾ ਅਤੇ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਅਧੀਨ ਆਯੂਸ਼ਮਾਨ ਭਾਰਤ ਮੁਫ਼ਤ ਇਲਾਜ ਬੀਮਾ ਯੋਜਨਾ ਰਾਂਹੀ 70 ਸਾਲ ਤੋਂ ਵੱਧ ਉਮਰ ਦੇ ਬਜੁਰਗਾਂ ਦਾ ਆਯੂਸ਼ਮਾਨ ਕਾਰਡ ਉਨ੍ਹਾਂ ਦੇ ਦਫ਼ਤਰ ਤੋਂ ਬਣਾਇਆ ਜਾ ਰਿਹਾ ਹੈ। ਉਨ੍ਹਾਂ ਸਮੂਹ ਜਰੂਰਤਮੰਦ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਬਜੁਰਗ ਜਿਨ੍ਹਾਂ ਦੀ ਉਮਰ 70 ਸਾਲ ਜਾਂ ਇਸਤੋਂ ਵੱਧ ਹੈ ਤਾਂ ਉਹ ਮੇਰੇ ਦਫ਼ਤਰ ਵਿੱਚ ਆ ਕੇ ਆਪਣੀ ਰਜਿਸਟ੍ਰੇਸ਼ਨ ਅਤੇ ਇਨਰੋਲਮੈਂਟ ਕਰਵਾ ਸਕਦਾ ਹੈ ਅਤੇ ਆਪਣਾ ਆਯੂਸ਼ਮਾਨ ਕਾਰਡ ਬਣਵਾ ਸਕਦਾ ਹੈ।